Guru Granth Sahib Translation Project

Guru Granth Sahib Swahili Page 245

Page 245

ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥ gur aagai kara-o binantee jay gur bhaavai ji-o milai tivai milaa-ee-ai.
ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥ aapay mayl la-ay sukh-daata aap mili-aa ghar aa-ay.
ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥ naanak kaaman sadaa suhaagan naa pir marai na jaa-ay. ||4||2||
ਗਉੜੀ ਮਹਲਾ ੩ ॥ ga-orhee mehlaa 3.
ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ ॥ kaaman har ras bayDhee jee-o har kai sahj subhaa-ay.
ਮਨੁ ਮੋਹਨਿ ਮੋਹਿ ਲੀਆ ਜੀਉ ਦੁਬਿਧਾ ਸਹਜਿ ਸਮਾਏ ॥ man mohan mohi lee-aa jee-o dubiDhaa sahj samaa-ay.
ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ ॥ dubiDhaa sahj samaa-ay kaaman var paa-ay gurmatee rang laa-ay.
ਇਹੁ ਸਰੀਰੁ ਕੂੜਿ ਕੁਸਤਿ ਭਰਿਆ ਗਲ ਤਾਈ ਪਾਪ ਕਮਾਏ ॥ ih sareer koorh kusat bhari-aa gal taa-ee paap kamaa-ay.
ਗੁਰਮੁਖਿ ਭਗਤਿ ਜਿਤੁ ਸਹਜ ਧੁਨਿ ਉਪਜੈ ਬਿਨੁ ਭਗਤੀ ਮੈਲੁ ਨ ਜਾਏ ॥ gurmukh bhagat jit sahj Dhun upjai bin bhagtee mail na jaa-ay.
ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥੧॥ naanak kaaman pireh pi-aaree vichahu aap gavaa-ay. ||1||
ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ ॥ kaaman pir paa-i-aa jee-o gur kai bhaa-ay pi-aaray.
ਰੈਣਿ ਸੁਖਿ ਸੁਤੀ ਜੀਉ ਅੰਤਰਿ ਉਰਿ ਧਾਰੇ ॥ rain sukh sutee jee-o antar ur Dhaaray.
ਅੰਤਰਿ ਉਰਿ ਧਾਰੇ ਮਿਲੀਐ ਪਿਆਰੇ ਅਨਦਿਨੁ ਦੁਖੁ ਨਿਵਾਰੇ ॥ antar ur Dhaaray milee-ai pi-aaray an-din dukh nivaaray.
ਅੰਤਰਿ ਮਹਲੁ ਪਿਰੁ ਰਾਵੇ ਕਾਮਣਿ ਗੁਰਮਤੀ ਵੀਚਾਰੇ ॥ antar mahal pir raavay kaaman gurmatee veechaaray.
ਅੰਮ੍ਰਿਤੁ ਨਾਮੁ ਪੀਆ ਦਿਨ ਰਾਤੀ ਦੁਬਿਧਾ ਮਾਰਿ ਨਿਵਾਰੇ ॥ amrit naam pee-aa din raatee dubiDhaa maar nivaaray.
ਨਾਨਕ ਸਚਿ ਮਿਲੀ ਸੋਹਾਗਣਿ ਗੁਰ ਕੈ ਹੇਤਿ ਅਪਾਰੇ ॥੨॥ nanak sach milee sohagan gur kai hayt apaaray. ||2||
ਆਵਹੁ ਦਇਆ ਕਰੇ ਜੀਉ ਪ੍ਰੀਤਮ ਅਤਿ ਪਿਆਰੇ ॥ aavhu da-i-aa karay jee-o pareetam at pi-aaray.
ਕਾਮਣਿ ਬਿਨਉ ਕਰੇ ਜੀਉ ਸਚਿ ਸਬਦਿ ਸੀਗਾਰੇ ॥ kaaman bin-o karay jee-o sach sabad seegaaray.
ਸਚਿ ਸਬਦਿ ਸੀਗਾਰੇ ਹਉਮੈ ਮਾਰੇ ਗੁਰਮੁਖਿ ਕਾਰਜ ਸਵਾਰੇ ॥ sach sabad seegaaray ha-umai maaray gurmukh kaaraj savaaray.
ਜੁਗਿ ਜੁਗਿ ਏਕੋ ਸਚਾ ਸੋਈ ਬੂਝੈ ਗੁਰ ਬੀਚਾਰੇ ॥ jug jug ayko sachaa so-ee boojhai gur beechaaray.
ਮਨਮੁਖਿ ਕਾਮਿ ਵਿਆਪੀ ਮੋਹਿ ਸੰਤਾਪੀ ਕਿਸੁ ਆਗੈ ਜਾਇ ਪੁਕਾਰੇ ॥ manmukh kaam vi-aapee mohi santaapee kis aagai jaa-ay pukaaray.
ਨਾਨਕ ਮਨਮੁਖਿ ਥਾਉ ਨ ਪਾਏ ਬਿਨੁ ਗੁਰ ਅਤਿ ਪਿਆਰੇ ॥੩॥ naanak manmukh thaa-o na paa-ay bin gur at pi-aaray. ||3||
ਮੁੰਧ ਇਆਣੀ ਭੋਲੀ ਨਿਗੁਣੀਆ ਜੀਉ ਪਿਰੁ ਅਗਮ ਅਪਾਰਾ ॥ munDh i-aanee bholee nigunee-aa jee-o pir agam apaaraa.
ਆਪੇ ਮੇਲਿ ਮਿਲੀਐ ਜੀਉ ਆਪੇ ਬਖਸਣਹਾਰਾ ॥ aapay mayl milee-ai jee-o aapay bakhsanhaaraa.
ਅਵਗਣ ਬਖਸਣਹਾਰਾ ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ ॥ avgan bakhsanhaaraa kaaman kant pi-aaraa ghat ghat rahi-aa samaa-ee.
ਪ੍ਰੇਮ ਪ੍ਰੀਤਿ ਭਾਇ ਭਗਤੀ ਪਾਈਐ ਸਤਿਗੁਰਿ ਬੂਝ ਬੁਝਾਈ ॥ paraym pareet bhaa-ay bhagtee paa-ee-ai satgur boojh bujhaa-ee.
ਸਦਾ ਅਨੰਦਿ ਰਹੈ ਦਿਨ ਰਾਤੀ ਅਨਦਿਨੁ ਰਹੈ ਲਿਵ ਲਾਈ ॥ sadaa anand rahai din raatee an-din rahai liv laa-ee.
ਨਾਨਕ ਸਹਜੇ ਹਰਿ ਵਰੁ ਪਾਇਆ ਸਾ ਧਨ ਨਉ ਨਿਧਿ ਪਾਈ ॥੪॥੩॥ naanak sehjay har var paa-i-aa saa Dhan na-o niDh paa-ee. ||4||3||
ਗਉੜੀ ਮਹਲਾ ੩ ॥ ga-orhee mehlaa 3.
ਮਾਇਆ ਸਰੁ ਸਬਲੁ ਵਰਤੈ ਜੀਉ ਕਿਉ ਕਰਿ ਦੁਤਰੁ ਤਰਿਆ ਜਾਇ ॥ maa-i-aa sar sabal vartai jee-o ki-o kar dutar tari-aa jaa-ay.
ਰਾਮ ਨਾਮੁ ਕਰਿ ਬੋਹਿਥਾ ਜੀਉ ਸਬਦੁ ਖੇਵਟੁ ਵਿਚਿ ਪਾਇ ॥ raam naam kar bohithaa jee-o sabad khayvat vich paa-ay.
ਸਬਦੁ ਖੇਵਟੁ ਵਿਚਿ ਪਾਏ ਹਰਿ ਆਪਿ ਲਘਾਏ ਇਨ ਬਿਧਿ ਦੁਤਰੁ ਤਰੀਐ ॥ sabad khayvat vich paa-ay har aap laghaa-ay in biDh dutar taree-ai.
ਗੁਰਮੁਖਿ ਭਗਤਿ ਪਰਾਪਤਿ ਹੋਵੈ ਜੀਵਤਿਆ ਇਉ ਮਰੀਐ ॥ gurmukh bhagat paraapat hovai jeevti-aa i-o maree-ai.
ਖਿਨ ਮਹਿ ਰਾਮ ਨਾਮਿ ਕਿਲਵਿਖ ਕਾਟੇ ਭਏ ਪਵਿਤੁ ਸਰੀਰਾ ॥ khin meh raam naam kilvikh kaatay bha-ay pavit sareeraa.
ਨਾਨਕ ਰਾਮ ਨਾਮਿ ਨਿਸਤਾਰਾ ਕੰਚਨ ਭਏ ਮਨੂਰਾ ॥੧॥ naanak raam naam nistaaraa kanchan bha-ay manooraa. ||1||


© 2025 SGGS ONLINE
error: Content is protected !!
Scroll to Top