Page 1388
ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤ ਕਹਾ ਲਉ ਗਾਰਹੁ ॥
ਛਤ੍ਰ ਨ ਪਤ੍ਰ ਨ ਚਉਰ ਨ ਚਾਵਰ ਬਹਤੀ ਜਾਤ ਰਿਦੈ ਨ ਬਿਚਾਰਹੁ ॥.
ਰਥ ਨ ਅਸ੍ਵ ਨ ਗਜ ਸਿੰਘਾਸਨ ਛਿਨ ਮਹਿ ਤਿਆਗਤ ਨਾਂਗ ਸਿਧਾਰਹੁ ॥
ਸੂਰ ਨ ਬੀਰ ਨ ਮੀਰ ਨ ਖਾਨਮ ਸੰਗਿ ਨ ਕੋਊ ਦ੍ਰਿਸਟਿ ਨਿਹਾਰਹੁ ॥
ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ ॥
ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ ਉਲਟਤ ਜਾਤ ਬਿਰਖ ਕੀ ਛਾਂਰਹੁ ॥
ਦੀਨ ਦਯਾਲ ਪੁਰਖ ਪ੍ਰਭ ਪੂਰਨ ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥.
ਸ੍ਰੀਪਤਿ ਨਾਥ ਸਰਣਿ ਨਾਨਕ ਜਨ ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥੫॥
ਪ੍ਰਾਨ ਮਾਨ ਦਾਨ ਮਗ ਜੋਹਨ ਹੀਤੁ ਚੀਤੁ ਦੇ ਲੇ ਲੇ ਪਾਰੀ ॥
ਸਾਜਨ ਸੈਨ ਮੀਤ ਸੁਤ ਭਾਈ ਤਾਹੂ ਤੇ ਲੇ ਰਖੀ ਨਿਰਾਰੀ ॥.
ਧਾਵਨ ਪਾਵਨ ਕੂਰ ਕਮਾਵਨ ਇਹ ਬਿਧਿ ਕਰਤ ਅਉਧ ਤਨ ਜਾਰੀ ॥
ਕਰਮ ਧਰਮ ਸੰਜਮ ਸੁਚ ਨੇਮਾ ਚੰਚਲ ਸੰਗਿ ਸਗਲ ਬਿਧਿ ਹਾਰੀ ॥
ਪਸੁ ਪੰਖੀ ਬਿਰਖ ਅਸਥਾਵਰ ਬਹੁ ਬਿਧਿ ਜੋਨਿ ਭ੍ਰਮਿਓ ਅਤਿ ਭਾਰੀ ॥
ਖਿਨੁ ਪਲੁ ਚਸਾ ਨਾਮੁ ਨਹੀ ਸਿਮਰਿਓ ਦੀਨਾ ਨਾਥ ਪ੍ਰਾਨਪਤਿ ਸਾਰੀ ॥
ਖਾਨ ਪਾਨ ਮੀਠ ਰਸ ਭੋਜਨ ਅੰਤ ਕੀ ਬਾਰ ਹੋਤ ਕਤ ਖਾਰੀ ॥
ਨਾਨਕ ਸੰਤ ਚਰਨ ਸੰਗਿ ਉਧਰੇ ਹੋਰਿ ਮਾਇਆ ਮਗਨ ਚਲੇ ਸਭਿ ਡਾਰੀ ॥੬॥
ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥
ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥.
ਸਿਧ ਮਨੁਖ੍ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥
ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥
ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥
ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ ਸਮਝਾਵਤ ॥੭॥.
ਮਾਇਆ ਰੰਗ ਬਿਰੰਗ ਕਰਤ ਭ੍ਰਮ ਮੋਹ ਕੈ ਕੂਪਿ ਗੁਬਾਰਿ ਪਰਿਓ ਹੈ ॥
ਏਤਾ ਗਬੁ ਅਕਾਸਿ ਨ ਮਾਵਤ ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ ॥.
ਦਹ ਦਿਸ ਧਾਇ ਮਹਾ ਬਿਖਿਆ ਕਉ ਪਰ ਧਨ ਛੀਨਿ ਅਗਿਆਨ ਹਰਿਓ ਹੈ ॥
ਜੋਬਨ ਬੀਤਿ ਜਰਾ ਰੋਗਿ ਗ੍ਰਸਿਓ ਜਮਦੂਤਨ ਡੰਨੁ ਮਿਰਤੁ ਮਰਿਓ ਹੈ ॥
ਅਨਿਕ ਜੋਨਿ ਸੰਕਟ ਨਰਕ ਭੁੰਚਤ ਸਾਸਨ ਦੂਖ ਗਰਤਿ ਗਰਿਓ ਹੈ ॥
ਪ੍ਰੇਮ ਭਗਤਿ ਉਧਰਹਿ ਸੇ ਨਾਨਕ ਕਰਿ ਕਿਰਪਾ ਸੰਤੁ ਆਪਿ ਕਰਿਓ ਹੈ ॥੮॥
ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥
ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ ਸਰਬ ਰੋਗ ਖੰਡਣ ਗੁਣਕਾਰੀ ॥