Guru Granth Sahib Translation Project

Guru Granth Sahib Swahili Page 968

Page 968

ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥ ਪਿਯੂ ਦਾਦੇ ਜੇਵਿਹਾ ਪੋਤਾ ਪਰਵਾਣੁ ॥ so tikaa so baihnaa so-ee deebaan.piyoo daaday jayvihaa potaa parvaan.
ਜਿਨਿ ਬਾਸਕੁ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ ॥ jin baasak naytrai ghati-aa kar nayhee taan.
ਜਿਨਿ ਸਮੁੰਦੁ ਵਿਰੋਲਿਆ ਕਰਿ ਮੇਰੁ ਮਧਾਣੁ ॥ jin samund viroli-aa kar mayr maDhaan.
ਚਉਦਹ ਰਤਨ ਨਿਕਾਲਿਅਨੁ ਕੀਤੋਨੁ ਚਾਨਾਣੁ ॥ cha-odah ratan nikaali-an keeton chaanaan.
ਘੋੜਾ ਕੀਤੋ ਸਹਜ ਦਾ ਜਤੁ ਕੀਓ ਪਲਾਣੁ ॥ ghorhaa keeto sahj daa jat kee-o palaan.
ਧਣਖੁ ਚੜਾਇਓ ਸਤ ਦਾ ਜਸ ਹੰਦਾ ਬਾਣੁ ॥ Dhanakh charhaa-i-o sat daa jas handaa baan.
ਕਲਿ ਵਿਚਿ ਧੂ ਅੰਧਾਰੁ ਸਾ ਚੜਿਆ ਰੈ ਭਾਣੁ ॥ kal vich Dhoo anDhaar saa charhi-aa rai bhaan.
ਸਤਹੁ ਖੇਤੁ ਜਮਾਇਓ ਸਤਹੁ ਛਾਵਾਣੁ ॥ satahu khayt jamaa-i-o satahu chhaavaan.
ਨਿਤ ਰਸੋਈ ਤੇਰੀਐ ਘਿਉ ਮੈਦਾ ਖਾਣੁ ॥ nit raso-ee tayree-ai ghi-o maidaa khaan.
ਚਾਰੇ ਕੁੰਡਾਂ ਸੁਝੀਓਸੁ ਮਨ ਮਹਿ ਸਬਦੁ ਪਰਵਾਣੁ ॥ chaaray kundaaN sujhee-os man meh sabad parvaan.
ਆਵਾ ਗਉਣੁ ਨਿਵਾਰਿਓ ਕਰਿ ਨਦਰਿ ਨੀਸਾਣੁ ॥ aavaa ga-on nivaari-o kar nadar neesaan.
ਅਉਤਰਿਆ ਅਉਤਾਰੁ ਲੈ ਸੋ ਪੁਰਖੁ ਸੁਜਾਣੁ ॥ a-utri-aa a-utaar lai so purakh sujaan.
ਝਖੜਿ ਵਾਉ ਨ ਡੋਲਈ ਪਰਬਤੁ ਮੇਰਾਣੁ ॥ jhakharh vaa-o na dol-ee parbat mayraan.
ਜਾਣੈ ਬਿਰਥਾ ਜੀਅ ਕੀ ਜਾਣੀ ਹੂ ਜਾਣੁ ॥ jaanai birthaa jee-a kee jaanee hoo jaan.
ਕਿਆ ਸਾਲਾਹੀ ਸਚੇ ਪਾਤਿਸਾਹ ਜਾਂ ਤੂ ਸੁਘੜੁ ਸੁਜਾਣੁ ॥ ki-aa saalaahee sachay paatisaah jaaN too sugharh sujaan.
ਦਾਨੁ ਜਿ ਸਤਿਗੁਰ ਭਾਵਸੀ ਸੋ ਸਤੇ ਦਾਣੁ ॥ daan je satgur bhaavsee so satay daan.
ਨਾਨਕ ਹੰਦਾ ਛਤ੍ਰੁ ਸਿਰਿ ਉਮਤਿ ਹੈਰਾਣੁ ॥ naanak handaa chhatar sir umat hairaan.
ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥ so tikaa so baihnaa so-ee deebaan.
ਪਿਯੂ ਦਾਦੇ ਜੇਵਿਹਾ ਪੋਤ੍ਰਾ ਪਰਵਾਣੁ ॥੬॥ piyoo daaday jayvihaa potraa parvaan. ||6||
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ Dhan Dhan raamdaas gur jin siri-aa tinai savaari-aa.
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ pooree ho-ee karaamaat aap sirjanhaarai Dhaari-aa.
ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥ sikhee atai sangtee paarbarahm kar namaskaari-
ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥ atal athaahu atol too tayraa ant na paaraavaari-aa.
ਜਿਨ੍ਹ੍ਹੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥ jinHee tooN sayvi-aa bhaa-o kar say tuDh paar utaari-aa.
ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥ lab lobh kaam kroDh moh maar kadhay tuDh saparvaari-aa.
ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ॥ Dhan so tayraa thaan hai sach tayraa paiskaari-aa.
ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥ naanak too lahnaa toohai gur amar too veechaari-aa.
ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥ gur dithaa taaN man saaDhaari-aa. ||7||
ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥ chaaray jaagay chahu jugee panchaa-in aapay ho-aa.
ਆਪੀਨੑੈ ਆਪੁ ਸਾਜਿਓਨੁ ਆਪੇ ਹੀ ਥੰਮਿੑ ਖਲੋਆ ॥ aapeenHai aap saaji-on aapay hee thamiH khalo-aa.
ਆਪੇ ਪਟੀ ਕਲਮ ਆਪਿ ਆਪਿ ਲਿਖਣਹਾਰਾ ਹੋਆ ॥ aapay patee kalam aap aap likhanhaaraa ho-aa.
ਸਭ ਉਮਤਿ ਆਵਣ ਜਾਵਣੀ ਆਪੇ ਹੀ ਨਵਾ ਨਿਰੋਆ ॥ sabh umat aavan jaavnee aapay hee navaa niro-aa.
ਤਖਤਿ ਬੈਠਾ ਅਰਜਨ ਗੁਰੂ ਸਤਿਗੁਰ ਕਾ ਖਿਵੈ ਚੰਦੋਆ ॥ takhat baithaa arjan guroo satgur kaa khivai chando-aa.
ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ ॥ ugavnahu tai aathavnahu chahu chakee kee-an lo-aa.
ਜਿਨ੍ਹ੍ਹੀ ਗੁਰੂ ਨ ਸੇਵਿਓ ਮਨਮੁਖਾ ਪਇਆ ਮੋਆ ॥ jinHee guroo na sayvi-o manmukhaa pa-i-aa mo-aa.
ਦੂਣੀ ਚਉਣੀ ਕਰਾਮਾਤਿ ਸਚੇ ਕਾ ਸਚਾ ਢੋਆ ॥ doonee cha-unee karaamaat sachay kaa sachaa dho-aa.
ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥੮॥੧॥ chaaray jaagay chahu jugee panchaa-in aapay ho-aa. ||8||1||
ਰਾਮਕਲੀ ਬਾਣੀ ਭਗਤਾ ਕੀ ॥ raamkalee banee bhagtaa kee.
ਕਬੀਰ ਜੀਉ kabeer jee-o
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਕਾਇਆ ਕਲਾਲਨਿ ਲਾਹਨਿ ਮੇਲਉ ਗੁਰ ਕਾ ਸਬਦੁ ਗੁੜੁ ਕੀਨੁ ਰੇ ॥ kaa-i-aa kalaalan laahan mayla-o gur kaa sabad gurh keen ray.


© 2025 SGGS ONLINE
error: Content is protected !!
Scroll to Top