Guru Granth Sahib Translation Project

Guru Granth Sahib Portuguese Page 800

Page 800

ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥ kaa-i-aa nagar meh raam ras ootam ki-o paa-ee-ai updays jan karahu.
ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥ satgur sayv safal har darsan mil amrit har ras pee-ahu. ||2||
ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥ har har naam amrit har meethaa har santahu chaakh dikhahu.
ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥੩॥ gurmat har ras meethaa laagaa tin bisray sabh bikh rasahu. ||3||
ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥ raam naam ras raam rasaa-in har sayvhu sant janhu.
ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥੪॥੪॥ chaar padaarath chaaray paa-ay gurmat naanak har bhajahu. ||4||4||
ਬਿਲਾਵਲੁ ਮਹਲਾ ੪ ॥ bilaaval mehlaa 4.
ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ khatree baraahman sood vais ko jaapai har mantar japainee.
ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ gur satgur paarbarahm kar poojahu nit sayvhu dinas sabh rainee. ||1||
ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ har jan daykhhu satgur nainee.
ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ jo ichhahu so-ee fal paavhu har bolhu gurmat bainee. ||1|| rahaa-o.
ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ anik upaav chitvee-ah bahutayray saa hovai je baat hovainee.
ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ apnaa bhalaa sabh ko-ee baachhai so karay je mayrai chit na chitainee. ||2||
ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ man kee mat ti-aagahu har jan ayhaa baat kathainee.
ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ an-din har har naam Dhi-aavahu gur satgur kee mat lainee. ||3||
ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ mat sumat tayrai vas su-aamee ham jant too purakh jantainee.
ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥ jan naanak kay parabh kartay su-aamee ji-o bhaavai tivai bulainee. ||4||5||
ਬਿਲਾਵਲੁ ਮਹਲਾ ੪ ॥ bilaaval mehlaa 4.
ਅਨਦ ਮੂਲੁ ਧਿਆਇਓ ਪੁਰਖੋਤਮੁ ਅਨਦਿਨੁ ਅਨਦ ਅਨੰਦੇ ॥ anad mool Dhi-aa-i-o purkhotam an-din anad ananday.
ਧਰਮ ਰਾਇ ਕੀ ਕਾਣਿ ਚੁਕਾਈ ਸਭਿ ਚੂਕੇ ਜਮ ਕੇ ਛੰਦੇ ॥੧॥ Dharam raa-ay kee kaan chukaa-ee sabh chookay jam kay chhanday. ||1||
ਜਪਿ ਮਨ ਹਰਿ ਹਰਿ ਨਾਮੁ ਗੋੁਬਿੰਦੇ ॥ jap man har har naam gobinday.
ਵਡਭਾਗੀ ਗੁਰੁ ਸਤਿਗੁਰੁ ਪਾਇਆ ਗੁਣ ਗਾਏ ਪਰਮਾਨੰਦੇ ॥੧॥ ਰਹਾਉ ॥ vadbhaagee gur satgur paa-i-aa gun gaa-ay parmaananday. ||1|| rahaa-o.
ਸਾਕਤ ਮੂੜ ਮਾਇਆ ਕੇ ਬਧਿਕ ਵਿਚਿ ਮਾਇਆ ਫਿਰਹਿ ਫਿਰੰਦੇ ॥ saakat moorh maa-i-aa kay baDhik vich maa-i-aa fireh firanday.
ਤ੍ਰਿਸਨਾ ਜਲਤ ਕਿਰਤ ਕੇ ਬਾਧੇ ਜਿਉ ਤੇਲੀ ਬਲਦ ਭਵੰਦੇ ॥੨॥ tarisnaa jalat kirat kay baaDhay ji-o taylee balad bhavanday. ||2||
ਗੁਰਮੁਖਿ ਸੇਵ ਲਗੇ ਸੇ ਉਧਰੇ ਵਡਭਾਗੀ ਸੇਵ ਕਰੰਦੇ ॥ gurmukh sayv lagay say uDhray vadbhaagee sayv karanday.
ਜਿਨ ਹਰਿ ਜਪਿਆ ਤਿਨ ਫਲੁ ਪਾਇਆ ਸਭਿ ਤੂਟੇ ਮਾਇਆ ਫੰਦੇ ॥੩॥ jin har japi-aa tin fal paa-i-aa sabh tootay maa-i-aa fanday. ||3||
ਆਪੇ ਠਾਕੁਰੁ ਆਪੇ ਸੇਵਕੁ ਸਭੁ ਆਪੇ ਆਪਿ ਗੋਵਿੰਦੇ ॥ aapay thaakur aapay sayvak sabh aapay aap govinday.
ਜਨ ਨਾਨਕ ਆਪੇ ਆਪਿ ਸਭੁ ਵਰਤੈ ਜਿਉ ਰਾਖੈ ਤਿਵੈ ਰਹੰਦੇ ॥੪॥੬॥ jan naanak aapay aap sabh vartai ji-o raakhai tivai rahanday. ||4||6||
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ raag bilaaval mehlaa 4 parh-taal ghar 13.
ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ bolhu bha-ee-aa raam naam patit paavno.
ਹਰਿ ਸੰਤ ਭਗਤ ਤਾਰਨੋ ॥ har sant bhagat taarno.


© 2025 SGGS ONLINE
error: Content is protected !!
Scroll to Top