Guru Granth Sahib Translation Project

Guru Granth Sahib Portuguese Page 836

Page 836

ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ man kee birthaa man hee jaanai avar ke jaanai ko peer para-ee-aa. ||1||
ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ raam gur mohan mohi man la-ee-aa.
ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ha-o aakal bikal bha-ee gur daykhay ha-o lot pot ho-ay pa-ee-aa. ||1|| rahaa-o.
ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ha-o nirkhat fira-o sabh days disantar mai parabh daykhan ko bahut man cha-ee-aa.
ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ man tan kaat day-o gur aagai jin har parabh maarag panth dikha-ee-aa. ||2||
ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ko-ee aan sadaysaa day-ay parabh kayraa rid antar man tan meeth laga-ee-aa.
ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ mastak kaat day-o charnaa tal jo har parabh maylay mayl mila-ee-aa. ||3||
ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ chal chal sakhee ham parabh parboDheh gun kaaman kar har parabh lahee-aa.
ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ bhagat vachhal u-aa ko naam kahee-at hai saran parabhoo tis paachhai pa-ee-aa. ||4||
ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ khimaa seegaar karay parabh khusee-aa man deepak gur gi-aan bala-ee-aa.
ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ras ras bhog karay parabh mayraa ham tis aagai jee-o kat kat pa-ee-aa. ||5||
ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ har har haar kanth hai bani-aa man moteechoor vad gahan gehna-ee-aa.
ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥ har har sarDhaa sayj vichhaa-ee parabh chhod na sakai bahut man bha-ee-aa. ||6||
ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ kahai parabh avar avar kichh keejai sabh baad seegaar fokat fokta-ee-aa.
ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥ kee-o seegaar milan kai taa-ee parabh lee-o suhaagan thook mukh pa-ee-aa. ||7||
ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ham chayree too agam gusaa-ee ki-aa ham karah tayrai vas pa-ee-aa.
ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥ da-i-aa deen karahu rakh layvhu naanak har gur saran sama-ee-aa. ||8||5||8||
ਬਿਲਾਵਲੁ ਮਹਲਾ ੪ ॥ bilaaval mehlaa 4.
ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ mai man tan paraym agam thaakur kaa khin khin sarDhaa man bahut utha-ee-aa.
ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥ gur daykhay sarDhaa man pooree ji-o chaatrik pari-o pari-o boond mukh pa-ee-aa. ||1||
ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥ mil mil sakhee har kathaa suna-ee-aa.
ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥ satgur da-i-aa karay parabh maylay mai tis aagai sir kat kat pa-ee-aa. ||1|| rahaa-o.
ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥ rom rom man tan ik baydan mai parabh daykhay bin need na pa-ee-aa.
ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥ baidak naatik daykh bhulaanay mai hirdai man tan paraym peer laga-ee-aa. ||2||
ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥ ha-o khin pal reh na saka-o bin pareetam ji-o bin amlai amlee mar ga-ee-aa.
ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨ੍ਹ੍ਹ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥੩॥ jin ka-o pi-aas ho-ay parabh kayree tinH avar na bhaavai bin har ko du-ee-aa. ||3||
ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥ ko-ee aan aan mayraa parabhoo milaavai ha-o tis vitahu bal bal ghum ga-ee-aa.
ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥ anayk janam kay vichhurhay jan maylay jaa sat sat satgur saran pava-ee-aa. ||4||


© 2025 SGGS ONLINE
error: Content is protected !!
Scroll to Top