Guru Granth Sahib Translation Project

Guru Granth Sahib Swahili Page 244

Page 244

ਹਰਿ ਗੁਣ ਸਾਰੀ ਤਾ ਕੰਤ ਪਿਆਰੀ ਨਾਮੇ ਧਰੀ ਪਿਆਰੋ ॥ har gun saaree taa kant pi-aaree naamay Dharee pi-aaro.
ਨਾਨਕ ਕਾਮਣਿ ਨਾਹ ਪਿਆਰੀ ਰਾਮ ਨਾਮੁ ਗਲਿ ਹਾਰੋ ॥੨॥ naanak kaaman naah pi-aaree raam naam gal haaro. ||2||
ਧਨ ਏਕਲੜੀ ਜੀਉ ਬਿਨੁ ਨਾਹ ਪਿਆਰੇ ॥ Dhan aykalrhee jee-o bin naah pi-aaray.
ਦੂਜੈ ਭਾਇ ਮੁਠੀ ਜੀਉ ਬਿਨੁ ਗੁਰ ਸਬਦ ਕਰਾਰੇ ॥ doojai bhaa-ay muthee jee-o bin gur sabad karaaray.
ਬਿਨੁ ਸਬਦ ਪਿਆਰੇ ਕਉਣੁ ਦੁਤਰੁ ਤਾਰੇ ਮਾਇਆ ਮੋਹਿ ਖੁਆਈ ॥ bin sabad pi-aaray ka-un dutar taaray maa-i-aa mohi khu-aa-ee.
ਕੂੜਿ ਵਿਗੁਤੀ ਤਾ ਪਿਰਿ ਮੁਤੀ ਸਾ ਧਨ ਮਹਲੁ ਨ ਪਾਈ ॥ koorh vigutee taa pir mutee saa Dhan mahal na paa-ee.
ਗੁਰ ਸਬਦੇ ਰਾਤੀ ਸਹਜੇ ਮਾਤੀ ਅਨਦਿਨੁ ਰਹੈ ਸਮਾਏ ॥ gur sabday raatee sehjay maatee an-din rahai samaa-ay.
ਨਾਨਕ ਕਾਮਣਿ ਸਦਾ ਰੰਗਿ ਰਾਤੀ ਹਰਿ ਜੀਉ ਆਪਿ ਮਿਲਾਏ ॥੩॥ naanak kaaman sadaa rang raatee har jee-o aap milaa-ay. ||3||
ਤਾ ਮਿਲੀਐ ਹਰਿ ਮੇਲੇ ਜੀਉ ਹਰਿ ਬਿਨੁ ਕਵਣੁ ਮਿਲਾਏ ॥ taa milee-ai har maylay jee-o har bin kavan milaa-ay.
ਬਿਨੁ ਗੁਰ ਪ੍ਰੀਤਮ ਆਪਣੇ ਜੀਉ ਕਉਣੁ ਭਰਮੁ ਚੁਕਾਏ ॥ bin gur pareetam aapnay jee-o ka-un bharam chukaa-ay.
ਗੁਰੁ ਭਰਮੁ ਚੁਕਾਏ ਇਉ ਮਿਲੀਐ ਮਾਏ ਤਾ ਸਾ ਧਨ ਸੁਖੁ ਪਾਏ ॥ gur bharam chukaa-ay i-o milee-ai maa-ay taa saa Dhan sukh paa-ay.
ਗੁਰ ਸੇਵਾ ਬਿਨੁ ਘੋਰ ਅੰਧਾਰੁ ਬਿਨੁ ਗੁਰ ਮਗੁ ਨ ਪਾਏ ॥ gur sayvaa bin ghor anDhaar bin gur mag na paa-ay.
ਕਾਮਣਿ ਰੰਗਿ ਰਾਤੀ ਸਹਜੇ ਮਾਤੀ ਗੁਰ ਕੈ ਸਬਦਿ ਵੀਚਾਰੇ ॥ kaaman rang raatee sehjay maatee gur kai sabad veechaaray.
ਨਾਨਕ ਕਾਮਣਿ ਹਰਿ ਵਰੁ ਪਾਇਆ ਗੁਰ ਕੈ ਭਾਇ ਪਿਆਰੇ ॥੪॥੧॥ naanak kaaman har var paa-i-aa gur kai bhaa-ay pi-aaray. ||4||1||
ਗਉੜੀ ਮਹਲਾ ੩ ॥ ga-orhee mehlaa 3.
ਪਿਰ ਬਿਨੁ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥ pir bin kharee nimaanee jee-o bin pir ki-o jeevaa mayree maa-ee.
ਪਿਰ ਬਿਨੁ ਨੀਦ ਨ ਆਵੈ ਜੀਉ ਕਾਪੜੁ ਤਨਿ ਨ ਸੁਹਾਈ ॥ pir bin need na aavai jee-o kaaparh tan na suhaa-ee.
ਕਾਪਰੁ ਤਨਿ ਸੁਹਾਵੈ ਜਾ ਪਿਰ ਭਾਵੈ ਗੁਰਮਤੀ ਚਿਤੁ ਲਾਈਐ ॥ kaapar tan suhaavai jaa pir bhaavai gurmatee chit laa-ee-ai.
ਸਦਾ ਸੁਹਾਗਣਿ ਜਾ ਸਤਿਗੁਰੁ ਸੇਵੇ ਗੁਰ ਕੈ ਅੰਕਿ ਸਮਾਈਐ ॥ sadaa suhaagan jaa satgur sayvay gur kai ank samaa-ee-ai.
ਗੁਰ ਸਬਦੈ ਮੇਲਾ ਤਾ ਪਿਰੁ ਰਾਵੀ ਲਾਹਾ ਨਾਮੁ ਸੰਸਾਰੇ ॥ gur sabdai maylaa taa pir raavee laahaa naam sansaaray.
ਨਾਨਕ ਕਾਮਣਿ ਨਾਹ ਪਿਆਰੀ ਜਾ ਹਰਿ ਕੇ ਗੁਣ ਸਾਰੇ ॥੧॥ naanak kaaman naah pi-aaree jaa har kay gun saaray. ||1||
ਸਾ ਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ ॥ saa Dhan rang maanay jee-o aapnay naal pi-aaray.
ਅਹਿਨਿਸਿ ਰੰਗਿ ਰਾਤੀ ਜੀਉ ਗੁਰ ਸਬਦੁ ਵੀਚਾਰੇ ॥ ahinis rang raatee jee-o gur sabad veechaaray.
ਗੁਰ ਸਬਦੁ ਵੀਚਾਰੇ ਹਉਮੈ ਮਾਰੇ ਇਨ ਬਿਧਿ ਮਿਲਹੁ ਪਿਆਰੇ ॥ gur sabad veechaaray ha-umai maaray in biDh milhu pi-aaray.
ਸਾ ਧਨ ਸੋਹਾਗਣਿ ਸਦਾ ਰੰਗਿ ਰਾਤੀ ਸਾਚੈ ਨਾਮਿ ਪਿਆਰੇ ॥ saa Dhan sohagan sadaa rang raatee saachai naam pi-aaray.
ਅਪੁਨੇ ਗੁਰ ਮਿਲਿ ਰਹੀਐ ਅੰਮ੍ਰਿਤੁ ਗਹੀਐ ਦੁਬਿਧਾ ਮਾਰਿ ਨਿਵਾਰੇ ॥ apunay gur mil rahee-ai amrit gahee-ai dubiDhaa maar nivaaray.
ਨਾਨਕ ਕਾਮਣਿ ਹਰਿ ਵਰੁ ਪਾਇਆ ਸਗਲੇ ਦੂਖ ਵਿਸਾਰੇ ॥੨॥ naanak kaaman har var paa-i-aa saglay dookh visaaray. ||2||
ਕਾਮਣਿ ਪਿਰਹੁ ਭੁਲੀ ਜੀਉ ਮਾਇਆ ਮੋਹਿ ਪਿਆਰੇ ॥ kaaman pirahu bhulee jee-o maa-i-aa mohi pi-aaray.
ਝੂਠੀ ਝੂਠਿ ਲਗੀ ਜੀਉ ਕੂੜਿ ਮੁਠੀ ਕੂੜਿਆਰੇ ॥ jhoothee jhooth lagee jee-o koorh muthee koorhi-aaray.
ਕੂੜੁ ਨਿਵਾਰੇ ਗੁਰਮਤਿ ਸਾਰੇ ਜੂਐ ਜਨਮੁ ਨ ਹਾਰੇ ॥ koorh nivaaray gurmat saaray joo-ai janam na haaray.
ਗੁਰ ਸਬਦੁ ਸੇਵੇ ਸਚਿ ਸਮਾਵੈ ਵਿਚਹੁ ਹਉਮੈ ਮਾਰੇ ॥ gur sabad sayvay sach samaavai vichahu ha-umai maaray.
ਹਰਿ ਕਾ ਨਾਮੁ ਰਿਦੈ ਵਸਾਏ ਐਸਾ ਕਰੇ ਸੀਗਾਰੋ ॥ har kaa naam ridai vasaa-ay aisaa karay seegaaro.
ਨਾਨਕ ਕਾਮਣਿ ਸਹਜਿ ਸਮਾਣੀ ਜਿਸੁ ਸਾਚਾ ਨਾਮੁ ਅਧਾਰੋ ॥੩॥ naanak kaaman sahj samaanee jis saachaa naam aDhaaro. ||3||
ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥ mil mayray pareetamaa jee-o tuDh bin kharee nimaanee.
ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥ mai nainee need na aavai jee-o bhaavai ann na paanee.
ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁਪਾਈਐ ॥ paanee ann na bhaavai maree-ai haavai bin pir ki-o sukh paa-ee-ai.


© 2025 SGGS ONLINE
error: Content is protected !!
Scroll to Top