Guru Granth Sahib Translation Project

Guru Granth Sahib Portuguese Page 1416

Page 1416

ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥ naanak naam ratay say Dhanvant hain nirDhan hor sansaar. ||26||
ਜਨ ਕੀ ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਵਰ ਨ ਠਾਉ ॥ jan kee tayk har naam har bin naavai thavar na thaa-o.
ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ ॥ gurmatee naa-o man vasai sehjay sahj samaa-o.
ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ ॥ vadbhaagee naam Dhi-aa-i-aa ahinis laagaa bhaa-o.
ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ ॥੨੭॥ jan naanak mangai Dhoorh tin ha-o sad kurbaanai jaa-o. ||27||
ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ ॥ lakh cha-oraaseeh maydnee tisnaa jaltee karay pukaar.
ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਨ ਅੰਤੀ ਵਾਰ ॥ ih moh maa-i-aa sabh pasri-aa naal chalai na antee vaar.
ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ ॥ bin har saaNt na aavee kis aagai karee pukaar.
ਵਡਭਾਗੀ ਸਤਿਗੁਰੁ ਪਾਇਆ ਬੂਝਿਆ ਬ੍ਰਹਮੁ ਬਿਚਾਰੁ ॥ vadbhaagee satgur paa-i-aa boojhi-aa barahm bichaar.
ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥੨੮॥ tisnaa agan sabh bujh ga-ee jan naanak har ur Dhaar. ||28||
ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥ asee khatay bahut kamaavday ant na paaraavaar.
ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥ har kirpaa kar kai bakhas laihu ha-o paapee vad gunahgaar.
ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥ har jee-o laykhai vaar na aavee tooN bakhas milaavanhaar.
ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥ gur tuthai har parabh mayli-aa sabh kilvikh kat vikaar.
ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨ੍ਹ੍ਹ ਜੈਕਾਰੁ ॥੨੯॥ jinaa har har naam Dhi-aa-i-aa jan naanak tinH jaikaar. ||29||
ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ ॥ vichhurh vichhurh jo milay satgur kay bhai bhaa-ay.
ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥ janam maran nihchal bha-ay gurmukh naam Dhi-aa-ay.
ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ ਲਭੰਨ੍ਹ੍ਹਿ ॥ gur saaDhoo sangat milai heeray ratan labhaNniH.
ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨ੍ਹ੍ਹਿ ॥੩੦॥ naanak laal amolkaa gurmukh khoj lahaNniH. ||30||
ਮਨਮੁਖ ਨਾਮੁ ਨ ਚੇਤਿਓ ਧਿਗੁ ਜੀਵਣੁ ਧਿਗੁ ਵਾਸੁ ॥ manmukh naam na chayti-o Dhig jeevan Dhig vaas.
ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਨ ਵਸਿਓ ਗੁਣਤਾਸੁ ॥ jis daa ditaa khaanaa painnaa so man na vasi-o guntaas.
ਇਹੁ ਮਨੁ ਸਬਦਿ ਨ ਭੇਦਿਓ ਕਿਉ ਹੋਵੈ ਘਰ ਵਾਸੁ ॥ ih man sabad na baydi-o ki-o hovai ghar vaas.
ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ ॥ manmukhee-aa duhaaganee aavan jaan mu-ee-aas.
ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ ॥ gurmukh naam suhaag hai mastak manee likhi-aas.
ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥ har har naam ur Dhaari-aa har hirdai kamal pargaas.
ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਤਾਸੁ ॥ satgur sayvan aapnaa ha-o sad balihaaree taas.
ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥ naanak tin mukh ujlay jin antar naam pargaas. ||31||
ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥ sabad marai so-ee jan sijhai bin sabdai mukat na ho-ee.
ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ ॥ bhaykh karahi baho karam vigutay bhaa-ay doojai paraj vigo-ee.
ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥੩੨॥ naanak bin satgur naa-o na paa-ee-ai jay sa-o lochai ko-ee. ||32||
ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥ har kaa naa-o at vad oochaa oochee hoo oochaa ho-ee.
ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥ aparh ko-ay na sak-ee jay sa-o lochai ko-ee.
ਮੁਖਿ ਸੰਜਮ ਹਛਾ ਨ ਹੋਵਈ ਕਰਿ ਭੇਖ ਭਵੈ ਸਭ ਕੋਈ ॥ mukh sanjam hachhaa na hova-ee kar bhaykh bhavai sabh ko-ee.
ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥ gur kee pa-orhee jaa-ay charhai karam paraapat ho-ee.
ਅੰਤਰਿ ਆਇ ਵਸੈ ਗੁਰ ਸਬਦੁ ਵੀਚਾਰੈ ਕੋਇ ॥ antar aa-ay vasai gur sabad veechaarai ko-ay.


© 2025 SGGS ONLINE
error: Content is protected !!
Scroll to Top