Guru Granth Sahib Translation Project

Guru Granth Sahib Swahili Page 750

Page 750

ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ tayray sayvak ka-o bha-o kichh naahee jam nahee aavai nayray. ||1|| rahaa-o.
ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ jo tayrai rang raatay su-aamee tinH kaa janam maran dukh naasaa.
ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ tayree bakhas na maytai ko-ee satgur kaa dilaasaa. ||2||
ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ naam Dhi-aa-in sukh fal paa-in aath pahar aaraaDheh.
ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ tayree saran tayrai bharvaasai panch dusat lai saaDheh. ||3||
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ gi-aan Dhi-aan kichh karam na jaanaa saar na jaanaa tayree.
ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥ sabh tay vadaa satgur naanak jin kal raakhee mayree. ||4||10||57||
ਸੂਹੀ ਮਹਲਾ ੫ ॥ soohee mehlaa 5.
ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ sagal ti-aag gur sarnee aa-i-aa raakho raakhanhaaray.
ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ jit too laaveh tit ham laagah ki-aa ayhi jant vichaaray. ||1||
ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ mayray raam jee tooN parabh antarjaamee.
ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ kar kirpaa gurdayv da-i-aalaa gun gaavaa nit su-aamee. ||1|| rahaa-o.
ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ aath pahar parabh apnaa Dhi-aa-ee-ai gur parsaad bha-o taree-ai.
ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥ aap ti-aag ho-ee-ai sabh raynaa jeevti-aa i-o maree-ai. ||2||
ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ safal janam tis kaa jag bheetar saaDhsang naa-o jaapay.
ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥ sagal manorath tis kay pooran jis da-i-aa karay parabh aapay. ||3||
ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ deen da-i-aal kirpaal parabh su-aamee tayree saran da-i-aalaa.
ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥ kar kirpaa apnaa naam deejai naanak saaDh ravaalaa. ||4||11||58||
ਰਾਗੁ ਸੂਹੀ ਅਸਟਪਦੀਆ ਮਹਲਾ ੧ ਘਰੁ ੧ raag soohee asatpadee-aa mehlaa 1 ghar 1
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਸਭਿ ਅਵਗਣ ਮੈ ਗੁਣੁ ਨਹੀ ਕੋਈ ॥ sabh avgan mai gun nahee ko-ee.
ਕਿਉ ਕਰਿ ਕੰਤ ਮਿਲਾਵਾ ਹੋਈ ॥੧॥ ki-o kar kant milaavaa ho-ee. ||1||
ਨਾ ਮੈ ਰੂਪੁ ਨ ਬੰਕੇ ਨੈਣਾ ॥ naa mai roop na bankay nainaa.
ਨਾ ਕੁਲ ਢੰਗੁ ਨ ਮੀਠੇ ਬੈਣਾ ॥੧॥ ਰਹਾਉ ॥ naa kul dhang na meethay bainaa. ||1|| rahaa-o.
ਸਹਜਿ ਸੀਗਾਰ ਕਾਮਣਿ ਕਰਿ ਆਵੈ ॥ sahj seegaar kaaman kar aavai.
ਤਾ ਸੋਹਾਗਣਿ ਜਾ ਕੰਤੈ ਭਾਵੈ ॥੨॥ taa sohagan jaa kantai bhaavai. ||2||
ਨਾ ਤਿਸੁ ਰੂਪੁ ਨ ਰੇਖਿਆ ਕਾਈ ॥ naa tis roop na raykh-i-aa kaa-ee.
ਅੰਤਿ ਨ ਸਾਹਿਬੁ ਸਿਮਰਿਆ ਜਾਈ ॥੩॥ ant na saahib simri-aa jaa-ee. ||3||
ਸੁਰਤਿ ਮਤਿ ਨਾਹੀ ਚਤੁਰਾਈ ॥ surat mat naahee chaturaa-ee.
ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥੪॥ kar kirpaa parabh laavhu paa-ee. ||4||
ਖਰੀ ਸਿਆਣੀ ਕੰਤ ਨ ਭਾਣੀ ॥ kharee si-aanee kant na bhaanee.
ਮਾਇਆ ਲਾਗੀ ਭਰਮਿ ਭੁਲਾਣੀ ॥੫॥ maa-i-aa laagee bharam bhulaanee. ||5||
ਹਉਮੈ ਜਾਈ ਤਾ ਕੰਤ ਸਮਾਈ ॥ ha-umai jaa-ee taa kant samaa-ee.
ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥੬॥ ta-o kaaman pi-aaray nav niDh paa-ee. ||6||
ਅਨਿਕ ਜਨਮ ਬਿਛੁਰਤ ਦੁਖੁ ਪਾਇਆ ॥ anik janam bichhurat dukh paa-i-aa.
ਕਰੁ ਗਹਿ ਲੇਹੁ ਪ੍ਰੀਤਮ ਪ੍ਰਭ ਰਾਇਆ ॥੭॥ kar geh layho pareetam parabh raa-i-aa. ||7||
ਭਣਤਿ ਨਾਨਕੁ ਸਹੁ ਹੈ ਭੀ ਹੋਸੀ ॥ bhanat naanak saho hai bhee hosee.
ਜੈ ਭਾਵੈ ਪਿਆਰਾ ਤੈ ਰਾਵੇਸੀ ॥੮॥੧॥ jai bhaavai pi-aaraa tai raavaysee. ||8||1||


© 2025 SGGS ONLINE
error: Content is protected !!
Scroll to Top