Guru Granth Sahib Translation Project

Guru Granth Sahib Portuguese Page 208

Page 208

ਗਉੜੀ ਮਹਲਾ ੫ ॥ ga-orhee mehlaa 5.
ਜੋਗ ਜੁਗਤਿ ਸੁਨਿ ਆਇਓ ਗੁਰ ਤੇ ॥ jog jugat sun aa-i-o gur tay.
ਮੋ ਕਉ ਸਤਿਗੁਰ ਸਬਦਿ ਬੁਝਾਇਓ ॥੧॥ ਰਹਾਉ ॥ mo ka-o satgur sabad bujhaa-i-o. ||1|| rahaa-o.
ਨਉ ਖੰਡ ਪ੍ਰਿਥਮੀ ਇਸੁ ਤਨ ਮਹਿ ਰਵਿਆ ਨਿਮਖ ਨਿਮਖ ਨਮਸਕਾਰਾ ॥ na-o khand parithmee is tan meh ravi-aa nimakh nimakh namaskaaraa.
ਦੀਖਿਆ ਗੁਰ ਕੀ ਮੁੰਦ੍ਰਾ ਕਾਨੀ ਦ੍ਰਿੜਿਓ ਏਕੁ ਨਿਰੰਕਾਰਾ ॥੧॥ deekhi-aa gur kee mundraa kaanee darirhi-o ayk nirankaaraa. ||1||
ਪੰਚ ਚੇਲੇ ਮਿਲਿ ਭਏ ਇਕਤ੍ਰਾ ਏਕਸੁ ਕੈ ਵਸਿ ਕੀਏ ॥ panch chaylay mil bha-ay iktaraa aykas kai vas kee-ay.
ਦਸ ਬੈਰਾਗਨਿ ਆਗਿਆਕਾਰੀ ਤਬ ਨਿਰਮਲ ਜੋਗੀ ਥੀਏ ॥੨॥ das bairaagan aagi-aakaaree tab nirmal jogee thee-ay. ||2||
ਭਰਮੁ ਜਰਾਇ ਚਰਾਈ ਬਿਭੂਤਾ ਪੰਥੁ ਏਕੁ ਕਰਿ ਪੇਖਿਆ ॥ bharam jaraa-ay charaa-ee bibhootaa panth ayk kar paykhi-aa.
ਸਹਜ ਸੂਖ ਸੋ ਕੀਨੀ ਭੁਗਤਾ ਜੋ ਠਾਕੁਰਿ ਮਸਤਕਿ ਲੇਖਿਆ ॥੩॥ sahj sookh so keenee bhugtaa jo thaakur mastak laykhi-aa. ||3||
ਜਹ ਭਉ ਨਾਹੀ ਤਹਾ ਆਸਨੁ ਬਾਧਿਓ ਸਿੰਗੀ ਅਨਹਤ ਬਾਨੀ ॥ jah bha-o naahee tahaa aasan baaDhi-o singee anhat baanee.
ਤਤੁ ਬੀਚਾਰੁ ਡੰਡਾ ਕਰਿ ਰਾਖਿਓ ਜੁਗਤਿ ਨਾਮੁ ਮਨਿ ਭਾਨੀ ॥੪॥ tat beechaar dandaa kar raakhi-o jugat naam man bhaanee. ||4||
ਐਸਾ ਜੋਗੀ ਵਡਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ ॥ aisaa jogee vadbhaagee bhaytai maa-i-aa kay banDhan kaatai.
ਸੇਵਾ ਪੂਜ ਕਰਉ ਤਿਸੁ ਮੂਰਤਿ ਕੀ ਨਾਨਕੁ ਤਿਸੁ ਪਗ ਚਾਟੈ ॥੫॥੧੧॥੧੩੨॥ sayvaa pooj kara-o tis moorat kee naanak tis pag chaatai. ||5||11||132||
ਗਉੜੀ ਮਹਲਾ ੫ ॥ ga-orhee mehlaa 5.
ਅਨੂਪ ਪਦਾਰਥੁ ਨਾਮੁ ਸੁਨਹੁ ਸਗਲ ਧਿਆਇਲੇ ਮੀਤਾ ॥ anoop padaarath naam sunhu sagal Dhi-aa-ilay meetaa.
ਹਰਿ ਅਉਖਧੁ ਜਾ ਕਉ ਗੁਰਿ ਦੀਆ ਤਾ ਕੇ ਨਿਰਮਲ ਚੀਤਾ ॥੧॥ ਰਹਾਉ ॥ har a-ukhaDh jaa ka-o gur dee-aa taa kay nirmal cheetaa. ||1|| rahaa-o.
ਅੰਧਕਾਰੁ ਮਿਟਿਓ ਤਿਹ ਤਨ ਤੇ ਗੁਰਿ ਸਬਦਿ ਦੀਪਕੁ ਪਰਗਾਸਾ ॥ anDhkaar miti-o tih tan tay gur sabad deepak pargaasaa.
ਭ੍ਰਮ ਕੀ ਜਾਲੀ ਤਾ ਕੀ ਕਾਟੀ ਜਾ ਕਉ ਸਾਧਸੰਗਤਿ ਬਿਸ੍ਵਾਸਾ ॥੧॥ bharam kee jaalee taa kee kaatee jaa ka-o saaDhsangat bisvaasaa. ||1||
ਤਾਰੀਲੇ ਭਵਜਲੁ ਤਾਰੂ ਬਿਖੜਾ ਬੋਹਿਥ ਸਾਧੂ ਸੰਗਾ ॥ taareelay bhavjal taaroo bikh-rhaa bohith saaDhoo sangaa.
ਪੂਰਨ ਹੋਈ ਮਨ ਕੀ ਆਸਾ ਗੁਰੁ ਭੇਟਿਓ ਹਰਿ ਰੰਗਾ ॥੨॥ pooran ho-ee man kee aasaa gur bhayti-o har rangaa. ||2||
ਨਾਮ ਖਜਾਨਾ ਭਗਤੀ ਪਾਇਆ ਮਨ ਤਨ ਤ੍ਰਿਪਤਿ ਅਘਾਏ ॥ naam khajaanaa bhagtee paa-i-aa man tan taripat aghaa-ay.
ਨਾਨਕ ਹਰਿ ਜੀਉ ਤਾ ਕਉ ਦੇਵੈ ਜਾ ਕਉ ਹੁਕਮੁ ਮਨਾਏ ॥੩॥੧੨॥੧੩੩॥ naanak har jee-o taa ka-o dayvai jaa ka-o hukam manaa-ay. ||3||12||133||
ਗਉੜੀ ਮਹਲਾ ੫ ॥ ga-orhee mehlaa 5.
ਦਇਆ ਮਇਆ ਕਰਿ ਪ੍ਰਾਨਪਤਿ ਮੋਰੇ ਮੋਹਿ ਅਨਾਥ ਸਰਣਿ ਪ੍ਰਭ ਤੋਰੀ ॥ da-i-aa ma-i-aa kar paraanpat moray mohi anaath saran parabh toree.
ਅੰਧ ਕੂਪ ਮਹਿ ਹਾਥ ਦੇ ਰਾਖਹੁ ਕਛੂ ਸਿਆਨਪ ਉਕਤਿ ਨ ਮੋਰੀ ॥੧॥ ਰਹਾਉ ॥ anDh koop meh haath day raakho kachhoo si-aanap ukat na moree. ||1|| rahaa-o.
ਕਰਨ ਕਰਾਵਨ ਸਭ ਕਿਛੁ ਤੁਮ ਹੀ ਤੁਮ ਸਮਰਥ ਨਾਹੀ ਅਨ ਹੋਰੀ ॥ karan karaavan sabh kichh tum hee tum samrath naahee an horee.
ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ਸੇ ਸੇਵਕ ਜਿਨ ਭਾਗ ਮਥੋਰੀ ॥੧॥ tumree gat mit tum hee jaanee say sayvak jin bhaag mathoree. ||1||
ਅਪੁਨੇ ਸੇਵਕ ਸੰਗਿ ਤੁਮ ਪ੍ਰਭ ਰਾਤੇ ਓਤਿ ਪੋਤਿ ਭਗਤਨ ਸੰਗਿ ਜੋਰੀ ॥ apunay sayvak sang tum parabh raatay ot pot bhagtan sang joree.
ਪ੍ਰਿਉ ਪ੍ਰਿਉ ਨਾਮੁ ਤੇਰਾ ਦਰਸਨੁ ਚਾਹੈ ਜੈਸੇ ਦ੍ਰਿਸਟਿ ਓਹ ਚੰਦ ਚਕੋਰੀ ॥੨॥ pari-o pari-o naam tayraa darsan chaahai jaisay darisat oh chand chakoree. ||2||
ਰਾਮ ਸੰਤ ਮਹਿ ਭੇਦੁ ਕਿਛੁ ਨਾਹੀ ਏਕੁ ਜਨੁ ਕਈ ਮਹਿ ਲਾਖ ਕਰੋਰੀ ॥ raam sant meh bhayd kichh naahee ayk jan ka-ee meh laakh karoree.
ਜਾ ਕੈ ਹੀਐ ਪ੍ਰਗਟੁ ਪ੍ਰਭੁ ਹੋਆ ਅਨਦਿਨੁ ਕੀਰਤਨੁ ਰਸਨ ਰਮੋਰੀ ॥੩॥ jaa kai hee-ai pargat parabh ho-aa an-din keertan rasan ramoree. ||3||
ਤੁਮ ਸਮਰਥ ਅਪਾਰ ਅਤਿ ਊਚੇ ਸੁਖਦਾਤੇ ਪ੍ਰਭ ਪ੍ਰਾਨ ਅਧੋਰੀ ॥ tum samrath apaar at oochay sukh-daatay parabh paraan aDhoree.
ਨਾਨਕ ਕਉ ਪ੍ਰਭ ਕੀਜੈ ਕਿਰਪਾ ਉਨ ਸੰਤਨ ਕੈ ਸੰਗਿ ਸੰਗੋਰੀ ॥੪॥੧੩॥੧੩੪॥ naanak ka-o parabh keejai kirpaa un santan kai sang sangoree. ||4||13||134||


© 2025 SGGS ONLINE
error: Content is protected !!
Scroll to Top