Guru Granth Sahib Translation Project

Guru Granth Sahib Portuguese Page 853

Page 853

ਗੁਰਮੁਖਿ ਸੇਵਕ ਭਾਇ ਹਰਿ ਧਨੁ ਮਿਲੈ ਤਿਥਹੁ ਕਰਮਹੀਣ ਲੈ ਨ ਸਕਹਿ ਹੋਰ ਥੈ ਦੇਸ ਦਿਸੰਤਰਿ ਹਰਿ ਧਨੁ ਨਾਹਿ ॥੮॥ gurmukh sayvak bhaa-ay har Dhan milai tithhu karamheen lai na sakahi hor thai days disantar har Dhan naahi. ||8||
ਸਲੋਕ ਮਃ ੩ ॥ salok mehlaa 3.
ਗੁਰਮੁਖਿ ਸੰਸਾ ਮੂਲਿ ਨ ਹੋਵਈ ਚਿੰਤਾ ਵਿਚਹੁ ਜਾਇ ॥ gurmukh sansaa mool na hova-ee chintaa vichahu jaa-ay.
ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ jo kichh ho-ay so sehjay ho-ay kahnaa kichhoo na jaa-ay.
ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥ naanak tin kaa aakhi-aa aap sunay je la-i-an pannai paa-ay. ||1||
ਮਃ ੩ ॥ mehlaa 3.
ਕਾਲੁ ਮਾਰਿ ਮਨਸਾ ਮਨਹਿ ਸਮਾਣੀ ਅੰਤਰਿ ਨਿਰਮਲੁ ਨਾਉ ॥ kaal maar mansaa maneh samaanee antar nirmal naa-o.
ਅਨਦਿਨੁ ਜਾਗੈ ਕਦੇ ਨ ਸੋਵੈ ਸਹਜੇ ਅੰਮ੍ਰਿਤੁ ਪਿਆਉ ॥ an-din jaagai kaday na sovai sehjay amrit pi-aa-o.
ਮੀਠਾ ਬੋਲੇ ਅੰਮ੍ਰਿਤ ਬਾਣੀ ਅਨਦਿਨੁ ਹਰਿ ਗੁਣ ਗਾਉ ॥ meethaa bolay amrit banee an-din har gun gaa-o.
ਨਿਜ ਘਰਿ ਵਾਸਾ ਸਦਾ ਸੋਹਦੇ ਨਾਨਕ ਤਿਨ ਮਿਲਿਆ ਸੁਖੁ ਪਾਉ ॥੨॥ nij ghar vaasaa sadaa sohday naanak tin mili-aa sukh paa-o. ||2||
ਪਉੜੀ ॥ pa-orhee.
ਹਰਿ ਧਨੁ ਰਤਨ ਜਵੇਹਰੀ ਸੋ ਗੁਰਿ ਹਰਿ ਧਨੁ ਹਰਿ ਪਾਸਹੁ ਦੇਵਾਇਆ ॥ har Dhan ratan javayharee so gur har Dhan har paashu dayvaa-i-aa.
ਜੇ ਕਿਸੈ ਕਿਹੁ ਦਿਸਿ ਆਵੈ ਤਾ ਕੋਈ ਕਿਹੁ ਮੰਗਿ ਲਏ ਅਕੈ ਕੋਈ ਕਿਹੁ ਦੇਵਾਏ ਏਹੁ ਹਰਿ ਧਨੁ ਜੋਰਿ ਕੀਤੈ ਕਿਸੈ ਨਾਲਿ ਨ ਜਾਇ ਵੰਡਾਇਆ ॥ jay kisai kihu dis aavai taa ko-ee kihu mang la-ay akai ko-ee kihu dayvaa-ay ayhu har Dhan jor keetai kisai naal na jaa-ay vandaa-i-aa.
ਜਿਸ ਨੋ ਸਤਿਗੁਰ ਨਾਲਿ ਹਰਿ ਸਰਧਾ ਲਾਏ ਤਿਸੁ ਹਰਿ ਧਨ ਕੀ ਵੰਡ ਹਥਿ ਆਵੈ ਜਿਸ ਨੋ ਕਰਤੈ ਧੁਰਿ ਲਿਖਿ ਪਾਇਆ ॥ jis no satgur naal har sarDhaa laa-ay tis har Dhan kee vand hath aavai jis no kartai Dhur likh paa-i-aa.
ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ ਕਿਸੈ ਕੈ ਸੀਵ ਬੰਨੈ ਰੋਲੁ ਨਾਹੀ ਜੇ ਕੋ ਹਰਿ ਧਨ ਕੀ ਬਖੀਲੀ ਕਰੇ ਤਿਸ ਕਾ ਮੁਹੁ ਹਰਿ ਚਹੁ ਕੁੰਡਾ ਵਿਚਿ ਕਾਲਾ ਕਰਾਇਆ ॥ is har Dhan kaa ko-ee sareek naahee kisai kaa khat naahee kisai kai seev bannai rol naahee jay ko har Dhan kee bakheelee karay tis kaa muhu har chahu kundaa vich kaalaa karaa-i-aa.
ਹਰਿ ਕੇ ਦਿਤੇ ਨਾਲਿ ਕਿਸੈ ਜੋਰੁ ਬਖੀਲੀ ਨ ਚਲਈ ਦਿਹੁ ਦਿਹੁ ਨਿਤ ਨਿਤ ਚੜੈ ਸਵਾਇਆ ॥੯॥ har kay ditay naal kisai jor bakheelee na chal-ee dihu dihu nit nit charhai savaa-i-aa. ||9||
ਸਲੋਕ ਮਃ ੩ ॥ salok mehlaa 3.
ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ jagat jalandaa rakh lai aapnee kirpaa Dhaar.
ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ jit du-aarai ubrai titai laihu ubaar.
ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ satgur sukh vaykhaali-aa sachaa sabad beechaar.
ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ naanak avar na sujh-ee har bin bakhsanhaar. ||1||
ਮਃ ੩ ॥ mehlaa 3.
ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ha-umai maa-i-aa mohnee doojai lagai jaa-ay.
ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ naa ih maaree na marai naa ih hat vikaa-ay.
ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ gur kai sabad parjaalee-ai taa ih vichahu jaa-ay.
ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ tan man hovai ujlaa naam vasai man aa-ay.
ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ naanak maa-i-aa kaa maaran sabad hai gurmukh paa-i-aa jaa-ay. ||2||
ਪਉੜੀ ॥ pa-orhee.
ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ satgur kee vadi-aa-ee satgur ditee Dharahu hukam bujh neesaan.
ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ putee bhaatee-ee jaavaa-ee sakee agahu pichhahu tol dithaa laahi-on sabhnaa kaa abhimaan.
ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ jithai ko vaykhai tithai mayraa satguroo har bakhsi-os sabh jahaan.
ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ je satgur no mil mannay so halat palat sijhai je vaimukh hovai so firai bharisat thaan.


© 2025 SGGS ONLINE
error: Content is protected !!
Scroll to Top