Guru Granth Sahib Translation Project

Guru Granth Sahib Portuguese Page 882

Page 882

ਰਾਮਕਲੀ ਮਹਲਾ ੪ ॥ raamkalee mehlaa 4.
ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥ satgur da-i-aa karahu har maylhu mayray pareetam paraan har raa-i-aa.
ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧॥ ham chayree ho-ay lagah gur charnee jin har parabh maarag panth dikhaa-i-aa. ||1||
ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥ raam mai har har naam man bhaa-i-aa.
ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥ mai har bin avar na ko-ee baylee mayraa pitaa maataa har sakhaa-i-aa. ||1|| rahaa-o.
ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥ mayray ik khin paraan na raheh bin pareetam bin daykhay mareh mayree maa-i-aa.
ਧਨੁ ਧਨੁ ਵਡ ਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥ Dhan Dhan vad bhaag gur sarnee aa-ay har gur mil darsan paa-i-aa. ||2||
ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥ mai avar na ko-ee soojhai boojhai man har jap japa-o japaa-i-aa.
ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥੩॥ naamheen fireh say naktay tin ghas ghas nak vaDhaa-i-aa. ||3||
ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥ mo ka-o jagjeevan jeevaal lai su-aamee rid antar naam vasaa-i-aa.
ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥੪॥੫॥ naanak guroo guroo hai pooraa mil satgur naam Dhi-aa-i-aa. ||4||5||
ਰਾਮਕਲੀ ਮਹਲਾ ੪ ॥ raamkalee mehlaa 4.
ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥ satgur daataa vadaa vad purakh hai jit mili-ai har ur Dhaaray.
ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥ jee-a daan gur poorai dee-aa har amrit naam samaaray. ||1||
ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥ raam gur har har naam kanth Dhaaray.
ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥੧॥ ਰਹਾਉ ॥ gurmukh kathaa sunee man bhaa-ee Dhan Dhan vad bhaag hamaaray. ||1|| rahaa-o.
ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥ kot kot taytees Dhi-aavahi taa kaa ant na paavahi paaray.
ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥ hirdai kaam kaamnee maageh riDh maageh haath pasaaray. ||2||
ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥ har jas jap jap vadaa vadayraa gurmukh rakha-o ur Dhaaray.
ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥੩॥ jay vad bhaag hoveh taa japee-ai har bha-ojal paar utaaray. ||3||
ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥ har jan nikat nikat har jan hai har raakhai kanth jan Dhaaray.
ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥੪॥੬॥੧੮॥ naanak pitaa maataa hai har parabh ham baarik har partipaaray. ||4||6||18||
ਰਾਗੁ ਰਾਮਕਲੀ ਮਹਲਾ ੫ ਘਰੁ ੧ raag raamkalee mehlaa 5 ghar 1
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗਣੁ ਨ ਬੀਚਾਰਹੁ ਕੋਈ ॥ kirpaa karahu deen kay daatay mayraa gun avgan na beechaarahu ko-ee.
ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ ਕੀ ਗਤਿ ਏਹੀ ॥੧॥ maatee kaa ki-aa Dhopai su-aamee maanas kee gat ayhee. ||1||
ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ ॥ mayray man satgur sayv sukh ho-ee.
ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਨ ਵਿਆਪੈ ਕੋਈ ॥੧॥ ਰਹਾਉ ॥ jo ichhahu so-ee fal paavhu fir dookh na vi-aapai ko-ee. ||1|| rahaa-o.
ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ ਜੋਤਿ ਸਮਾਈ ॥ kaachay bhaaday saaj nivaajay antar jot samaa-ee.
ਜੈਸਾ ਲਿਖਤੁ ਲਿਖਿਆ ਧੁਰਿ ਕਰਤੈ ਹਮ ਤੈਸੀ ਕਿਰਤਿ ਕਮਾਈ ॥੨॥ jaisaa likhat likhi-aa Dhur kartai ham taisee kirat kamaa-ee. ||2||
ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣ ਜਾਣਾ ॥ man tan thaap kee-aa sabh apnaa ayho aavan jaanaa.
ਜਿਨਿ ਦੀਆ ਸੋ ਚਿਤਿ ਨ ਆਵੈ ਮੋਹਿ ਅੰਧੁ ਲਪਟਾਣਾ ॥੩॥ jin dee-aa so chit na aavai mohi anDh laptaanaa. ||3||


© 2025 SGGS ONLINE
error: Content is protected !!
Scroll to Top