Guru Granth Sahib Translation Project

Guru Granth Sahib Portuguese Page 883

Page 883

ਜਿਨਿ ਕੀਆ ਸੋਈ ਪ੍ਰਭੁ ਜਾਣੈ ਹਰਿ ਕਾ ਮਹਲੁ ਅਪਾਰਾ ॥ jin kee-aa so-ee parabh jaanai har kaa mahal apaaraa.
ਭਗਤਿ ਕਰੀ ਹਰਿ ਕੇ ਗੁਣ ਗਾਵਾ ਨਾਨਕ ਦਾਸੁ ਤੁਮਾਰਾ ॥੪॥੧॥ bhagat karee har kay gun gaavaa naanak daas tumaaraa. ||4||1||
ਰਾਮਕਲੀ ਮਹਲਾ ੫ ॥ raamkalee mehlaa 5.
ਪਵਹੁ ਚਰਣਾ ਤਲਿ ਊਪਰਿ ਆਵਹੁ ਐਸੀ ਸੇਵ ਕਮਾਵਹੁ ॥ pavahu charnaa tal oopar aavhu aisee sayv kamaavahu.
ਆਪਸ ਤੇ ਊਪਰਿ ਸਭ ਜਾਣਹੁ ਤਉ ਦਰਗਹ ਸੁਖੁ ਪਾਵਹੁ ॥੧॥ aapas tay oopar sabh jaanhu ta-o dargeh sukh paavhu. ||1||
ਸੰਤਹੁ ਐਸੀ ਕਥਹੁ ਕਹਾਣੀ ॥ santahu aisee kathahu kahaanee.
ਸੁਰ ਪਵਿਤ੍ਰ ਨਰ ਦੇਵ ਪਵਿਤ੍ਰਾ ਖਿਨੁ ਬੋਲਹੁ ਗੁਰਮੁਖਿ ਬਾਣੀ ॥੧॥ ਰਹਾਉ ॥ sur pavitar nar dayv pavitaraa khin bolhu gurmukh banee. ||1|| rahaa-o.
ਪਰਪੰਚੁ ਛੋਡਿ ਸਹਜ ਘਰਿ ਬੈਸਹੁ ਝੂਠਾ ਕਹਹੁ ਨ ਕੋਈ ॥ parpanch chhod sahj ghar baishu jhoothaa kahhu na ko-ee.
ਸਤਿਗੁਰ ਮਿਲਹੁ ਨਵੈ ਨਿਧਿ ਪਾਵਹੁ ਇਨ ਬਿਧਿ ਤਤੁ ਬਿਲੋਈ ॥੨॥ satgur milhu navai niDh paavhu in biDh tat bilo-ee. ||2||
ਭਰਮੁ ਚੁਕਾਵਹੁ ਗੁਰਮੁਖਿ ਲਿਵ ਲਾਵਹੁ ਆਤਮੁ ਚੀਨਹੁ ਭਾਈ ॥ bharam chukaavahu gurmukh liv laavhu aatam cheenahu bhaa-ee.
ਨਿਕਟਿ ਕਰਿ ਜਾਣਹੁ ਸਦਾ ਪ੍ਰਭੁ ਹਾਜਰੁ ਕਿਸੁ ਸਿਉ ਕਰਹੁ ਬੁਰਾਈ ॥੩॥ nikat kar jaanhu sadaa parabh haajar kis si-o karahu buraa-ee. ||3||
ਸਤਿਗੁਰਿ ਮਿਲਿਐ ਮਾਰਗੁ ਮੁਕਤਾ ਸਹਜੇ ਮਿਲੇ ਸੁਆਮੀ ॥ satgur mili-ai maarag muktaa sehjay milay su-aamee.
ਧਨੁ ਧਨੁ ਸੇ ਜਨ ਜਿਨੀ ਕਲਿ ਮਹਿ ਹਰਿ ਪਾਇਆ ਜਨ ਨਾਨਕ ਸਦ ਕੁਰਬਾਨੀ ॥੪॥੨॥ Dhan Dhan say jan jinee kal meh har paa-i-aa jan naanak sad kurbaanee. ||4||2||
ਰਾਮਕਲੀ ਮਹਲਾ ੫ ॥ raamkalee mehlaa 5.
ਆਵਤ ਹਰਖ ਨ ਜਾਵਤ ਦੂਖਾ ਨਹ ਬਿਆਪੈ ਮਨ ਰੋਗਨੀ ॥ aavat harakh na jaavat dookhaa nah bi-aapai man rognee.
ਸਦਾ ਅਨੰਦੁ ਗੁਰੁ ਪੂਰਾ ਪਾਇਆ ਤਉ ਉਤਰੀ ਸਗਲ ਬਿਓਗਨੀ ॥੧॥ sadaa anand gur pooraa paa-i-aa ta-o utree sagal bi-oganee. ||1||
ਇਹ ਬਿਧਿ ਹੈ ਮਨੁ ਜੋਗਨੀ ॥ ih biDh hai man jognee.
ਮੋਹੁ ਸੋਗੁ ਰੋਗੁ ਲੋਗੁ ਨ ਬਿਆਪੈ ਤਹ ਹਰਿ ਹਰਿ ਹਰਿ ਰਸ ਭੋਗਨੀ ॥੧॥ ਰਹਾਉ ॥ moh sog rog log na bi-aapai tah har har har ras bhognee. ||1|| rahaa-o.
ਸੁਰਗ ਪਵਿਤ੍ਰਾ ਮਿਰਤ ਪਵਿਤ੍ਰਾ ਪਇਆਲ ਪਵਿਤ੍ਰ ਅਲੋਗਨੀ ॥ surag pavitaraa mirat pavitaraa pa-i-aal pavitar aloganee.
ਆਗਿਆਕਾਰੀ ਸਦਾ ਸੁਖੁ ਭੁੰਚੈ ਜਤ ਕਤ ਪੇਖਉ ਹਰਿ ਗੁਨੀ ॥੨॥ aagi-aakaaree sadaa sukh bhunchai jat kat paykha-o har gunee. ||2||
ਨਹ ਸਿਵ ਸਕਤੀ ਜਲੁ ਨਹੀ ਪਵਨਾ ਤਹ ਅਕਾਰੁ ਨਹੀ ਮੇਦਨੀ ॥ nah siv saktee jal nahee pavnaa tah akaar nahee maydnee.
ਸਤਿਗੁਰ ਜੋਗ ਕਾ ਤਹਾ ਨਿਵਾਸਾ ਜਹ ਅਵਿਗਤ ਨਾਥੁ ਅਗਮ ਧਨੀ ॥੩॥ satgur jog kaa tahaa nivaasaa jah avigat naath agam Dhanee. ||3||
ਤਨੁ ਮਨੁ ਹਰਿ ਕਾ ਧਨੁ ਸਭੁ ਹਰਿ ਕਾ ਹਰਿ ਕੇ ਗੁਣ ਹਉ ਕਿਆ ਗਨੀ ॥ tan man har kaa Dhan sabh har kaa har kay gun ha-o ki-aa ganee.
ਕਹੁ ਨਾਨਕ ਹਮ ਤੁਮ ਗੁਰਿ ਖੋਈ ਹੈ ਅੰਭੈ ਅੰਭੁ ਮਿਲੋਗਨੀ ॥੪॥੩॥ kaho naanak ham tum gur kho-ee hai ambhai ambh miloganee. ||4||3||
ਰਾਮਕਲੀ ਮਹਲਾ ੫ ॥ raamkalee mehlaa 5.
ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ tarai gun rahat rahai niraaree saaDhik siDh na jaanai.
ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥ ratan koth-rhee amrit sampooran satgur kai khajaanai. ||1||
ਅਚਰਜੁ ਕਿਛੁ ਕਹਣੁ ਨ ਜਾਈ ॥ achraj kichh kahan na jaa-ee.
ਬਸਤੁ ਅਗੋਚਰ ਭਾਈ ॥੧॥ ਰਹਾਉ ॥ basat agochar bhaa-ee. ||1|| rahaa-o.
ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ mol naahee kachh karnai jogaa ki-aa ko kahai sunaavai.
ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥ kathan kahan ka-o sojhee naahee jo paykhai tis ban aavai. ||2||
ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥ so-ee jaanai karnaihaaraa keetaa ki-aa baychaaraa.
ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥੩॥ aapnee gat mit aapay jaanai har aapay poor bhandaaraa. ||3||
ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥ aisaa ras amrit man chaakhi-aa taripat rahay aaghaa-ee.
ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ ਕੀ ਸਰਣਾਈ ॥੪॥੪॥ kaho naanak mayree aasaa pooree satgur kee sarnaa-ee. ||4||4||


© 2025 SGGS ONLINE
error: Content is protected !!
Scroll to Top