Guru Granth Sahib Translation Project

Guru Granth Sahib Portuguese Page 168

Page 168

ਗਉੜੀ ਬੈਰਾਗਣਿ ਮਹਲਾ ੪ ॥ ga-orhee bairaagan mehlaa 4.
ਜਿਉ ਜਨਨੀ ਸੁਤੁ ਜਣਿ ਪਾਲਤੀ ਰਾਖੈ ਨਦਰਿ ਮਝਾਰਿ ॥ ji-o jannee sut jan paaltee raakhai nadar majhaar.
ਅੰਤਰਿ ਬਾਹਰਿ ਮੁਖਿ ਦੇ ਗਿਰਾਸੁ ਖਿਨੁ ਖਿਨੁ ਪੋਚਾਰਿ ॥ antar baahar mukh day giraas khin khin pochaar.
ਤਿਉ ਸਤਿਗੁਰੁ ਗੁਰਸਿਖ ਰਾਖਤਾ ਹਰਿ ਪ੍ਰੀਤਿ ਪਿਆਰਿ ॥੧॥ ti-o satgur gursikh raakh-taa har pareet pi-aar. ||1||
ਮੇਰੇ ਰਾਮ ਹਮ ਬਾਰਿਕ ਹਰਿ ਪ੍ਰਭ ਕੇ ਹੈ ਇਆਣੇ ॥ mayray raam ham baarik har parabh kay hai i-aanay.
ਧੰਨੁ ਧੰਨੁ ਗੁਰੂ ਗੁਰੁ ਸਤਿਗੁਰੁ ਪਾਧਾ ਜਿਨਿ ਹਰਿ ਉਪਦੇਸੁ ਦੇ ਕੀਏ ਸਿਆਣੇ ॥੧॥ ਰਹਾਉ ॥ Dhan Dhan guroo gur satgur paaDhaa jin har updays day kee-ay si-aanay. ||1|| rahaa-o.
ਜੈਸੀ ਗਗਨਿ ਫਿਰੰਤੀ ਊਡਤੀ ਕਪਰੇ ਬਾਗੇ ਵਾਲੀ ॥ jaisee gagan firantee oodtee kapray baagay vaalee.
ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ ॥ oh raakhai cheet peechhai bich bachray nit hirdai saar samaalee.
ਤਿਉ ਸਤਿਗੁਰ ਸਿਖ ਪ੍ਰੀਤਿ ਹਰਿ ਹਰਿ ਕੀ ਗੁਰੁ ਸਿਖ ਰਖੈ ਜੀਅ ਨਾਲੀ ॥੨॥ ti-o satgur sikh pareet har har kee gur sikh rakhai jee-a naalee. ||2||
ਜੈਸੇ ਕਾਤੀ ਤੀਸ ਬਤੀਸ ਹੈ ਵਿਚਿ ਰਾਖੈ ਰਸਨਾ ਮਾਸ ਰਤੁ ਕੇਰੀ ॥ jaisay kaatee tees batees hai vich raakhai rasnaa maas rat kayree.
ਕੋਈ ਜਾਣਹੁ ਮਾਸ ਕਾਤੀ ਕੈ ਕਿਛੁ ਹਾਥਿ ਹੈ ਸਭ ਵਸਗਤਿ ਹੈ ਹਰਿ ਕੇਰੀ ॥ ko-ee jaanhu maas kaatee kai kichh haath hai sabh vasgat hai har kayree..
ਤਿਉ ਸੰਤ ਜਨਾ ਕੀ ਨਰ ਨਿੰਦਾ ਕਰਹਿ ਹਰਿ ਰਾਖੈ ਪੈਜ ਜਨ ਕੇਰੀ ॥੩॥ ti-o sant janaa kee nar nindaa karahi har raakhai paij jan kayree. ||3||
ਭਾਈ ਮਤ ਕੋਈ ਜਾਣਹੁ ਕਿਸੀ ਕੈ ਕਿਛੁ ਹਾਥਿ ਹੈ ਸਭ ਕਰੇ ਕਰਾਇਆ ॥ bhaa-ee mat ko-ee jaanhu kisee kai kichh haath hai sabh karay karaa-i-aa.
ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਨ ਸਕੈ ਬਿਨੁ ਹਰਿ ਕਾ ਲਾਇਆ ॥ jaraa maraa taap sirat saap sabh har kai vas hai ko-ee laag na sakai bin har kaa laa-i-aa.
ਐਸਾ ਹਰਿ ਨਾਮੁ ਮਨਿ ਚਿਤਿ ਨਿਤਿ ਧਿਆਵਹੁ ਜਨ ਨਾਨਕ ਜੋ ਅੰਤੀ ਅਉਸਰਿ ਲਏ ਛਡਾਇਆ ॥੪॥੭॥੧੩॥੫੧॥ aisaa har naam man chit nit Dhi-aavahu jan naanak jo antee a-osar la-ay chhadaa-i-aa. ||4||7||13||51||
ਗਉੜੀ ਬੈਰਾਗਣਿ ਮਹਲਾ ੪ ॥ ga-orhee bairaagan mehlaa 4.
ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ ॥ jis mili-ai man ho-ay anand so satgur kahee-ai.
ਮਨ ਕੀ ਦੁਬਿਧਾ ਬਿਨਸਿ ਜਾਇ ਹਰਿ ਪਰਮ ਪਦੁ ਲਹੀਐ ॥੧॥ man kee dubiDhaa binas jaa-ay har param pad lahee-ai. ||1||
ਮੇਰਾ ਸਤਿਗੁਰੁ ਪਿਆਰਾ ਕਿਤੁ ਬਿਧਿ ਮਿਲੈ ॥ mayraa satgur pi-aaraa kit biDh milai.
ਹਉ ਖਿਨੁ ਖਿਨੁ ਕਰੀ ਨਮਸਕਾਰੁ ਮੇਰਾ ਗੁਰੁ ਪੂਰਾ ਕਿਉ ਮਿਲੈ ॥੧॥ ਰਹਾਉ ॥ ha-o khin khin karee namaskaar mayraa gur pooraa ki-o milai. ||1|| rahaa-o.
ਕਰਿ ਕਿਰਪਾ ਹਰਿ ਮੇਲਿਆ ਮੇਰਾ ਸਤਿਗੁਰੁ ਪੂਰਾ ॥ kar kirpaa har mayli-aa mayraa satgur pooraa.v
ਇਛ ਪੁੰਨੀ ਜਨ ਕੇਰੀਆ ਲੇ ਸਤਿਗੁਰ ਧੂਰਾ ॥੨॥ ichh punnee jan kayree-aa lay satgur Dhooraa. ||2||
ਹਰਿ ਭਗਤਿ ਦ੍ਰਿੜਾਵੈ ਹਰਿ ਭਗਤਿ ਸੁਣੈ ਤਿਸੁ ਸਤਿਗੁਰ ਮਿਲੀਐ ॥ har bhagat darirh-aavai har bhagat sunai tis satgur milee-ai.
ਤੋਟਾ ਮੂਲਿ ਨ ਆਵਈ ਹਰਿ ਲਾਭੁ ਨਿਤਿ ਦ੍ਰਿੜੀਐ ॥੩॥ totaa mool na aavee har laabh nit darirhee-ai. ||3||
ਜਿਸ ਕਉ ਰਿਦੈ ਵਿਗਾਸੁ ਹੈ ਭਾਉ ਦੂਜਾ ਨਾਹੀ ॥ jis ka-o ridai vigaas hai bhaa-o doojaa naahee.
ਨਾਨਕ ਤਿਸੁ ਗੁਰ ਮਿਲਿ ਉਧਰੈ ਹਰਿ ਗੁਣ ਗਾਵਾਹੀ ॥੪॥੮॥੧੪॥੫੨॥ naanak tis gur mil uDhrai har gun gaavaahee. ||4||8||14||52||
ਮਹਲਾ ੪ ਗਉੜੀ ਪੂਰਬੀ ॥ mehlaa 4 ga-orhee poorbee.
ਹਰਿ ਦਇਆਲਿ ਦਇਆ ਪ੍ਰਭਿ ਕੀਨੀ ਮੇਰੈ ਮਨਿ ਤਨਿ ਮੁਖਿ ਹਰਿ ਬੋਲੀ ॥ har da-i-aal da-i-aa parabh keenee mayrai man tan mukh har bolee.
ਗੁਰਮੁਖਿ ਰੰਗੁ ਭਇਆ ਅਤਿ ਗੂੜਾ ਹਰਿ ਰੰਗਿ ਭੀਨੀ ਮੇਰੀ ਚੋਲੀ ॥੧॥ gurmukh rang bha-i-aa at goorhaa har rang bheenee mayree cholee. ||1||
ਅਪੁਨੇ ਹਰਿ ਪ੍ਰਭ ਕੀ ਹਉ ਗੋਲੀ ॥ apunay har parabh kee ha-o golee.
ਜਬ ਹਮ ਹਰਿ ਸੇਤੀ ਮਨੁ ਮਾਨਿਆ ਕਰਿ ਦੀਨੋ ਜਗਤੁ ਸਭੁ ਗੋਲ ਅਮੋਲੀ ॥੧॥ ਰਹਾਉ ॥ jab ham har saytee man maani-aa kar deeno jagat sabh gol amolee. ||1|| rahaa-o.
ਕਰਹੁ ਬਿਬੇਕੁ ਸੰਤ ਜਨ ਭਾਈ ਖੋਜਿ ਹਿਰਦੈ ਦੇਖਿ ਢੰਢੋਲੀ ॥ karahu bibayk sant jan bhaa-ee khoj hirdai daykh dhandholee.
ਹਰਿ ਹਰਿ ਰੂਪੁ ਸਭ ਜੋਤਿ ਸਬਾਈ ਹਰਿ ਨਿਕਟਿ ਵਸੈ ਹਰਿ ਕੋਲੀ ॥੨॥ har har roop sabh jot sabaa-ee har nikat vasai har kolee. ||2||


© 2025 SGGS ONLINE
error: Content is protected !!
Scroll to Top