Guru Granth Sahib Translation Project

Guru Granth Sahib Portuguese Page 843

Page 843

ਮਨਮੁਖ ਮੁਏ ਅਪਣਾ ਜਨਮੁ ਖੋਇ ॥ manmukh mu-ay apnaa janam kho-ay.
ਸਤਿਗੁਰੁ ਸੇਵੇ ਭਰਮੁ ਚੁਕਾਏ ॥ satgur sayvay bharam chukaa-ay.
ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥ ghar hee andar sach mahal paa-ay. ||9||
ਆਪੇ ਪੂਰਾ ਕਰੇ ਸੁ ਹੋਇ ॥ aapay pooraa karay so ho-ay.
ਏਹਿ ਥਿਤੀ ਵਾਰ ਦੂਜਾ ਦੋਇ ॥ ayhi thitee vaar doojaa do-ay.
ਸਤਿਗੁਰ ਬਾਝਹੁ ਅੰਧੁ ਗੁਬਾਰੁ ॥ satgur baajhahu anDh gubaar.
ਥਿਤੀ ਵਾਰ ਸੇਵਹਿ ਮੁਗਧ ਗਵਾਰ ॥ thitee vaar sayveh mugaDh gavaar.
ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ naanak gurmukh boojhai sojhee paa-ay.
ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥ ikat naam sadaa rahi-aa samaa-ay. ||10||2||
ਬਿਲਾਵਲੁ ਮਹਲਾ ੧ ਛੰਤ ਦਖਣੀ bilaaval mehlaa 1 chhant dakh-nee
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ munDh navaylrhee-aa go-il aa-ee raam.
ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ matukee daar Dharee har liv laa-ee raam.
ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ liv laa-ay har si-o rahee go-il sahj sabad seegaaree-aa.
ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ kar jorh gur peh kar binantee milhu saach pi-aaree-aa.
ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ Dhan bhaa-ay bhagtee daykh pareetam kaam kroDh nivaari-aa.
ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥ naanak munDh navayl sundar daykh pir saaDhaari-aa. ||1||
ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ sach navaylrhee-ay joban baalee raam.
ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ aa-o na jaa-o kahee apnay sah naalee raam.
ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ naah apnay sang daasee mai bhagat har kee bhaav-ay.
ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ agaaDh boDh akath kathee-ai sahj parabh gun gaav-ay.
ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ raam naam rasaal rasee-aa ravai saach pi-aaree-aa.
ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥ gur sabad dee-aa daan kee-aa naankaa veechaaree-aa. ||2||
ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ sareeDhar mohi-arhee pir sang sootee raam.
ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ gur kai bhaa-ay chalo saach sangootee raam.
ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ Dhan saach sangootee har sang sootee sang sakhee sahaylee-aa.
ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ik bhaa-ay ik man naam vasi-aa satguroo ham maylee-aa.
ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ din rain gharhee na chasaa visrai saas saas niranjano.
ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥ sabad jot jagaa-ay deepak naankaa bha-o bhanjno. ||3||
ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ jot sabaa-irhee-ay taribhavan saaray raam.
ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ghat ghat rav rahi-aa alakh apaaray raam.
ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ alakh apaar apaar saachaa aap maar milaa-ee-ai.
ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ha-umai mamtaa lobh jaalahu sabad mail chukhaa-ee-ai.
ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ dar jaa-ay darsan karee bhaanai taar taaranhaari-aa.
ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥ har naam amrit chaakh tariptee naankaa ur Dhaari-aa. ||4||1||
ਬਿਲਾਵਲੁ ਮਹਲਾ ੧ ॥ bilaaval mehlaa 1.
ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ mai man chaa-o ghanaa saach vigaasee raam.
ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ mohee paraym piray parabh abhinaasee raam.
ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ avigato har naath naathah tisai bhaavai so thee-ai.
ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ kirpaal sadaa da-i-aal daataa jee-aa andar tooN jee-ai.


© 2025 SGGS ONLINE
error: Content is protected !!
Scroll to Top