Guru Granth Sahib Translation Project

Guru Granth Sahib Swahili Page 751

Page 751

ਸੂਹੀ ਮਹਲਾ ੧ ਘਰੁ ੯ soohee mehlaa 1 ghar 9
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ kachaa rang kasumbh kaa thorh-rhi-aa din chaar jee-o.
ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ vin naavai bharam bhulee-aa thag muthee koorhi-aar jee-o.
ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ sachay saytee rati-aa janam na doojee vaar jee-o. ||1||
ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ rangay kaa ki-aa rangee-ai jo ratay rang laa-ay jee-o.
ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ rangan vaalaa sayvee-ai sachay si-o chit laa-ay jee-o. ||1|| rahaa-o.
ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ chaaray kundaa jay bhaveh bin bhaagaa Dhan naahi jee-o.
ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ avgan muthee jay fireh baDhik thaa-ay na paahi jee-o.
ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥ gur raakhay say ubray sabad ratay man maahi jee-o. ||2||
ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ chitay jin kay kaprhay mailay chit kathor jee-o.
ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ tin mukh naam na oopjai doojai vi-aapay chor jee-o.
ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥ mool na boojheh aapnaa say pasoo-aa say dhor jee-o. ||3||
ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ nit nit khusee-aa man karay nit nit mangai sukh jee-o.
ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ kartaa chit na aavee fir fir lageh dukh jee-o.
ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥ sukh dukh daataa man vasai tit tan kaisee bhukh jee-o. ||4||
ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ baakee vaalaa talbee-ai sir maaray jandaar jee-o.
ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ laykhaa mangai dayvnaa puchhai kar beechaar jee-o.
ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥ sachay kee liv ubrai bakhsay bakhsanhaar jee-o. ||5||
ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ an ko keejai mit-rhaa khaak ralai mar jaa-ay jee-o.
ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ baho rang daykh bhulaa-i-aa bhul bhul aavai jaa-ay jee-o.
ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥ nadar parabhoo tay chhutee-ai nadree mayl milaa-ay jee-o. ||6||
ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ gaafal gi-aan vihooni-aa gur bin gi-aan na bhaal jee-o.
ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ khinchotaan viguchee-ai buraa bhalaa du-ay naal jee-o.
ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥ bin sabdai bhai rati-aa sabh johee jamkaal jee-o. ||7||
ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ jin kar kaaran Dhaari-aa sabhsai day-ay aaDhaar jee-o.
ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ so ki-o manhu visaaree-ai sadaa sadaa daataar jee-o.
ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥ naanak naam na veesrai niDhaaraa aaDhaar jee-o. ||8||1||2||
ਸੂਹੀ ਮਹਲਾ ੧ ਕਾਫੀ ਘਰੁ ੧੦ soohee mehlaa 1 kaafee ghar 10
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ maanas janam dulambh gurmukh paa-i-aa.
ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ man tan ho-ay chulambh jay satgur bhaa-i-aa. ||1||
ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ chalai janam savaar vakhar sach lai.
ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ pat paa-ay darbaar satgur sabad bhai. ||1|| rahaa-o.
ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ man tan sach salaahi saachay man bhaa-i-aa.


© 2025 SGGS ONLINE
error: Content is protected !!
Scroll to Top