Guru Granth Sahib Translation Project

Guru Granth Sahib Swahili Page 576

Page 576

ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥ gi-aan mangee har kathaa changee har naam gat mit jaanee-aa.
ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥ sabh janam safli-o kee-aa kartai har raam naam vakhaanee-aa.
ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥ har raam naam salaahi har parabh har bhagat har jan mangee-aa.
ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥ jan kahai naanak sunhu santahu har bhagat govind changee-aa. ||1||
ਦੇਹ ਕੰਚਨ ਜੀਨੁ ਸੁਵਿਨਾ ਰਾਮ ॥ dayh kanchan jeen suvinaa raam.
ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥ jarh har har naam ratannaa raam.
ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥ jarh naam ratan govind paa-i-aa har milay har gun sukh ghanay.
ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥ gur sabad paa-i-aa har naam Dhi-aa-i-aa vadbhaagee har rang har banay.
ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥ har milay su-aamee antarjaamee har navtan har nav rangee-aa.
ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥ naanak vakhaanai naam jaanai har naam har parabh mangee-aa. ||2||
ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥ karhee-aal mukhay gur ankas paa-i-aa raam.
ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥ man maigal gur sabad vas aa-i-aa raam.
ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥ man vasgat aa-i-aa param pad paa-i-aa saa Dhan kant pi-aaree.
ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥ antar paraym lagaa har saytee ghar sohai har parabh naaree.
ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥ har rang raatee sehjay maatee har parabh har har paa-i-aa.
ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥ naanak jan har daas kahat hai vadbhaagee har har Dhi-aa-i-aa. ||3||
ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥ dayh ghorhee jee jit har paa-i-aa raam.
ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥ mil satgur jee mangal gaa-i-aa raam.
ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥ har gaa-ay mangal raam naamaa har sayv sayvak sayvkee.
ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥ parabh jaa-ay paavai rang mahlee har rang maanai rang kee.
ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥ gun raam gaa-ay man subhaa-ay har gurmatee man Dhi-aa-i-aa.
ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥ jan naanak har kirpaa Dhaaree dayh ghorhee charh har paa-i-aa. ||4||2||6||
ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪॥ raag vad-hans mehlaa 5 chhant ghar 4
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ gur mil laDhaa jee raam pi-aaraa raam.
ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ih tan man dit-rhaa vaaro vaaraa raam.
ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ tan man ditaa bhavjal jitaa chookee kaaNn jamaanee.
ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ asthir thee-aa amrit pee-aa rahi-aa aavan jaanee.
ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ so ghar laDhaa sahj samDhaa har kaa naam aDhaaraa.
ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥ kaho naanak sukh maanay ralee-aaN gur pooray kaN-u namaskaaraa. ||1||
ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥ sun sajan jee maidrhay meetaa raam.
ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥ gur mantar sabad sach deetaa raam.
ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥ sach sabad Dhi-aa-i-aa mangal gaa-i-aa chookay manhu adaysaa.
ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥ so parabh paa-i-aa kateh na jaa-i-aa sadaa sadaa sang baisaa.
ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥ parabh jee bhaanaa sachaa maanaa parabh har Dhan sehjay deetaa.


© 2025 SGGS ONLINE
error: Content is protected !!
Scroll to Top