Guru Granth Sahib Translation Project

Guru Granth Sahib Swahili Page 1109

Page 1109

ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥ aagai ghaam pichhai rut jaadaa daykh chalat man dolay.
ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥ dah dis saakh haree haree-aaval sahj pakai so meethaa.
ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥ naanak asun milhu pi-aaray satgur bha-ay baseethaa. ||11||
ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥ katak kirat pa-i-aa jo parabh bhaa-i-aa.
ਦੀਪਕੁ ਸਹਜਿ ਬਲੈ ਤਤਿ ਜਲਾਇਆ ॥ deepak sahj balai tat jalaa-i-aa.
ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥ deepak ras taylo Dhan pir maylo Dhan omaahai sarsee.
ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥ avgan maaree marai na seejhai gun maaree taa marsee.
ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥ naam bhagat day nij ghar baithay ajahu tinaarhee aasaa.
ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥ naanak milhu kapat dar kholahu ayk gharhee khat maasaa. ||12||
ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥ manghar maahu bhalaa har gun ank samaav-ay.
ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥ gunvantee gun ravai mai pir nihchal bhaav-ay.
ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥ nihchal chatur sujaan biDhaataa chanchal jagat sabaa-i-aa.
ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥ gi-aan Dhi-aan gun ank samaanay parabh bhaanay taa bhaa-i-aa.
ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥ geet naad kavit kavay sun raam naam dukh bhaagai.
ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥ naanak saa Dhan naah pi-aaree abh bhagtee pir aagai. ||13||
ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥ pokh tukhaar parhai van tarin ras sokhai.
ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥ aavat kee naahee man tan vaseh mukhay.
ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ ॥ man tan rav rahi-aa jagjeevan gur sabdee rang maanee.
ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥ andaj jayraj saytaj ut-bhuj ghat ghat jot samaanee.
ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥ darsan dayh da-i-aapat daatay gat paava-o mat dayho.
ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥ naanak rang ravai ras rasee-aa har si-o pareet sanayho. ||14||
ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥ maagh puneet bha-ee tirath antar jaani-aa.
ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥ saajan sahj milay gun geh ank samaani-aa.
ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥ pareetam gun ankay sun parabh bankay tuDh bhaavaa sar naavaa.
ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ gang jamun tah baynee sangam saat samund samaavaa.
ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥ punn daan poojaa parmaysur jug jug ayko jaataa.
ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥ naanak maagh mahaa ras har jap athsath tirath naataa. ||15||
ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥ falgun man rahsee paraym subhaa-i-aa.
ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ an-din rahas bha-i-aa aap gavaa-i-aa.
ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥ man moh chukaa-i-aa jaa tis bhaa-i-aa kar kirpaa ghar aa-o.
ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥ bahutay vays karee pir baajhahu mahlee lahaa na thaa-o.
ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥ haar dor ras paat patambar pir lorhee seegaaree.
ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥ naanak mayl la-ee gur apnai ghar var paa-i-aa naaree. ||16||
ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ ॥ bay das maah rutee thitee vaar bhalay.
ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥ gharhee moorat pal saachay aa-ay sahj milay.
ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ ॥ parabh milay pi-aaray kaaraj saaray kartaa sabh biDh jaanai.
ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥ jin seegaaree tiseh pi-aaree mayl bha-i-aa rang maanai.
ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ ਗੁਰਮੁਖਿ ਮਸਤਕਿ ਭਾਗੋ ॥ ghar sayj suhaavee jaa pir raavee gurmukh mastak bhaago.


© 2025 SGGS ONLINE
error: Content is protected !!
Scroll to Top