Guru Granth Sahib Translation Project

Guru Granth Sahib Portuguese Page 170

Page 170

ਹਰਿ ਕਾ ਨਾਮੁ ਅੰਮ੍ਰਿਤ ਰਸੁ ਚਾਖਿਆ ਮਿਲਿ ਸਤਿਗੁਰ ਮੀਠ ਰਸ ਗਾਨੇ ॥੨॥ har kaa naam amrit ras chaakhi-aa mil satgur meeth ras gaanay. ||2||
ਜਿਨ ਕਉ ਗੁਰੁ ਸਤਿਗੁਰੁ ਨਹੀ ਭੇਟਿਆ ਤੇ ਸਾਕਤ ਮੂੜ ਦਿਵਾਨੇ ॥ jin ka-o gur satgur nahee bhayti-aa tay saakat moorh divaanay.
ਤਿਨ ਕੇ ਕਰਮਹੀਨ ਧੁਰਿ ਪਾਏ ਦੇਖਿ ਦੀਪਕੁ ਮੋਹਿ ਪਚਾਨੇ ॥੩॥ tin kay karamheen Dhur paa-ay daykh deepak mohi pachaanay. ||3||
ਜਿਨ ਕਉ ਤੁਮ ਦਇਆ ਕਰਿ ਮੇਲਹੁ ਤੇ ਹਰਿ ਹਰਿ ਸੇਵ ਲਗਾਨੇ ॥ jin ka-o tum da-i-aa kar maylhu tay har har sayv lagaanay.
ਜਨ ਨਾਨਕ ਹਰਿ ਹਰਿ ਹਰਿ ਜਪਿ ਪ੍ਰਗਟੇ ਮਤਿ ਗੁਰਮਤਿ ਨਾਮਿ ਸਮਾਨੇ ॥੪॥੪॥੧੮॥੫੬॥ jan nanak har har har jap pargatay mat gurmat naam samaanay. |4|4|18|56||
ਗਉੜੀ ਪੂਰਬੀ ਮਹਲਾ ੪ ॥ ga-orhee poorbee mehlaa 4.
ਮੇਰੇ ਮਨ ਸੋ ਪ੍ਰਭੁ ਸਦਾ ਨਾਲਿ ਹੈ ਸੁਆਮੀ ਕਹੁ ਕਿਥੈ ਹਰਿ ਪਹੁ ਨਸੀਐ ॥ mayray man so parabh sadaa naal hai su-aamee kaho kithai har pahu nasee-ai.
ਹਰਿ ਆਪੇ ਬਖਸਿ ਲਏ ਪ੍ਰਭੁ ਸਾਚਾ ਹਰਿ ਆਪਿ ਛਡਾਏ ਛੁਟੀਐ ॥੧॥ har aapay bakhas la-ay parabh saachaa har aap chhadaa-ay chhutee-ai. ||1||
ਮੇਰੇ ਮਨ ਜਪਿ ਹਰਿ ਹਰਿ ਹਰਿ ਮਨਿ ਜਪੀਐ ॥ mayray man jap har har har man japee-ai.
ਸਤਿਗੁਰ ਕੀ ਸਰਣਾਈ ਭਜਿ ਪਉ ਮੇਰੇ ਮਨਾ ਗੁਰ ਸਤਿਗੁਰ ਪੀਛੈ ਛੁਟੀਐ ॥੧॥ ਰਹਾਉ ॥ satgur kee sarnaa-ee bhaj pa-o mayray manaa gur satgur peechhai chhutee-ai. ||1|| rahaa-o.
ਮੇਰੇ ਮਨ ਸੇਵਹੁ ਸੋ ਪ੍ਰਭ ਸ੍ਰਬ ਸੁਖਦਾਤਾ ਜਿਤੁ ਸੇਵਿਐ ਨਿਜ ਘਰਿ ਵਸੀਐ ॥ mayray man sayvhu so parabh sarab sukh-daata jit sayvi-ai nij ghar vasee-ai.
ਗੁਰਮੁਖਿ ਜਾਇ ਲਹਹੁ ਘਰੁ ਅਪਨਾ ਘਸਿ ਚੰਦਨੁ ਹਰਿ ਜਸੁ ਘਸੀਐ ॥੨॥ gurmukh jaa-ay lahhu ghar apnaa ghas chandan har jas ghasee-ai. |2|
ਮੇਰੇ ਮਨ ਹਰਿ ਹਰਿ ਹਰਿ ਹਰਿ ਹਰਿ ਜਸੁ ਊਤਮੁ ਲੈ ਲਾਹਾ ਹਰਿ ਮਨਿ ਹਸੀਐ ॥ mayray man har har har har har jas ootam lai laahaa har man hasee-ai.
ਹਰਿ ਹਰਿ ਆਪਿ ਦਇਆ ਕਰਿ ਦੇਵੈ ਤਾ ਅੰਮ੍ਰਿਤੁ ਹਰਿ ਰਸੁ ਚਖੀਐ ॥੩॥ har har aap da-i-aa kar dayvai taa amrit har ras chakhee-ai. ||3||
ਮੇਰੇ ਮਨ ਨਾਮ ਬਿਨਾ ਜੋ ਦੂਜੈ ਲਾਗੇ ਤੇ ਸਾਕਤ ਨਰ ਜਮਿ ਘੁਟੀਐ ॥ mayray man naam binaa jo doojai laagay tay saakat nar jam ghutee-ai.
ਤੇ ਸਾਕਤ ਚੋਰ ਜਿਨਾ ਨਾਮੁ ਵਿਸਾਰਿਆ ਮਨ ਤਿਨ ਕੈ ਨਿਕਟਿ ਨ ਭਿਟੀਐ ॥੪॥ tay saakat chor jinaa naam visaari-aa man tin kai nikat na bhitee-ai. ||4||
ਮੇਰੇ ਮਨ ਸੇਵਹੁ ਅਲਖ ਨਿਰੰਜਨ ਨਰਹਰਿ ਜਿਤੁ ਸੇਵਿਐ ਲੇਖਾ ਛੁਟੀਐ ॥ mayray man sayvhu alakh niranjan narhar jit sayvi-ai laykhaa chhutee-ai.
ਜਨ ਨਾਨਕ ਹਰਿ ਪ੍ਰਭਿ ਪੂਰੇ ਕੀਏ ਖਿਨੁ ਮਾਸਾ ਤੋਲੁ ਨ ਘਟੀਐ ॥੫॥੫॥੧੯॥੫੭॥ jan nanak har prabh pooray kee-ay khin maasaa tol na ghatee-ai. |5||5||19||57||
ਗਉੜੀ ਪੂਰਬੀ ਮਹਲਾ ੪ ॥ ga-orhee poorbee mehlaa 4.
ਹਮਰੇ ਪ੍ਰਾਨ ਵਸਗਤਿ ਪ੍ਰਭ ਤੁਮਰੈ ਮੇਰਾ ਜੀਉ ਪਿੰਡੁ ਸਭ ਤੇਰੀ ॥ hamray paraan vasgat parabh tumrai mayraa jee-o pind sabh tayree.
ਦਇਆ ਕਰਹੁ ਹਰਿ ਦਰਸੁ ਦਿਖਾਵਹੁ ਮੇਰੈ ਮਨਿ ਤਨਿ ਲੋਚ ਘਣੇਰੀ ॥੧॥ da-i-aa karahu har daras dikhaavhu mayrai man tan loch ghanayree. ||1||
ਰਾਮ ਮੇਰੈ ਮਨਿ ਤਨਿ ਲੋਚ ਮਿਲਣ ਹਰਿ ਕੇਰੀ ॥ raam mayrai man tan loch milan har kayree.
ਗੁਰ ਕ੍ਰਿਪਾਲਿ ਕ੍ਰਿਪਾ ਕਿੰਚਤ ਗੁਰਿ ਕੀਨੀ ਹਰਿ ਮਿਲਿਆ ਆਇ ਪ੍ਰਭੁ ਮੇਰੀ ॥੧॥ ਰਹਾਉ ॥ gurkirpal kirpaa kichant gur keenee har mili-aa aa-ay parabh mayree. ||1|| rahaa-o.
ਜੋ ਹਮਰੈ ਮਨ ਚਿਤਿ ਹੈ ਸੁਆਮੀ ਸਾ ਬਿਧਿ ਤੁਮ ਹਰਿ ਜਾਨਹੁ ਮੇਰੀ ॥ jo hamrai man chit hai su-aamee saa biDh tum har jaanhu mayree.
ਅਨਦਿਨੁ ਨਾਮੁ ਜਪੀ ਸੁਖੁ ਪਾਈ ਨਿਤ ਜੀਵਾ ਆਸ ਹਰਿ ਤੇਰੀ ॥੨॥ an-din naam japee sukh paa-ee nit jeevaa aas har tayree. ||2||
ਗੁਰਿ ਸਤਿਗੁਰਿ ਦਾਤੈ ਪੰਥੁ ਬਤਾਇਆ ਹਰਿ ਮਿਲਿਆ ਆਇ ਪ੍ਰਭੁ ਮੇਰੀ ॥ gur satgur daatai panth bataa-i-aa har mili-aa aa-ay parabh mayree.
ਅਨਦਿਨੁ ਅਨਦੁ ਭਇਆ ਵਡਭਾਗੀ ਸਭ ਆਸ ਪੁਜੀ ਜਨ ਕੇਰੀ ॥੩॥ an-din anad bha-i-aa vadbhaagee sabh aas pujee jan kayree. ||3||
ਜਗੰਨਾਥ ਜਗਦੀਸੁਰ ਕਰਤੇ ਸਭ ਵਸਗਤਿ ਹੈ ਹਰਿ ਕੇਰੀ ॥ jagannaath jagdeesur kartay sabh vasgat hai har kayree.
ਜਨ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਪੈਜ ਜਨ ਕੇਰੀ ॥੪॥੬॥੨੦॥੫੮॥ jan naanak sarnaagat aa-ay har raakho paij jan kayree. ||4||6||20||58||
ਗਉੜੀ ਪੂਰਬੀ ਮਹਲਾ ੪ ॥ ga-orhee poorbee mehlaa 4.
ਇਹੁ ਮਨੂਆ ਖਿਨੁ ਨ ਟਿਕੈ ਬਹੁ ਰੰਗੀ ਦਹ ਦਹ ਦਿਸਿ ਚਲਿ ਚਲਿ ਹਾਢੇ ॥ ih manoo-aa khin na tikai baho rangee dah dah dis chal chal haadhay.


© 2025 SGGS ONLINE
error: Content is protected !!
Scroll to Top