Guru Granth Sahib Translation Project

Guru Granth Sahib Swahili Page 641

Page 641

ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥ tinaa pichhai chhutee-ai pi-aaray jo saachee sarnaa-ay. ||2||
ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥ mithaa kar kai khaa-i-aa pi-aaray tin tan keetaa rog.
ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ ka-urhaa ho-ay patisati-aa pi-aaray tis tay upji-aa sog.
ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥ bhog bhunchaa-ay bhulaa-i-an pi-aaray utrai nahee vijog.
ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥ jo gur mayl uDhaari-aa pi-aaray tin Dhuray pa-i-aa sanjog. ||3||
ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥ maa-i-aa laalach ati-aa pi-aaray chit na aavahi mool.
ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥ jin too visrahi paarbarahm su-aamee say tan ho-ay Dhoorh.
ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥ billaat karahi bahutayri-aa pi-aaray utrai naahee sool.
ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥ jo gur mayl savaari-aa pi-aaray tin kaa rahi-aa mool. ||4||
ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥ saakat sang na keej-ee pi-aaray jay kaa paar vasaa-ay.
ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸੋੁ ਮੁਹਿ ਕਾਲੈ ਉਠਿ ਜਾਇ ॥ jis mili-ai har visrai pi-aaray so muhi kaalai uth jaa-ay.
ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥ manmukh dho-ee nah milai pi-aaray dargeh milai sajaa-ay.
ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥ jo gur mayl savaari-aa pi-aaray tinaa pooree paa-ay. ||5||
ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥ sanjam sahas si-aanpaa pi-aaray ik na chalee naal.
ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥ jo baymukh gobind tay pi-aaray tin kul laagai gaal.
ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥ hodee vasat na jaatee-aa pi-aaray koorh na chalee naal.
ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥ satgur jinaa milaa-i-on pi-aaray saachaa naam samaal. ||6||
ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਜਿਸ ਨੋ ਨਦਰਿ ਕਰੇ ॥ sat santokh gi-aan Dhi-aan pi-aaray jis no nadar karay.
ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥ an-din keertan gun ravai pi-aaray amrit poor bharay.
ਦੁਖ ਸਾਗਰੁ ਤਿਨ ਲੰਘਿਆ ਪਿਆਰੇ ਭਵਜਲੁ ਪਾਰਿ ਪਰੇ ॥ dukh saagar tin langhi-aa pi-aaray bhavjal paar paray.
ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥੭॥ jis bhaavai tis mayl laihi pi-aaray say-ee sadaa kharay. ||7||
ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ ॥ samrath purakh da-i-aal day-o pi-aaray bhagtaa tis kaa taan.
ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ ॥ tis sarnaa-ee dheh pa-ay pi-aaray je antarjaamee jaan.
ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ ॥ halat palat savaari-aa pi-aaray mastak sach neesaan.
ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ ਕੁਰਬਾਣੁ ॥੮॥੨॥ so parabh kaday na veesrai pi-aaray naanak sad kurbaan. ||8||2||
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ sorath mehlaa 5 ghar 2 asatpadee-aa
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ paath parhi-o ar bayd beechaari-o nival bhu-angam saaDhay.
ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ panch janaa si-o sang na chhutki-o aDhik ahaN-buDh baaDhay. ||1||
ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ pi-aaray in biDh milan na jaa-ee mai kee-ay karam anaykaa.
ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ haar pari-o su-aamee kai du-aarai deejai buDh bibaykaa. rahaa-o.
ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ mon bha-i-o karpaatee rahi-o nagan firi-o ban maahee.
ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ tat tirath sabh Dhartee bharmi-o dubiDhaa chhutkai naahee. ||2||


© 2025 SGGS ONLINE
error: Content is protected !!
Scroll to Top