Guru Granth Sahib Translation Project

Guru Granth Sahib Portuguese Page 174

Page 174

ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥ sant janaa mil paa-i-aa mayray govidaa mayraa har parabh sajan sainee jee-o.
ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥੨॥ har aa-ay mili-aa jagjeevan mayray govindaa mai sukh vihaanee rainee jee-o. |2|
ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥ mai maylhu sant mayraa har parabh sajan mai man tan bhukh lagaa-ee-aa jee-o.
ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥ ha-o reh na saka-o bin daykhay mayray preetam mai antar birahu har laa-ee-aa jee-o.
ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥ har raa-i-aa mayraa sajan pi-aaraa gur maylay mayraa man jeevaa-ee-aa jee-o.
ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥੩॥ mayrai man tan aasaa pooree-aa mayray govindaa har mili-aa man vaaDhaa-ee-aa jee-o. ||3||
ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥ vaaree mayray govindaa vaaree mayray pi-aari-aa ha-o tuDh vitrhi-ahu sad vaaree jee-o.
ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥ mayrai man tan paraym piramm kaa mayray govidaa har poonjee raakh hamaaree jee-o.
ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥ satgur visat mayl mayray govindaa har maylay kar raibaaree jee-o.
ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥੪॥੩॥੨੯॥੬੭॥ har naam da-i-aa kar paa-i-aa mayray govindaa jan nanak saran tumaaree jee-o. ||4||3||29||67||
ਗਉੜੀ ਮਾਝ ਮਹਲਾ ੪ ॥ ga-orhee maajh mehlaa 4.
ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥ chojee mayray govindaa chojee mayray pi-aari-aa har parabh mayraa chojee jee-o.
ਹਰਿ ਆਪੇ ਕਾਨ੍ਹ੍ਹੁ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥ har aapay kaanH upaa-idaa mayray govidaa har aapay gopee khojee jee-o.
ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥ har aapay sabh ghat bhogdaa mayray govindaa aapay rasee-aa bhogee jee-o.
ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥ har sujaan na bhul-ee mayray govindaa aapay satgur jogee jee-o. ||1||
ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥ aapay jagat upaa-idaa mayray govidaa har aap khaylai baho rangee jee-o.
ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥ iknaa bhog bhogaa-idaa mayray govindaa ik nagan fireh nang nangee jee-o.
ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥ aapay jagat upaa-idaa mayray govidaa har daan dayvai sabh mangee jee-o.
ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥ bhagtaa naam aaDhaar hai mayray govindaa har kathaa mangeh har changee jee-o. ||2||
ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥ har aapay bhagat karaa-idaa mayray govindaa har bhagtaa loch man pooree jee-o.
ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥ aapay jal thal varatdaa mayray govidaa rav rahi-aa nahee dooree jee-o.
ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥ har antar baahar aap hai mayray govidaa har aap rahi-aa bharpooree jee-o.
ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥ har aatam raam pasari-a mayray govinda har vaykhai aap hadooree jee-o. ||3||
ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥ har antar vaajaa pa-un hai mayray govindaa har aap vajaa-ay ti-o vaajai jee-o.
ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥ har antar naam niDhaan hai mayray govindaa gur sabdee har parabh gaajai jee-o.
ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥ aapay saran pavaa-idaa mayray govindaa har bhagat janaa raakh laajai jee-o.


© 2025 SGGS ONLINE
error: Content is protected !!
Scroll to Top