Page 981
                    ਨਾਨਕ ਦਾਸਨਿ ਦਾਸੁ ਕਹਤੁ ਹੈ ਹਮ ਦਾਸਨ ਕੇ ਪਨਿਹਾਰੇ ॥੮॥੧॥
                   
                    
                                             
                        
                                            
                    
                    
                
                                   
                    ਨਟ ਮਹਲਾ ੪ ॥
                   
                    
                                             
                        
                                            
                    
                    
                
                                   
                    ਰਾਮ ਹਮ ਪਾਥਰ ਨਿਰਗੁਨੀਆਰੇ ॥
                   
                    
                                             
                        
                                            
                    
                    
                
                                   
                    ਕ੍ਰਿਪਾ ਕ੍ਰਿਪਾ ਕਰਿ ਗੁਰੂ ਮਿਲਾਏ ਹਮ ਪਾਹਨ ਸਬਦਿ ਗੁਰ ਤਾਰੇ ॥੧॥ ਰਹਾਉ ॥
                   
                    
                                             
                        
                                            
                    
                    
                
                                   
                    ਸਤਿਗੁਰ ਨਾਮੁ ਦ੍ਰਿੜਾਏ ਅਤਿ ਮੀਠਾ ਮੈਲਾਗਰੁ ਮਲਗਾਰੇ ॥
                   
                    
                                             
                        
                                            
                    
                    
                
                                   
                    ਨਾਮੈ ਸੁਰਤਿ ਵਜੀ ਹੈ ਦਹ ਦਿਸਿ ਹਰਿ ਮੁਸਕੀ ਮੁਸਕ ਗੰਧਾਰੇ ॥੧॥
                   
                    
                                             
                        
                                            
                    
                    
                
                                   
                    ਤੇਰੀ ਨਿਰਗੁਣ ਕਥਾ ਕਥਾ ਹੈ ਮੀਠੀ ਗੁਰਿ ਨੀਕੇ ਬਚਨ ਸਮਾਰੇ ॥
                   
                    
                                             
                        
                                            
                    
                    
                
                                   
                    ਗਾਵਤ ਗਾਵਤ ਹਰਿ ਗੁਨ ਗਾਏ ਗੁਨ ਗਾਵਤ ਗੁਰਿ ਨਿਸਤਾਰੇ ॥੨॥
                   
                    
                                             
                        
                                            
                    
                    
                
                                   
                    ਬਿਬੇਕੁ ਗੁਰੂ ਗੁਰੂ ਸਮਦਰਸੀ ਤਿਸੁ ਮਿਲੀਐ ਸੰਕ ਉਤਾਰੇ ॥
                   
                    
                                             
                        
                                            
                    
                    
                
                                   
                    ਸਤਿਗੁਰ ਮਿਲਿਐ ਪਰਮ ਪਦੁ ਪਾਇਆ ਹਉ ਸਤਿਗੁਰ ਕੈ ਬਲਿਹਾਰੇ ॥੩॥
                   
                    
                                             
                        
                                            
                    
                    
                
                                   
                    ਪਾਖੰਡ ਪਾਖੰਡ ਕਰਿ ਕਰਿ ਭਰਮੇ ਲੋਭੁ ਪਾਖੰਡੁ ਜਗਿ ਬੁਰਿਆਰੇ ॥
                   
                    
                                             
                        
                                            
                    
                    
                
                                   
                    ਹਲਤਿ ਪਲਤਿ ਦੁਖਦਾਈ ਹੋਵਹਿ ਜਮਕਾਲੁ ਖੜਾ ਸਿਰਿ ਮਾਰੇ ॥੪॥
                   
                    
                                             
                        
                                            
                    
                    
                
                                   
                    ਉਗਵੈ ਦਿਨਸੁ ਆਲੁ ਜਾਲੁ ਸਮ੍ਹ੍ਹਾਲੈ ਬਿਖੁ ਮਾਇਆ ਕੇ ਬਿਸਥਾਰੇ ॥
                   
                    
                                             
                        
                                            
                    
                    
                
                                   
                    ਆਈ ਰੈਨਿ ਭਇਆ ਸੁਪਨੰਤਰੁ ਬਿਖੁ ਸੁਪਨੈ ਭੀ ਦੁਖ ਸਾਰੇ ॥੫॥
                   
                    
                                             
                        
                                            
                    
                    
                
                                   
                    ਕਲਰੁ ਖੇਤੁ ਲੈ ਕੂੜੁ ਜਮਾਇਆ ਸਭ ਕੂੜੈ ਕੇ ਖਲਵਾਰੇ ॥
                   
                    
                                             
                        
                                            
                    
                    
                
                                   
                    ਸਾਕਤ ਨਰ ਸਭਿ ਭੂਖ ਭੁਖਾਨੇ ਦਰਿ ਠਾਢੇ ਜਮ ਜੰਦਾਰੇ ॥੬॥
                   
                    
                                             
                        
                                            
                    
                    
                
                                   
                    ਮਨਮੁਖ ਕਰਜੁ ਚੜਿਆ ਬਿਖੁ ਭਾਰੀ ਉਤਰੈ ਸਬਦੁ ਵੀਚਾਰੇ ॥
                   
                    
                                             
                        
                                            
                    
                    
                
                                   
                    ਜਿਤਨੇ ਕਰਜ ਕਰਜ ਕੇ ਮੰਗੀਏ ਕਰਿ ਸੇਵਕ ਪਗਿ ਲਗਿ ਵਾਰੇ ॥੭॥
                   
                    
                                             
                        
                                            
                    
                    
                
                                   
                    ਜਗੰਨਾਥ ਸਭਿ ਜੰਤ੍ਰ ਉਪਾਏ ਨਕਿ ਖੀਨੀ ਸਭ ਨਥਹਾਰੇ ॥
                   
                    
                                             
                        
                                            
                    
                    
                
                                   
                    ਨਾਨਕ ਪ੍ਰਭੁ ਖਿੰਚੈ ਤਿਵ ਚਲੀਐ ਜਿਉ ਭਾਵੈ ਰਾਮ ਪਿਆਰੇ ॥੮॥੨॥
                   
                    
                                             
                        
                                            
                    
                    
                
                                   
                    ਨਟ ਮਹਲਾ ੪ ॥
                   
                    
                                             
                        
                                            
                    
                    
                
                                   
                    ਰਾਮ ਹਰਿ ਅੰਮ੍ਰਿਤ ਸਰਿ ਨਾਵਾਰੇ ॥
                   
                    
                                             
                        
                                            
                    
                    
                
                                   
                    ਸਤਿਗੁਰਿ ਗਿਆਨੁ ਮਜਨੁ ਹੈ ਨੀਕੋ ਮਿਲਿ ਕਲਮਲ ਪਾਪ ਉਤਾਰੇ ॥੧॥ ਰਹਾਉ ॥
                   
                    
                                             
                        
                                            
                    
                    
                
                                   
                    ਸੰਗਤਿ ਕਾ ਗੁਨੁ ਬਹੁਤੁ ਅਧਿਕਾਈ ਪੜਿ ਸੂਆ ਗਨਕ ਉਧਾਰੇ ॥
                   
                    
                                             
                        
                                            
                    
                    
                
                                   
                    ਪਰਸ ਨਪਰਸ ਭਏ ਕੁਬਿਜਾ ਕਉ ਲੈ ਬੈਕੁੰਠਿ ਸਿਧਾਰੇ ॥੧॥
                   
                    
                                             
                        
                                            
                    
                    
                
                                   
                    ਅਜਾਮਲ ਪ੍ਰੀਤਿ ਪੁਤ੍ਰ ਪ੍ਰਤਿ ਕੀਨੀ ਕਰਿ ਨਾਰਾਇਣ ਬੋਲਾਰੇ ॥
                   
                    
                                             
                        
                                            
                    
                    
                
                                   
                    ਮੇਰੇ ਠਾਕੁਰ ਕੈ ਮਨਿ ਭਾਇ ਭਾਵਨੀ ਜਮਕੰਕਰ ਮਾਰਿ ਬਿਦਾਰੇ ॥੨॥
                   
                    
                                             
                        
                                            
                    
                    
                
                                   
                    ਮਾਨੁਖੁ ਕਥੈ ਕਥਿ ਲੋਕ ਸੁਨਾਵੈ ਜੋ ਬੋਲੈ ਸੋ ਨ ਬੀਚਾਰੇ ॥
                   
                    
                                             
                        
                                            
                    
                    
                
                                   
                    ਸਤਸੰਗਤਿ ਮਿਲੈ ਤ ਦਿੜਤਾ ਆਵੈ ਹਰਿ ਰਾਮ ਨਾਮਿ ਨਿਸਤਾਰੇ ॥੩॥
                   
                    
                                             
                        
                                            
                    
                    
                
                                   
                    ਜਬ ਲਗੁ ਜੀਉ ਪਿੰਡੁ ਹੈ ਸਾਬਤੁ ਤਬ ਲਗਿ ਕਿਛੁ ਨ ਸਮਾਰੇ ॥
                   
                    
                                             
                        
                                            
                    
                    
                
                                   
                    ਜਬ ਘਰ ਮੰਦਰਿ ਆਗਿ ਲਗਾਨੀ ਕਢਿ ਕੂਪੁ ਕਢੈ ਪਨਿਹਾਰੇ ॥੪॥
                   
                    
                                             
                        
                                            
                    
                    
                
                                   
                    ਸਾਕਤ ਸਿਉ ਮਨ ਮੇਲੁ ਨ ਕਰੀਅਹੁ ਜਿਨਿ ਹਰਿ ਹਰਿ ਨਾਮੁ ਬਿਸਾਰੇ ॥
                   
                    
                                             
                        
                                            
                    
                    
                
                                   
                    ਸਾਕਤ ਬਚਨ ਬਿਛੂਆ ਜਿਉ ਡਸੀਐ ਤਜਿ ਸਾਕਤ ਪਰੈ ਪਰਾਰੇ ॥੫॥