Guru Granth Sahib Translation Project

Guru Granth Sahib Swahili Page 1263

Page 1263

ਜਿਨਿ ਐਸਾ ਨਾਮੁ ਵਿਸਾਰਿਆ ਮੇਰਾ ਹਰਿ ਹਰਿ ਤਿਸ ਕੈ ਕੁਲਿ ਲਾਗੀ ਗਾਰੀ ॥ jin aisaa naam visaari-aa mayraa har har tis kai kul laagee gaaree.
ਹਰਿ ਤਿਸ ਕੈ ਕੁਲਿ ਪਰਸੂਤਿ ਨ ਕਰੀਅਹੁ ਤਿਸੁ ਬਿਧਵਾ ਕਰਿ ਮਹਤਾਰੀ ॥੨॥ har tis kai kul parsoot na karee-ahu tis biDhvaa kar mehtaaree. ||2||
ਹਰਿ ਹਰਿ ਆਨਿ ਮਿਲਾਵਹੁ ਗੁਰੁ ਸਾਧੂ ਜਿਸੁ ਅਹਿਨਿਸਿ ਹਰਿ ਉਰਿ ਧਾਰੀ ॥ har har aan milaavhu gur saaDhoo jis ahinis har ur Dhaaree.
ਗੁਰਿ ਡੀਠੈ ਗੁਰ ਕਾ ਸਿਖੁ ਬਿਗਸੈ ਜਿਉ ਬਾਰਿਕੁ ਦੇਖਿ ਮਹਤਾਰੀ ॥੩॥ gur deethai gur kaa sikh bigsai ji-o baarik daykh mehtaaree. ||3||
ਧਨ ਪਿਰ ਕਾ ਇਕ ਹੀ ਸੰਗਿ ਵਾਸਾ ਵਿਚਿ ਹਉਮੈ ਭੀਤਿ ਕਰਾਰੀ ॥ Dhan pir kaa ik hee sang vaasaa vich ha-umai bheet karaaree.
ਗੁਰਿ ਪੂਰੈ ਹਉਮੈ ਭੀਤਿ ਤੋਰੀ ਜਨ ਨਾਨਕ ਮਿਲੇ ਬਨਵਾਰੀ ॥੪॥੧॥ gur poorai ha-umai bheet toree jan naanak milay banvaaree. ||4||1||
ਮਲਾਰ ਮਹਲਾ ੪ ॥ malaar mehlaa 4.
ਗੰਗਾ ਜਮੁਨਾ ਗੋਦਾਵਰੀ ਸਰਸੁਤੀ ਤੇ ਕਰਹਿ ਉਦਮੁ ਧੂਰਿ ਸਾਧੂ ਕੀ ਤਾਈ ॥ gangaa jamunaa godaavree sarsutee tay karahi udam Dhoor saaDhoo kee taa-ee.
ਕਿਲਵਿਖ ਮੈਲੁ ਭਰੇ ਪਰੇ ਹਮਰੈ ਵਿਚਿ ਹਮਰੀ ਮੈਲੁ ਸਾਧੂ ਕੀ ਧੂਰਿ ਗਵਾਈ ॥੧॥ kilvikh mail bharay paray hamrai vich hamree mail saaDhoo kee Dhoor gavaa-ee. ||1||
ਤੀਰਥਿ ਅਠਸਠਿ ਮਜਨੁ ਨਾਈ ॥ tirath athsath majan naa-ee.
ਸਤਸੰਗਤਿ ਕੀ ਧੂਰਿ ਪਰੀ ਉਡਿ ਨੇਤ੍ਰੀ ਸਭ ਦੁਰਮਤਿ ਮੈਲੁ ਗਵਾਈ ॥੧॥ ਰਹਾਉ ॥ satsangat kee Dhoor paree ud naytree sabh durmat mail gavaa-ee. ||1|| rahaa-o.
ਜਾਹਰਨਵੀ ਤਪੈ ਭਾਗੀਰਥਿ ਆਣੀ ਕੇਦਾਰੁ ਥਾਪਿਓ ਮਹਸਾਈ ॥ jaaharnavee tapai bhaageerath aanee kaydaar thaapi-o mehsaa-ee.
ਕਾਂਸੀ ਕ੍ਰਿਸਨੁ ਚਰਾਵਤ ਗਾਊ ਮਿਲਿ ਹਰਿ ਜਨ ਸੋਭਾ ਪਾਈ ॥੨॥ kaaNsee krisan charaavat gaa-oo mil har jan sobhaa paa-ee. ||2||
ਜਿਤਨੇ ਤੀਰਥ ਦੇਵੀ ਥਾਪੇ ਸਭਿ ਤਿਤਨੇ ਲੋਚਹਿ ਧੂਰਿ ਸਾਧੂ ਕੀ ਤਾਈ ॥ jitnay tirath dayvee thaapay sabh titnay locheh Dhoor saaDhoo kee taa-ee.
ਹਰਿ ਕਾ ਸੰਤੁ ਮਿਲੈ ਗੁਰ ਸਾਧੂ ਲੈ ਤਿਸ ਕੀ ਧੂਰਿ ਮੁਖਿ ਲਾਈ ॥੩॥ har kaa sant milai gur saaDhoo lai tis kee Dhoor mukh laa-ee. ||3||
ਜਿਤਨੀ ਸ੍ਰਿਸਟਿ ਤੁਮਰੀ ਮੇਰੇ ਸੁਆਮੀ ਸਭ ਤਿਤਨੀ ਲੋਚੈ ਧੂਰਿ ਸਾਧੂ ਕੀ ਤਾਈ ॥ jitnee sarisat tumree mayray su-aamee sabh titnee lochai Dhoor saaDhoo kee taa-ee.
ਨਾਨਕ ਲਿਲਾਟਿ ਹੋਵੈ ਜਿਸੁ ਲਿਖਿਆ ਤਿਸੁ ਸਾਧੂ ਧੂਰਿ ਦੇ ਹਰਿ ਪਾਰਿ ਲੰਘਾਈ ॥੪॥੨॥ naanak lilaat hovai jis likhi-aa tis saaDhoo Dhoor day har paar langhaa-ee. ||4||2||
ਮਲਾਰ ਮਹਲਾ ੪ ॥ malaar mehlaa 4.
ਤਿਸੁ ਜਨ ਕਉ ਹਰਿ ਮੀਠ ਲਗਾਨਾ ਜਿਸੁ ਹਰਿ ਹਰਿ ਕ੍ਰਿਪਾ ਕਰੈ ॥ tis jan ka-o har meeth lagaanaa jis har har kirpaa karai.
ਤਿਸ ਕੀ ਭੂਖ ਦੂਖ ਸਭਿ ਉਤਰੈ ਜੋ ਹਰਿ ਗੁਣ ਹਰਿ ਉਚਰੈ ॥੧॥ tis kee bhookh dookh sabh utrai jo har gun har uchrai. ||1||
ਜਪਿ ਮਨ ਹਰਿ ਹਰਿ ਹਰਿ ਨਿਸਤਰੈ ॥ jap man har har har nistarai.
ਗੁਰ ਕੇ ਬਚਨ ਕਰਨ ਸੁਨਿ ਧਿਆਵੈ ਭਵ ਸਾਗਰੁ ਪਾਰਿ ਪਰੈ ॥੧॥ ਰਹਾਉ ॥ gur kay bachan karan sun Dhi-aavai bhav saagar paar parai. ||1|| rahaa-o.
ਤਿਸੁ ਜਨ ਕੇ ਹਮ ਹਾਟਿ ਬਿਹਾਝੇ ਜਿਸੁ ਹਰਿ ਹਰਿ ਕ੍ਰਿਪਾ ਕਰੈ ॥ tis jan kay ham haat bihaajhay jis har har kirpaa karai.
ਹਰਿ ਜਨ ਕਉ ਮਿਲਿਆਂ ਸੁਖੁ ਪਾਈਐ ਸਭ ਦੁਰਮਤਿ ਮੈਲੁ ਹਰੈ ॥੨॥ har jan ka-o mili-aaN sukh paa-ee-ai sabh durmat mail harai. ||2||
ਹਰਿ ਜਨ ਕਉ ਹਰਿ ਭੂਖ ਲਗਾਨੀ ਜਨੁ ਤ੍ਰਿਪਤੈ ਜਾ ਹਰਿ ਗੁਨ ਬਿਚਰੈ ॥ har jan ka-o har bhookh lagaanee jan tariptai jaa har gun bichrai.
ਹਰਿ ਕਾ ਜਨੁ ਹਰਿ ਜਲ ਕਾ ਮੀਨਾ ਹਰਿ ਬਿਸਰਤ ਫੂਟਿ ਮਰੈ ॥੩॥ har kaa jan har jal kaa meenaa har bisrat foot marai. ||3||
ਜਿਨਿ ਏਹ ਪ੍ਰੀਤਿ ਲਾਈ ਸੋ ਜਾਨੈ ਕੈ ਜਾਨੈ ਜਿਸੁ ਮਨਿ ਧਰੈ ॥ jin ayh pareet laa-ee so jaanai kai jaanai jis man Dharai.
ਜਨੁ ਨਾਨਕੁ ਹਰਿ ਦੇਖਿ ਸੁਖੁ ਪਾਵੈ ਸਭ ਤਨ ਕੀ ਭੂਖ ਟਰੈ ॥੪॥੩॥ jan naanak har daykh sukh paavai sabh tan kee bhookh tarai. ||4||3||
ਮਲਾਰ ਮਹਲਾ ੪ ॥ malaar mehlaa 4.
ਜਿਤਨੇ ਜੀਅ ਜੰਤ ਪ੍ਰਭਿ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ ॥ jitnay jee-a jant parabh keenay titnay sir kaar likhaavai.
ਹਰਿ ਜਨ ਕਉ ਹਰਿ ਦੀਨ੍ਹ੍ਹ ਵਡਾਈ ਹਰਿ ਜਨੁ ਹਰਿ ਕਾਰੈ ਲਾਵੈ ॥੧॥ har jan ka-o har deenH vadaa-ee har jan har kaarai laavai. ||1||
ਸਤਿਗੁਰੁ ਹਰਿ ਹਰਿ ਨਾਮੁ ਦ੍ਰਿੜਾਵੈ ॥ satgur har har naam darirh-aavai.


© 2025 SGGS ONLINE
error: Content is protected !!
Scroll to Top