Page 757
ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥੧॥ ਰਹਾਉ ॥
ha-o tin kai balihaarnai man har gun sadaa ravann. ||1|| rahaa-o.
ਗੁਰੁ ਸਰਵਰੁ ਮਾਨ ਸਰੋਵਰੁ ਹੈ ਵਡਭਾਗੀ ਪੁਰਖ ਲਹੰਨ੍ਹ੍ਹਿ ॥
gur sarvar maan sarovar hai vadbhaagee purakh lahaNniH.
ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ ਲਹੰਨਿ ॥੨॥
sayvak gurmukh khoji-aa say hansulay naam lahann. ||2||
ਨਾਮੁ ਧਿਆਇਨ੍ਹ੍ਹਿ ਰੰਗ ਸਿਉ ਗੁਰਮੁਖਿ ਨਾਮਿ ਲਗੰਨ੍ਹ੍ਹਿ ॥
naam Dhi-aa-eeniH rang si-o gurmukh naam lagaNniH.
ਧੁਰਿ ਪੂਰਬਿ ਹੋਵੈ ਲਿਖਿਆ ਗੁਰ ਭਾਣਾ ਮੰਨਿ ਲਏਨ੍ਹ੍ਹਿ ॥੩॥
Dhur poorab hovai likhi-aa gur bhaanaa man la-ayniH. ||3||
ਵਡਭਾਗੀ ਘਰੁ ਖੋਜਿਆ ਪਾਇਆ ਨਾਮੁ ਨਿਧਾਨੁ ॥
vadbhaagee ghar khoji-aa paa-i-aa naam niDhaan.
ਗੁਰਿ ਪੂਰੈ ਵੇਖਾਲਿਆ ਪ੍ਰਭੁ ਆਤਮ ਰਾਮੁ ਪਛਾਨੁ ॥੪॥
gur poorai vaykhaali-aa parabh aatam raam pachhaan. ||4||
ਸਭਨਾ ਕਾ ਪ੍ਰਭੁ ਏਕੁ ਹੈ ਦੂਜਾ ਅਵਰੁ ਨ ਕੋਇ ॥
sabhnaa kaa parabh ayk hai doojaa avar na ko-ay.
ਗੁਰ ਪਰਸਾਦੀ ਮਨਿ ਵਸੈ ਤਿਤੁ ਘਟਿ ਪਰਗਟੁ ਹੋਇ ॥੫॥
gur parsaadee man vasai tit ghat pargat ho-ay. ||5||
ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ ॥
sabh antarjaamee barahm hai barahm vasai sabh thaa-ay.
ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥੬॥
mandaa kis no aakhee-ai sabad vaykhhu liv laa-ay. ||6||
ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ ॥
buraa bhalaa tichar aakh-daa jichar hai duhu maahi.
ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ ਸਮਾਇ ॥੭॥
gurmukh ayko bujhi-aa aykas maahi samaa-ay. ||7||
ਸੇਵਾ ਸਾ ਪ੍ਰਭ ਭਾਵਸੀ ਜੋ ਪ੍ਰਭੁ ਪਾਏ ਥਾਇ ॥
sayvaa saa parabh bhaavsee jo parabh paa-ay thaa-ay.
ਜਨ ਨਾਨਕ ਹਰਿ ਆਰਾਧਿਆ ਗੁਰ ਚਰਣੀ ਚਿਤੁ ਲਾਇ ॥੮॥੨॥੪॥੯॥
jan naanak har aaraaDhi-aa gur charnee chit laa-ay. ||8||2||4||9||
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨
raag soohee asatpadee-aa mehlaa 4 ghar 2
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥
ko-ee aan milaavai mayraa pareetam pi-aaraa ha-o tis peh aap vaychaa-ee. ||1||
ਦਰਸਨੁ ਹਰਿ ਦੇਖਣ ਕੈ ਤਾਈ ॥
darsan har daykhan kai taa-ee.
ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥
kirpaa karahi taa satgur mayleh har har naam Dhi-aa-ee. ||1|| rahaa-o.
ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥
jay sukh deh ta tujheh araaDhee dukh bhee tujhai Dhi-aa-ee. ||2||
ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥
jay bhukh deh ta it hee raajaa dukh vich sookh manaa-ee. ||3||
ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥
tan man kaat kaat sabh arpee vich agnee aap jalaa-ee. ||4||
ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥
pakhaa fayree paanee dhovaa jo dayveh so khaa-ee. ||5||
ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥
naanak gareeb dheh pa-i-aa du-aarai har mayl laihu vadi-aa-ee. ||6||
ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥
akhee kaadh Dharee charnaa tal sabh Dhartee fir mat paa-ee. ||7||
ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥
jay paas bahaaleh taa tujheh araaDhee jay maar kadheh bhee Dhi-aa-ee. ||8||
ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥
jay lok salaahay taa tayree upmaa jay nindai ta chhod na jaa-ee. ||9||
ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥
jay tuDh val rahai taa ko-ee kihu aakha-o tuDh visri-ai mar jaa-ee. ||10||
ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥
vaar vaar jaa-ee gur oopar pai pairee sant manaa-ee. ||11||
ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥
naanak vichaaraa bha-i-aa divaanaa har ta-o darsan kai taa-ee. ||12||
ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥
jhakharh jhaagee meehu varsai bhee gur daykhan jaa-ee. ||13||
ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥
samund saagar hovai baho khaaraa gursikh langh gur peh jaa-ee. ||14||
ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥
ji-o paraanee jal bin hai martaa ti-o sikh gur bin mar jaa-ee. ||15||