Guru Granth Sahib Translation Project

Guru Granth Sahib Swahili Page 1395

Page 1395

ਇਕੁ ਬਿੰਨਿ ਦੁਗਣ ਜੁ ਤਉ ਰਹੈ ਜਾ ਸੁਮੰਤ੍ਰਿ ਮਾਨਵਹਿ ਲਹਿ ॥ ik binn dugan jo ta-o rahai jaa sumantar maanvahi leh.
ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੈ ਮਿਲਹਿ ॥੫॥੧੪॥ jaalpaa padaarath it-rhay gur amardaas dithai mileh. ||5||14||
ਸਚੁ ਨਾਮੁ ਕਰਤਾਰੁ ਸੁ ਦ੍ਰਿੜੁ ਨਾਨਕਿ ਸੰਗ੍ਰਹਿਅਉ ॥ sach naam kartaar so darirh naanak sangar-hi-a-o.
ਤਾ ਤੇ ਅੰਗਦੁ ਲਹਣਾ ਪ੍ਰਗਟਿ ਤਾਸੁ ਚਰਣਹ ਲਿਵ ਰਹਿਅਉ ॥ taa tay angad lahnaa pargat taas charnah liv rahi-a-o.
ਤਿਤੁ ਕੁਲਿ ਗੁਰ ਅਮਰਦਾਸੁ ਆਸਾ ਨਿਵਾਸੁ ਤਾਸੁ ਗੁਣ ਕਵਣ ਵਖਾਣਉ ॥ tit kul gur amardaas aasaa nivaas taas gun kavan vakhaana-o.
ਜੋ ਗੁਣ ਅਲਖ ਅਗੰਮ ਤਿਨਹ ਗੁਣ ਅੰਤੁ ਨ ਜਾਣਉ ॥ jo gun alakh agamm tinah gun ant na jaana-o.
ਬੋਹਿਥਉ ਬਿਧਾਤੈ ਨਿਰਮਯੌ ਸਭ ਸੰਗਤਿ ਕੁਲ ਉਧਰਣ ॥ bohitha-o biDhaatai niramyou sabh sangat kul uDhran.
ਗੁਰ ਅਮਰਦਾਸ ਕੀਰਤੁ ਕਹੈ ਤ੍ਰਾਹਿ ਤ੍ਰਾਹਿ ਤੁਅ ਪਾ ਸਰਣ ॥੧॥੧੫॥ gur amardaas keerat kahai taraahi taraahi tu-a paa saran. ||1||15||
ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥ aap naraa-in kalaa Dhaar jag meh parvari-ya-o.
ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯਉ ॥ nirankaar aakaar jot jag mandal kari-ya-o.
ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ ॥ jah kah tah bharpoor sabad deepak deepaa-ya-o.
ਜਿਹ ਸਿਖਹ ਸੰਗ੍ਰਹਿਓ ਤਤੁ ਹਰਿ ਚਰਣ ਮਿਲਾਯਉ ॥ jih sikhah sangarahi-o tat har charan milaa-ya-o.
ਨਾਨਕ ਕੁਲਿ ਨਿੰਮਲੁ ਅਵਤਰ੍ਯ੍ਯਿਉ ਅੰਗਦ ਲਹਣੇ ਸੰਗਿ ਹੁਅ ॥ naanak kul nimmal avtar-yi-o angad lahnay sang hu-a.
ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ ॥੨॥੧੬॥ gur amardaas taaran taran janam janam paa saran tu-a. ||2||16||
ਜਪੁ ਤਪੁ ਸਤੁ ਸੰਤੋਖੁ ਪਿਖਿ ਦਰਸਨੁ ਗੁਰ ਸਿਖਹ ॥ jap tap sat santokh pikh darsan gur sikhah.
ਸਰਣਿ ਪਰਹਿ ਤੇ ਉਬਰਹਿ ਛੋਡਿ ਜਮ ਪੁਰ ਕੀ ਲਿਖਹ ॥ saran pareh tay ubrahi chhod jam pur kee likhah.
ਭਗਤਿ ਭਾਇ ਭਰਪੂਰੁ ਰਿਦੈ ਉਚਰੈ ਕਰਤਾਰੈ ॥ bhagat bhaa-ay bharpoor ridai uchrai kartaarai.
ਗੁਰੁ ਗਉਹਰੁ ਦਰੀਆਉ ਪਲਕ ਡੁਬੰਤ੍ਯ੍ਯਹ ਤਾਰੈ ॥ gur ga-uhar daree-aa-o palak dubaNt-yah taarai.
ਨਾਨਕ ਕੁਲਿ ਨਿੰਮਲੁ ਅਵਤਰ੍ਯ੍ਯਿਉ ਗੁਣ ਕਰਤਾਰੈ ਉਚਰੈ ॥ naanak kul nimmal avtar-yi-o gun kartaarai uchrai.
ਗੁਰੁ ਅਮਰਦਾਸੁ ਜਿਨ੍ਹ੍ ਸੇਵਿਅਉ ਤਿਨ੍ਹ੍ ਦੁਖੁ ਦਰਿਦ੍ਰੁ ਪਰਹਰਿ ਪਰੈ ॥੩॥੧੭॥ gur amardaas jinH sayvi-a-o tinH dukh daridar parhar parai. ||3||17||
ਚਿਤਿ ਚਿਤਵਉ ਅਰਦਾਸਿ ਕਹਉ ਪਰੁ ਕਹਿ ਭਿ ਨ ਸਕਉ ॥ chit chitva-o ardaas kaha-o par kahi bhe na saka-o.
ਸਰਬ ਚਿੰਤ ਤੁਝੁ ਪਾਸਿ ਸਾਧਸੰਗਤਿ ਹਉ ਤਕਉ ॥ sarab chint tujh paas saaDhsangat ha-o taka-o.
ਤੇਰੈ ਹੁਕਮਿ ਪਵੈ ਨੀਸਾਣੁ ਤਉ ਕਰਉ ਸਾਹਿਬ ਕੀ ਸੇਵਾ ॥ tayrai hukam pavai neesaan ta-o kara-o saahib kee sayvaa.
ਜਬ ਗੁਰੁ ਦੇਖੈ ਸੁਭ ਦਿਸਟਿ ਨਾਮੁ ਕਰਤਾ ਮੁਖਿ ਮੇਵਾ ॥ jab gur daykhai subh disat naam kartaa mukh mayvaa.
ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ ॥ agam alakh kaaran purakh jo furmaaveh so kaha-o.
ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥੪॥੧੮॥ gur amardaas kaaran karan jiv too rakheh tiv raha-o. ||4||18||
ਭਿਖੇ ਕੇ ॥ bhikhay kay.
ਗੁਰੁ ਗਿਆਨੁ ਅਰੁ ਧਿਆਨੁ ਤਤ ਸਿਉ ਤਤੁ ਮਿਲਾਵੈ ॥ gur gi-aan ar Dhi-aan tat si-o tat milaavai.
ਸਚਿ ਸਚੁ ਜਾਣੀਐ ਇਕ ਚਿਤਹਿ ਲਿਵ ਲਾਵੈ ॥ sach sach jaanee-ai ik chiteh liv laavai.
ਕਾਮ ਕ੍ਰੋਧ ਵਸਿ ਕਰੈ ਪਵਣੁ ਉਡੰਤ ਨ ਧਾਵੈ ॥ kaam kroDh vas karai pavan udant na Dhaavai.
ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ ॥ nirankaar kai vasai days hukam bujh beechaar paavai.
ਕਲਿ ਮਾਹਿ ਰੂਪੁ ਕਰਤਾ ਪੁਰਖੁ ਸੋ ਜਾਣੈ ਜਿਨਿ ਕਿਛੁ ਕੀਅਉ ॥ kal maahi roop kartaa purakh so jaanai jin kichh kee-a-o.
ਗੁਰੁ ਮਿਲ੍ਯ੍ਯਿਉ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਅਉ ॥੧॥੧੯॥ gur mili-ya-o so-ay bhikhaa kahai sahj rang darsan dee-a-o. ||1||19||
ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ ॥ rahi-o sant ha-o tol saaDh bahutayray dithay.
ਸੰਨਿਆਸੀ ਤਪਸੀਅਹ ਮੁਖਹੁ ਏ ਪੰਡਿਤ ਮਿਠੇ ॥ sani-aasee tapsee-ah mukhahu ay pandit mithay.
ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ ॥ baras ayk ha-o firi-o kinai nahu parcha-o laa-ya-o.


© 2025 SGGS ONLINE
error: Content is protected !!
Scroll to Top