Guru Granth Sahib Translation Project

Guru Granth Sahib Swahili Page 585

Page 585

ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ bharam maa-i-aa vichahu katee-ai sachrhai naam samaa-ay.
ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ sachai naam samaa-ay har gun gaa-ay mil pareetam sukh paa-ay.
ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ sadaa anand rahai din raatee vichahu haN-umai jaa-ay.
ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ jinee purkhee har naam chit laa-i-aa tin kai haN-u laaga-o paa-ay.
ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ kaaN-i-aa kanchan taaN thee-ai jaa satgur la-ay milaa-ay. ||2||
ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ so sachaa sach salaahee-ai jay satgur day-ay bujhaa-ay.
ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ bin satgur bharam bhulaanee-aa ki-aa muhu daysan aagai jaa-ay.
ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ki-aa dayn muhu jaa-ay avgun pachhutaa-ay dukho dukh kamaa-ay.
ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ naam ratee-aa say rang chaloolaa pir kai ank samaa-ay.
ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ tis jayvad avar na soojh-ee kis aagai kahee-ai jaa-ay.
ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ so sachaa sach salaahee-ai jay satgur day-ay bujhaa-ay. ||3||
ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ jinee sachrhaa sach sahaali-aa haN-u tin laaga-o paa-ay.
ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ say jan sachay nirmalay tin mili-aa mal sabh jaa-ay.
ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ tin mili-aa mal sabh jaa-ay sachai sar naa-ay sachai sahj subhaa-ay.
ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ naam niranjan agam agochar satgur dee-aa bujhaa-ay.
ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ an-din bhagat karahi rang raatay naanak sach samaa-ay.
ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥ jinee sachrhaa sach Dhi-aa-i-aa haN-u tin kai laaga-o paa-ay. ||4||4||
ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ vad-hans kee vaar mehlaa 4 lalaaN behleemaa kee Dhun gaavnee
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਸਲੋਕ ਮਃ ੩ ॥ salok mehlaa 3.
ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥ sabad ratay vad hans hai sach naam ur Dhaar.
ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥ sach sangr-hahi sad sach raheh sachai naam pi-aar.
ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ sadaa nirmal mail na lag-ee nadar keetee kartaar.
ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥ naanak ha-o tin kai balihaarnai jo an-din jaapeh muraar. ||1||
ਮਃ ੩ ॥ mehlaa 3.
ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥ mai jaani-aa vad hans hai taa mai kee-aa sang.
ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥ jay jaanaa bag bapurhaa ta janam na daydee ang. ||2||
ਮਃ ੩ ॥ mehlaa 3.
ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ hansaa vaykh tarandi-aa bagaaN bhe aa-yaa chaa-o.
ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥ dub mu-ay bag bapurhay sir tal upar paa-o. ||3||
ਪਉੜੀ ॥ pa-orhee.
ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥ too aapay hee aap aap hai aap kaaran kee-aa.
ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥ too aapay aap nirankaar hai ko avar na bee-aa.
ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥ too karan kaaran samrath hai too karahi so thee-aa.
ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥ too anmangi-aa daan dayvnaa sabhnaahaa jee-aa.
ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥ sabh aakhahu satgur vaahu vaahu jin daan har naam mukh dee-aa. ||1||


© 2025 SGGS ONLINE
error: Content is protected !!
Scroll to Top