Guru Granth Sahib Translation Project

Guru Granth Sahib Swahili Page 45

Page 45

ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥ mayray man har har naam Dhi-aa-ay.
ਨਾਮੁ ਸਹਾਈ ਸਦਾ ਸੰਗਿ ਆਗੈ ਲਏ ਛਡਾਇ ॥੧॥ ਰਹਾਉ ॥ naam sahaa-ee sadaa sang aagai la-ay chhadaa-ay. ||1|| rahaa-o.
ਦੁਨੀਆ ਕੀਆ ਵਡਿਆਈਆ ਕਵਨੈ ਆਵਹਿ ਕਾਮਿ ॥ dunee-aa kee-aa vadi-aa-ee-aa kavnai aavahi kaam.
ਮਾਇਆ ਕਾ ਰੰਗੁ ਸਭੁ ਫਿਕਾ ਜਾਤੋ ਬਿਨਸਿ ਨਿਦਾਨਿ ॥ maa-i-aa kaa rang sabh fikaa jaato binas nidaan.
ਜਾ ਕੈ ਹਿਰਦੈ ਹਰਿ ਵਸੈ ਸੋ ਪੂਰਾ ਪਰਧਾਨੁ ॥੨॥ jaa kai hirdai har vasai so pooraa parDhaan. ||2||
ਸਾਧੂ ਕੀ ਹੋਹੁ ਰੇਣੁਕਾ ਅਪਣਾ ਆਪੁ ਤਿਆਗਿ ॥ saaDhoo kee hohu raynukaa apnaa aap ti-aag.
ਉਪਾਵ ਸਿਆਣਪ ਸਗਲ ਛਡਿ ਗੁਰ ਕੀ ਚਰਣੀ ਲਾਗੁ ॥ upaav si-aanap sagal chhad gur kee charnee laag.
ਤਿਸਹਿ ਪਰਾਪਤਿ ਰਤਨੁ ਹੋਇ ਜਿਸੁ ਮਸਤਕਿ ਹੋਵੈ ਭਾਗੁ ॥੩॥ tiseh paraapat ratan ho-ay jis mastak hovai bhaag. ||3||
ਤਿਸੈ ਪਰਾਪਤਿ ਭਾਈਹੋ ਜਿਸੁ ਦੇਵੈ ਪ੍ਰਭੁ ਆਪਿ ॥ tisai paraapat bhaa-eeho jis dayvai parabh aap.
ਸਤਿਗੁਰ ਕੀ ਸੇਵਾ ਸੋ ਕਰੇ ਜਿਸੁ ਬਿਨਸੈ ਹਉਮੈ ਤਾਪੁ ॥ satgur kee sayvaa so karay jis binsai ha-umai taap.
ਨਾਨਕ ਕਉ ਗੁਰੁ ਭੇਟਿਆ ਬਿਨਸੇ ਸਗਲ ਸੰਤਾਪ ॥੪॥੮॥੭੮॥ naanak ka-o gur bhayti-aa binsay sagal santaap. ||4||8||78|
ਸਿਰੀਰਾਗੁ ਮਹਲਾ ੫ ॥ sireeraag mehlaa 5.
ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥ ik pachhaanoo jee-a kaa iko rakhanhaar.
ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥ ikas kaa man aasraa iko paraan aDhaar.
ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥੧॥ tis sarnaa-ee sadaa sukh paarbarahm kartaar. ||1||
ਮਨ ਮੇਰੇ ਸਗਲ ਉਪਾਵ ਤਿਆਗੁ ॥ man mayray sagal upaav ti-aag.
ਗੁਰੁ ਪੂਰਾ ਆਰਾਧਿ ਨਿਤ ਇਕਸੁ ਕੀ ਲਿਵ ਲਾਗੁ ॥੧॥ ਰਹਾਉ ॥ gur pooraa aaraaDh nit ikas kee liv laag. ||1|| rahaa-o.
ਇਕੋ ਭਾਈ ਮਿਤੁ ਇਕੁ ਇਕੋ ਮਾਤ ਪਿਤਾ ॥ iko bhaa-ee mit ik iko maat pitaa.
ਇਕਸ ਕੀ ਮਨਿ ਟੇਕ ਹੈ ਜਿਨਿ ਜੀਉ ਪਿੰਡੁ ਦਿਤਾ ॥ ikas kee man tayk hai jin jee-o pind ditaa.
ਸੋ ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ ਕੀਤਾ ॥੨॥ so parabh manhu na visrai jin sabh kichh vas keetaa. ||2||
ਘਰਿ ਇਕੋ ਬਾਹਰਿ ਇਕੋ ਥਾਨ ਥਨੰਤਰਿ ਆਪਿ ॥ ghar iko baahar iko thaan thanantar aap.
ਜੀਅ ਜੰਤ ਸਭਿ ਜਿਨਿ ਕੀਏ ਆਠ ਪਹਰ ਤਿਸੁ ਜਾਪਿ ॥ jee-a jant sabh jin kee-ay aath pahar tis jaap.
ਇਕਸੁ ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥੩॥ ikas saytee rati-aa na hovee sog santaap. ||3||
ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥ paarbarahm parabh ayk hai doojaa naahee ko-ay.
ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ ॥ jee-o pind sabh tis kaa jo tis bhaavai so ho-ay.
ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥੪॥੯॥੭੯॥ gur poorai pooraa bha-i-aa jap naanak sachaa so-ay. ||4||9||79||
ਸਿਰੀਰਾਗੁ ਮਹਲਾ ੫ ॥ sireeraag mehlaa 5.
ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥ jinaa satgur si-o chit laa-i-aa say pooray parDhaan.
ਜਿਨ ਕਉ ਆਪਿ ਦਇਆਲੁ ਹੋਇ ਤਿਨ ਉਪਜੈ ਮਨਿ ਗਿਆਨੁ ॥ jin ka-o aap da-i-aal ho-ay tin upjai man gi-aan.
ਜਿਨ ਕਉ ਮਸਤਕਿ ਲਿਖਿਆ ਤਿਨ ਪਾਇਆ ਹਰਿ ਨਾਮੁ ॥੧॥ jin ka-o mastak likhi-aa tin paa-i-aa har naam. ||1||
ਮਨ ਮੇਰੇ ਏਕੋ ਨਾਮੁ ਧਿਆਇ ॥ man mayray ayko naam Dhi-aa-ay.
ਸਰਬ ਸੁਖਾ ਸੁਖ ਊਪਜਹਿ ਦਰਗਹ ਪੈਧਾ ਜਾਇ ॥੧॥ ਰਹਾਉ ॥ sarab sukhaa sukh oopjahi dargeh paiDhaa jaa-ay. ||1|| rahaa-o.
ਜਨਮ ਮਰਣ ਕਾ ਭਉ ਗਇਆ ਭਾਉ ਭਗਤਿ ਗੋਪਾਲ ॥ janam maran kaa bha-o ga-i-aa bhaa-o bhagat gopaal.
ਸਾਧੂ ਸੰਗਤਿ ਨਿਰਮਲਾ ਆਪਿ ਕਰੇ ਪ੍ਰਤਿਪਾਲ ॥ saaDhoo sangat nirmalaa aap karay partipaal.
ਜਨਮ ਮਰਣ ਕੀ ਮਲੁ ਕਟੀਐ ਗੁਰ ਦਰਸਨੁ ਦੇਖਿ ਨਿਹਾਲ ॥੨॥ janam maran kee mal katee-ai gur darsan daykh nihaal. ||2||
ਥਾਨ ਥਨੰਤਰਿ ਰਵਿ ਰਹਿਆ ਪਾਰਬ੍ਰਹਮੁ ਪ੍ਰਭੁ ਸੋਇ ॥ thaan thanantar rav rahi-aa paarbarahm parabh so-ay.
ਸਭਨਾ ਦਾਤਾ ਏਕੁ ਹੈ ਦੂਜਾ ਨਾਹੀ ਕੋਇ ॥ sabhnaa daataa ayk hai doojaa naahee ko-ay.
ਤਿਸੁ ਸਰਣਾਈ ਛੁਟੀਐ ਕੀਤਾ ਲੋੜੇ ਸੁ ਹੋਇ ॥੩॥ tis sarnaa-ee chhutee-ai keetaa lorhay so ho-ay. ||3||
ਜਿਨ ਮਨਿ ਵਸਿਆ ਪਾਰਬ੍ਰਹਮੁ ਸੇ ਪੂਰੇ ਪਰਧਾਨ ॥ jin man vasi-aa paarbarahm say pooray parDhaan.
ਤਿਨ ਕੀ ਸੋਭਾ ਨਿਰਮਲੀ ਪਰਗਟੁ ਭਈ ਜਹਾਨ ॥ tin kee sobhaa nirmalee pargat bha-ee jahaan.
ਜਿਨੀ ਮੇਰਾ ਪ੍ਰਭੁ ਧਿਆਇਆ ਨਾਨਕ ਤਿਨ ਕੁਰਬਾਨ ॥੪॥੧੦॥੮੦॥ jinee mayraa parabh Dhi-aa-i-aa naanak tin kurbaan. ||4||10||80||


© 2025 SGGS ONLINE
error: Content is protected !!
Scroll to Top