Page 317
ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥
jo maaray tin paarbrahm say kisai na sanday.
ਵੈਰੁ ਕਰਨਿ ਨਿਰਵੈਰ ਨਾਲਿ ਧਰਮਿ ਨਿਆਇ ਪਚੰਦੇ ॥
vair karan nirvair naal Dharam ni-aa-ay pachanday.
ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥
jo jo sant saraapi-aa say fireh bhavanday.
ਪੇਡੁ ਮੁੰਢਾਹੂ ਕਟਿਆ ਤਿਸੁ ਡਾਲ ਸੁਕੰਦੇ ॥੩੧॥
payd mundhaahoo kati-aa tis daal sukanday. ||31||
ਸਲੋਕ ਮਃ ੫ ॥
salok mehlaa 5.
ਗੁਰ ਨਾਨਕ ਹਰਿ ਨਾਮੁ ਦ੍ਰਿੜਾਇਆ ਭੰਨਣ ਘੜਣ ਸਮਰਥੁ ॥
gur naanak har naam drirh-aa-i-aa bhannan gharhan samrath.
ਪ੍ਰਭੁ ਸਦਾ ਸਮਾਲਹਿ ਮਿਤ੍ਰ ਤੂ ਦੁਖੁ ਸਬਾਇਆ ਲਥੁ ॥੧॥
parabh sadaa samaaleh mitar too dukh sabaa-i-aa lath. ||1||
ਮਃ ੫ ॥
mehlaa 5.
ਖੁਧਿਆਵੰਤੁ ਨ ਜਾਣਈ ਲਾਜ ਕੁਲਾਜ ਕੁਬੋਲੁ ॥
khuDhi-aavant na jaan-ee laaj kulaaj kubol.
ਨਾਨਕੁ ਮਾਂਗੈ ਨਾਮੁ ਹਰਿ ਕਰਿ ਕਿਰਪਾ ਸੰਜੋਗੁ ॥੨॥
naanak maaNgai naam har kar kirpaa sanjog. ||2||
ਪਉੜੀ ॥
pa-orhee.
ਜੇਵੇਹੇ ਕਰਮ ਕਮਾਵਦਾ ਤੇਵੇਹੇ ਫਲਤੇ ॥
javayhay karam kamaavdaa tavayhay faltay.
ਚਬੇ ਤਤਾ ਲੋਹ ਸਾਰੁ ਵਿਚਿ ਸੰਘੈ ਪਲਤੇ ॥
chabay tataa loh saar vich sanghai paltay.
ਘਤਿ ਗਲਾਵਾਂ ਚਾਲਿਆ ਤਿਨਿ ਦੂਤਿ ਅਮਲ ਤੇ ॥
ghat galaavaaN chaali-aa tin doot amal tay.
ਕਾਈ ਆਸ ਨ ਪੁੰਨੀਆ ਨਿਤ ਪਰ ਮਲੁ ਹਿਰਤੇ ॥
kaa-ee aas na punnee-aa nit par mal hirtay.
ਕੀਆ ਨ ਜਾਣੈ ਅਕਿਰਤਘਣ ਵਿਚਿ ਜੋਨੀ ਫਿਰਤੇ ॥
kee-aa na jaanai aakirat-ghan vich jonee firtay.
ਸਭੇ ਧਿਰਾਂ ਨਿਖੁਟੀਅਸੁ ਹਿਰਿ ਲਈਅਸੁ ਧਰ ਤੇ ॥
sabhay DhiraaN nikhutee-as hir la-ee-as Dhar tay.
ਵਿਝਣ ਕਲਹ ਨ ਦੇਵਦਾ ਤਾਂ ਲਇਆ ਕਰਤੇ ॥
vijhan kalah na dayvdaa taaN la-i-aa kartay.
ਜੋ ਜੋ ਕਰਤੇ ਅਹੰਮੇਉ ਝੜਿ ਧਰਤੀ ਪੜਤੇ ॥੩੨॥
jo jo kartay ahamay-o jharh Dhartee parh-tay. ||32||
ਸਲੋਕ ਮਃ ੩ ॥
salok mehlaa 3.
ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥
gurmukh gi-aan bibayk buDh ho-ay.
ਹਰਿ ਗੁਣ ਗਾਵੈ ਹਿਰਦੈ ਹਾਰੁ ਪਰੋਇ ॥
har gun gaavai hirdai haar paro-ay.
ਪਵਿਤੁ ਪਾਵਨੁ ਪਰਮ ਬੀਚਾਰੀ ॥
pavit paavan param beechaaree.
ਜਿ ਓਸੁ ਮਿਲੈ ਤਿਸੁ ਪਾਰਿ ਉਤਾਰੀ ॥
je os milai tis paar utaaree.
ਅੰਤਰਿ ਹਰਿ ਨਾਮੁ ਬਾਸਨਾ ਸਮਾਣੀ ॥
antar har naam baasnaa samaanee.
ਹਰਿ ਦਰਿ ਸੋਭਾ ਮਹਾ ਉਤਮ ਬਾਣੀ ॥
har dar sobhaa mahaa utam banee.
ਜਿ ਪੁਰਖੁ ਸੁਣੈ ਸੁ ਹੋਇ ਨਿਹਾਲੁ ॥
je purakh sunai so ho-ay nihaal.
ਨਾਨਕ ਸਤਿਗੁਰ ਮਿਲਿਐ ਪਾਇਆ ਨਾਮੁ ਧਨੁ ਮਾਲੁ ॥੧॥
naanak satgur mili-ai paa-i-aa naam Dhan maal. ||1||
ਮਃ ੪ ॥
mehlaa 4.
ਸਤਿਗੁਰ ਕੇ ਜੀਅ ਕੀ ਸਾਰ ਨ ਜਾਪੈ ਕਿ ਪੂਰੈ ਸਤਿਗੁਰ ਭਾਵੈ ॥
satgur kay jee-a kee saar na jaapai ke poorai satgur bhaavai.
ਗੁਰਸਿਖਾਂ ਅੰਦਰਿ ਸਤਿਗੁਰੂ ਵਰਤੈ ਜੋ ਸਿਖਾਂ ਨੋ ਲੋਚੈ ਸੋ ਗੁਰ ਖੁਸੀ ਆਵੈ ॥
gursikhaaN andar satguroo vartai jo sikhaaN no lochai so gur khusee aavai.
ਸਤਿਗੁਰੁ ਆਖੈ ਸੁ ਕਾਰ ਕਮਾਵਨਿ ਸੁ ਜਪੁ ਕਮਾਵਹਿ ਗੁਰਸਿਖਾਂ ਕੀ ਘਾਲ ਸਚਾ ਥਾਇ ਪਾਵੈ ॥
satgur aakhai so kaar kamaavan so jap kamaaveh gursikhaaN kee ghaal sachaa thaa-ay paavai.
ਵਿਣੁ ਸਤਿਗੁਰ ਕੇ ਹੁਕਮੈ ਜਿ ਗੁਰਸਿਖਾਂ ਪਾਸਹੁ ਕੰਮੁ ਕਰਾਇਆ ਲੋੜੇ ਤਿਸੁ ਗੁਰਸਿਖੁ ਫਿਰਿ ਨੇੜਿ ਨ ਆਵੈ ॥
vin satgur kay hukmai je gursikhaaN paashu kamm karaa-i-aa lorhay tis gursikh fir nayrh na aavai.
ਗੁਰ ਸਤਿਗੁਰ ਅਗੈ ਕੋ ਜੀਉ ਲਾਇ ਘਾਲੈ ਤਿਸੁ ਅਗੈ ਗੁਰਸਿਖੁ ਕਾਰ ਕਮਾਵੈ ॥
gur satgur agai ko jee-o laa-ay ghaalai tis agai gursikh kaar kamaavai.
ਜਿ ਠਗੀ ਆਵੈ ਠਗੀ ਉਠਿ ਜਾਇ ਤਿਸੁ ਨੇੜੈ ਗੁਰਸਿਖੁ ਮੂਲਿ ਨ ਆਵੈ ॥
je thagee aavai thagee uth jaa-ay tis nayrhai gursikh mool na aavai.
ਬ੍ਰਹਮੁ ਬੀਚਾਰੁ ਨਾਨਕੁ ਆਖਿ ਸੁਣਾਵੈ ॥
barahm beechaar naanak aakh sunaavai.
ਜਿ ਵਿਣੁ ਸਤਿਗੁਰ ਕੇ ਮਨੁ ਮੰਨੇ ਕੰਮੁ ਕਰਾਏ ਸੋ ਜੰਤੁ ਮਹਾ ਦੁਖੁ ਪਾਵੈ ॥੨॥
je vin satgur kay man mannay kamm karaa-ay so jant mahaa dukh paavai. ||2||
ਪਉੜੀ ॥
pa-orhee.
ਤੂੰ ਸਚਾ ਸਾਹਿਬੁ ਅਤਿ ਵਡਾ ਤੁਹਿ ਜੇਵਡੁ ਤੂੰ ਵਡ ਵਡੇ ॥
tooN sachaa saahib at vadaa tuhi jayvad tooN vad vaday.
ਜਿਸੁ ਤੂੰ ਮੇਲਹਿ ਸੋ ਤੁਧੁ ਮਿਲੈ ਤੂੰ ਆਪੇ ਬਖਸਿ ਲੈਹਿ ਲੇਖਾ ਛਡੇ ॥
jis tooN mayleh so tuDh milai tooN aapay bakhas laihi laykhaa chhaday.
ਜਿਸ ਨੋ ਤੂੰ ਆਪਿ ਮਿਲਾਇਦਾ ਸੋ ਸਤਿਗੁਰੁ ਸੇਵੇ ਮਨੁ ਗਡ ਗਡੇ ॥
jis no tooN aap milaa-idaa so satgur sayvay man gad gaday.
ਤੂੰ ਸਚਾ ਸਾਹਿਬੁ ਸਚੁ ਤੂ ਸਭੁ ਜੀਉ ਪਿੰਡੁ ਚੰਮੁ ਤੇਰਾ ਹਡੇ ॥
tooN sachaa saahib sach too sabh jee-o pind chamm tayraa haday.
ਜਿਉ ਭਾਵੈ ਤਿਉ ਰਖੁ ਤੂੰ ਸਚਿਆ ਨਾਨਕ ਮਨਿ ਆਸ ਤੇਰੀ ਵਡ ਵਡੇ ॥੩੩॥੧॥ ਸੁਧੁ ॥
ji-o bhaavai ti-o rakh tooN sachi-aa naanak man aas tayree vad vaday. ||33||1|| suDh.