Guru Granth Sahib Translation Project

Guru Granth Sahib Swahili Page 937

Page 937

ਆਪੁ ਗਇਆ ਦੁਖੁ ਕਟਿਆ ਹਰਿ ਵਰੁ ਪਾਇਆ ਨਾਰਿ ॥੪੭॥ aap ga-i-aa dukh kati-aa har var paa-i-aa naar. ||47||
ਸੁਇਨਾ ਰੁਪਾ ਸੰਚੀਐ ਧਨੁ ਕਾਚਾ ਬਿਖੁ ਛਾਰੁ ॥ su-inaa rupaa sanchee-ai Dhan kaachaa bikh chhaar.
ਸਾਹੁ ਸਦਾਏ ਸੰਚਿ ਧਨੁ ਦੁਬਿਧਾ ਹੋਇ ਖੁਆਰੁ ॥ saahu sadaa-ay sanch Dhan dubiDhaa ho-ay khu-aar.
ਸਚਿਆਰੀ ਸਚੁ ਸੰਚਿਆ ਸਾਚਉ ਨਾਮੁ ਅਮੋਲੁ ॥ sachi-aaree sach sanchi-aa saacha-o naam amol.
ਹਰਿ ਨਿਰਮਾਇਲੁ ਊਜਲੋ ਪਤਿ ਸਾਚੀ ਸਚੁ ਬੋਲੁ ॥ har nirmaa-il oojlo pat saachee sach bol.
ਸਾਜਨੁ ਮੀਤੁ ਸੁਜਾਣੁ ਤੂ ਤੂ ਸਰਵਰੁ ਤੂ ਹੰਸੁ ॥ saajan meet sujaan too too sarvar too hans.
ਸਾਚਉ ਠਾਕੁਰੁ ਮਨਿ ਵਸੈ ਹਉ ਬਲਿਹਾਰੀ ਤਿਸੁ ॥ saacha-o thaakur man vasai ha-o balihaaree tis.
ਮਾਇਆ ਮਮਤਾ ਮੋਹਣੀ ਜਿਨਿ ਕੀਤੀ ਸੋ ਜਾਣੁ ॥ maa-i-aa mamtaa mohnee jin keetee so jaan.
ਬਿਖਿਆ ਅੰਮ੍ਰਿਤੁ ਏਕੁ ਹੈ ਬੂਝੈ ਪੁਰਖੁ ਸੁਜਾਣੁ ॥੪੮॥ bikhi-aa amrit ayk hai boojhai purakh sujaan. ||48||
ਖਿਮਾ ਵਿਹੂਣੇ ਖਪਿ ਗਏ ਖੂਹਣਿ ਲਖ ਅਸੰਖ ॥ khimaa vihoonay khap ga-ay khoohan lakh asaNkh.
ਗਣਤ ਨ ਆਵੈ ਕਿਉ ਗਣੀ ਖਪਿ ਖਪਿ ਮੁਏ ਬਿਸੰਖ ॥ ganat na aavai ki-o ganee khap khap mu-ay bisankh.
ਖਸਮੁ ਪਛਾਣੈ ਆਪਣਾ ਖੂਲੈ ਬੰਧੁ ਨ ਪਾਇ ॥ khasam pachhaanai aapnaa khoolai banDh na paa-ay.
ਸਬਦਿ ਮਹਲੀ ਖਰਾ ਤੂ ਖਿਮਾ ਸਚੁ ਸੁਖ ਭਾਇ ॥ sabad mahlee kharaa too khimaa sach sukh bhaa-ay.
ਖਰਚੁ ਖਰਾ ਧਨੁ ਧਿਆਨੁ ਤੂ ਆਪੇ ਵਸਹਿ ਸਰੀਰਿ ॥ kharach kharaa Dhan Dhi-aan too aapay vaseh sareer.
ਮਨਿ ਤਨਿ ਮੁਖਿ ਜਾਪੈ ਸਦਾ ਗੁਣ ਅੰਤਰਿ ਮਨਿ ਧੀਰ ॥ man tan mukh jaapai sadaa gun antar man Dheer.
ਹਉਮੈ ਖਪੈ ਖਪਾਇਸੀ ਬੀਜਉ ਵਥੁ ਵਿਕਾਰੁ ॥ ha-umai khapai khapaa-isee beeja-o vath vikaar.
ਜੰਤ ਉਪਾਇ ਵਿਚਿ ਪਾਇਅਨੁ ਕਰਤਾ ਅਲਗੁ ਅਪਾਰੁ ॥੪੯॥ jant upaa-ay vich paa-i-an kartaa alag apaar. ||49||
ਸ੍ਰਿਸਟੇ ਭੇਉ ਨ ਜਾਣੈ ਕੋਇ ॥ saristay bhay-o na jaanai ko-ay.
ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥ saristaa karai so nihcha-o ho-ay.
ਸੰਪੈ ਕਉ ਈਸਰੁ ਧਿਆਈਐ ॥ sampai ka-o eesar Dhi-aa-ee-ai.
ਸੰਪੈ ਪੁਰਬਿ ਲਿਖੇ ਕੀ ਪਾਈਐ ॥ sampai purab likhay kee paa-ee-ai.
ਸੰਪੈ ਕਾਰਣਿ ਚਾਕਰ ਚੋਰ ॥ sampai kaaran chaakar chor.
ਸੰਪੈ ਸਾਥਿ ਨ ਚਾਲੈ ਹੋਰ ॥ sampai saath na chaalai hor.
ਬਿਨੁ ਸਾਚੇ ਨਹੀ ਦਰਗਹ ਮਾਨੁ ॥ bin saachay nahee dargeh maan.
ਹਰਿ ਰਸੁ ਪੀਵੈ ਛੁਟੈ ਨਿਦਾਨਿ ॥੫੦॥ har ras peevai chhutai nidaan. ||50||
ਹੇਰਤ ਹੇਰਤ ਹੇ ਸਖੀ ਹੋਇ ਰਹੀ ਹੈਰਾਨੁ ॥ hayrat hayrat hay sakhee ho-ay rahee hairaan.
ਹਉ ਹਉ ਕਰਤੀ ਮੈ ਮੁਈ ਸਬਦਿ ਰਵੈ ਮਨਿ ਗਿਆਨੁ ॥ ha-o ha-o kartee mai mu-ee sabad ravai man gi-aan.
ਹਾਰ ਡੋਰ ਕੰਕਨ ਘਣੇ ਕਰਿ ਥਾਕੀ ਸੀਗਾਰੁ ॥ haar dor kankan ghanay kar thaakee seegaar.
ਮਿਲਿ ਪ੍ਰੀਤਮ ਸੁਖੁ ਪਾਇਆ ਸਗਲ ਗੁਣਾ ਗਲਿ ਹਾਰੁ ॥ mil pareetam sukh paa-i-aa sagal gunaa gal haar.
ਨਾਨਕ ਗੁਰਮੁਖਿ ਪਾਈਐ ਹਰਿ ਸਿਉ ਪ੍ਰੀਤਿ ਪਿਆਰੁ ॥ naanak gurmukh paa-ee-ai har si-o pareet pi-aar.
ਹਰਿ ਬਿਨੁ ਕਿਨਿ ਸੁਖੁ ਪਾਇਆ ਦੇਖਹੁ ਮਨਿ ਬੀਚਾਰਿ ॥ har bin kin sukh paa-i-aa daykhhu man beechaar.
ਹਰਿ ਪੜਣਾ ਹਰਿ ਬੁਝਣਾ ਹਰਿ ਸਿਉ ਰਖਹੁ ਪਿਆਰੁ ॥ har parh-naa har bujh-naa har si-o rakhahu pi-aar.
ਹਰਿ ਜਪੀਐ ਹਰਿ ਧਿਆਈਐ ਹਰਿ ਕਾ ਨਾਮੁ ਅਧਾਰੁ ॥੫੧॥ har japee-ai har Dhi-aa-ee-ai har kaa naam aDhaar. ||51||
ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ ॥ laykh na mit-ee hay sakhee jo likhi-aa kartaar.
ਆਪੇ ਕਾਰਣੁ ਜਿਨਿ ਕੀਆ ਕਰਿ ਕਿਰਪਾ ਪਗੁ ਧਾਰਿ ॥ aapay kaaran jin kee-aa kar kirpaa pag Dhaar.
ਕਰਤੇ ਹਥਿ ਵਡਿਆਈਆ ਬੂਝਹੁ ਗੁਰ ਬੀਚਾਰਿ ॥ kartay hath vadi-aa-ee-aa boojhhu gur beechaar.
ਲਿਖਿਆ ਫੇਰਿ ਨ ਸਕੀਐ ਜਿਉ ਭਾਵੀ ਤਿਉ ਸਾਰਿ ॥ likhi-aa fayr na sakee-ai ji-o bhaavee ti-o saar.
ਨਦਰਿ ਤੇਰੀ ਸੁਖੁ ਪਾਇਆ ਨਾਨਕ ਸਬਦੁ ਵੀਚਾਰਿ ॥ nadar tayree sukh paa-i-aa naanak sabad veechaar.
ਮਨਮੁਖ ਭੂਲੇ ਪਚਿ ਮੁਏ ਉਬਰੇ ਗੁਰ ਬੀਚਾਰਿ ॥ manmukh bhoolay pach mu-ay ubray gur beechaar.
ਜਿ ਪੁਰਖੁ ਨਦਰਿ ਨ ਆਵਈ ਤਿਸ ਕਾ ਕਿਆ ਕਰਿ ਕਹਿਆ ਜਾਇ ॥ je purakh nadar na aavee tis kaa ki-aa kar kahi-aa jaa-ay.
ਬਲਿਹਾਰੀ ਗੁਰ ਆਪਣੇ ਜਿਨਿ ਹਿਰਦੈ ਦਿਤਾ ਦਿਖਾਇ ॥੫੨॥ balihaaree gur aapnay jin hirdai ditaa dikhaa-ay. ||52||
ਪਾਧਾ ਪੜਿਆ ਆਖੀਐ ਬਿਦਿਆ ਬਿਚਰੈ ਸਹਜਿ ਸੁਭਾਇ ॥ paaDhaa parhi-aa aakhee-ai bidi-aa bichrai sahj subhaa-ay.


© 2025 SGGS ONLINE
error: Content is protected !!
Scroll to Top