Guru Granth Sahib Translation Project

Guru Granth Sahib Portuguese Page 678

Page 678

ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ naanak mangai daan parabh rayn pag saaDhaa. ||4||3||27||
ਧਨਾਸਰੀ ਮਹਲਾ ੫ ॥ Dhanaasree mehlaa 5.
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ jin tum bhayjay tineh bulaa-ay sukh sahj saytee ghar aa-o.
ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ anad mangal gun gaa-o sahj Dhun nihchal raaj kamaa-o. ||1||
ਤੁਮ ਘਰਿ ਆਵਹੁ ਮੇਰੇ ਮੀਤ ॥ tum ghar aavhu mayray meet.
ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ tumray dokhee har aap nivaaray apdaa bha-ee biteet. rahaa-o.
ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ pargat keenay parabh karnayhaaray naasan bhaajan thaakay.
ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ghar mangal vaajeh nit vaajay apunai khasam nivaajay. ||2||
ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ asthir rahhu dolahu mat kabhoo gur kai bachan aDhaar.
ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ jai jai kaar sagal bhoo mandal mukh oojal darbaar. ||3||
ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ jin kay jee-a tinai hee fayray aapay bha-i-aa sahaa-ee.
ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ achraj kee-aa karnaihaarai naanak sach vadi-aa-ee. ||4||4||28||
ਧਨਾਸਰੀ ਮਹਲਾ ੫ ਘਰੁ ੬ Dhanaasree mehlaa 5 ghar 6
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ sunhu sant pi-aaray bin-o hamaaray jee-o.
ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ har bin mukat na kaahoo jee-o. rahaa-o.
ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ man nirmal karam kar taaran taran har avar janjaal tayrai kaahoo na kaam jee-o.
ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ jeevan dayvaa paarbarahm sayvaa ih updays mo ka-o gur deenaa jee-o. ||1||
ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ tis si-o na laa-ee-ai heet jaa ko kichh naahee beet ant kee baar oh sang na chaalai.
ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ man tan too aaraaDh har kay pareetam saaDh jaa kai sang tayray banDhan chhootai. ||2||
ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ gahu paarbarahm saran hirdai kamal charan avar aas kachh patal na keejai.
ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ so-ee bhagat gi-aanee Dhi-aanee tapaa so-ee naanak jaa ka-o kirpaa keejai. ||3||1||29||
ਧਨਾਸਰੀ ਮਹਲਾ ੫ ॥ Dhanaasree mehlaa 5.
ਮੇਰੇ ਲਾਲ ਭਲੋ ਰੇ ਭਲੋ ਰੇ ਭਲੋ ਹਰਿ ਮੰਗਨਾ ॥ mayray laal bhalo ray bhalo ray bhalo har mangnaa.
ਦੇਖਹੁ ਪਸਾਰਿ ਨੈਨ ਸੁਨਹੁ ਸਾਧੂ ਕੇ ਬੈਨ ਪ੍ਰਾਨਪਤਿ ਚਿਤਿ ਰਾਖੁ ਸਗਲ ਹੈ ਮਰਨਾ ॥ ਰਹਾਉ ॥ daykhhu pasaar nain sunhu saaDhoo kay bain paraanpat chit raakh sagal hai marnaa. rahaa-o.
ਚੰਦਨ ਚੋਆ ਰਸ ਭੋਗ ਕਰਤ ਅਨੇਕੈ ਬਿਖਿਆ ਬਿਕਾਰ ਦੇਖੁ ਸਗਲ ਹੈ ਫੀਕੇ ਏਕੈ ਗੋਬਿਦ ਕੋ ਨਾਮੁ ਨੀਕੋ ਕਹਤ ਹੈ ਸਾਧ ਜਨ ॥ chandan cho-aa ras bhog karat anaykai bikhi-aa bikaar daykh sagal hai feekay aykai gobid ko naam neeko kahat hai saaDh jan.
ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਾਪਿਓ ਅਰਥੁ ਦ੍ਰਬੁ ਦੇਖੁ ਕਛੁ ਸੰਗਿ ਨਾਹੀ ਚਲਨਾ ॥੧॥ tan Dhan aapan thaapi-o har jap na nimakh jaapi-o arath darab daykh kachh sang naahee chalnaa. ||1||
ਜਾ ਕੋ ਰੇ ਕਰਮੁ ਭਲਾ ਤਿਨਿ ਓਟ ਗਹੀ ਸੰਤ ਪਲਾ ਤਿਨ ਨਾਹੀ ਰੇ ਜਮੁ ਸੰਤਾਵੈ ਸਾਧੂ ਕੀ ਸੰਗਨਾ ॥ jaa ko ray karam bhalaa tin ot gahee sant palaa tin naahee ray jam santaavai saaDhoo kee sangnaa.
ਪਾਇਓ ਰੇ ਪਰਮ ਨਿਧਾਨੁ ਮਿਟਿਓ ਹੈ ਅਭਿਮਾਨੁ ਏਕੈ ਨਿਰੰਕਾਰ ਨਾਨਕ ਮਨੁ ਲਗਨਾ ॥੨॥੨॥੩੦॥ paa-i-o ray param niDhaan miti-o hai abhimaan aykai nirankaar naanak man lagnaa. ||2||2||30||


© 2025 SGGS ONLINE
error: Content is protected !!
Scroll to Top