Page 1354
ਧ੍ਰਿਗੰਤ ਮਾਤ ਪਿਤਾ ਸਨੇਹੰ ਧ੍ਰਿਗ ਸਨੇਹੰ ਭ੍ਰਾਤ ਬਾਂਧਵਹ ॥
ਧ੍ਰਿਗ ਸ੍ਨੇਹੰ ਬਨਿਤਾ ਬਿਲਾਸ ਸੁਤਹ ॥
ਧ੍ਰਿਗ ਸ੍ਨੇਹੰ ਗ੍ਰਿਹਾਰਥ ਕਹ ॥
ਸਾਧਸੰਗ ਸ੍ਨੇਹ ਸਤੵਿ ਸੁਖਯੰ ਬਸੰਤਿ ਨਾਨਕਹ ॥੨॥
ਮਿਥੵੰਤ ਦੇਹੰ ਖੀਣੰਤ ਬਲਨੰ ॥
ਬਰਧੰਤਿ ਜਰੂਆ ਹਿਤੵੰਤ ਮਾਇਆ ॥
ਅਤੵੰਤ ਆਸਾ ਆਥਿਤੵ ਭਵਨੰ ॥
ਗਨੰਤ ਸ੍ਵਾਸਾ ਭੈਯਾਨ ਧਰਮੰ ॥
ਪਤੰਤਿ ਮੋਹ ਕੂਪ ਦੁਰਲਭੵ ਦੇਹੰ ਤਤ ਆਸ੍ਰਯੰ ਨਾਨਕ ॥
ਗੋਬਿੰਦ ਗੋਬਿੰਦ ਗੋਬਿੰਦ ਗੋਪਾਲ ਕ੍ਰਿਪਾ ॥੩॥
ਕਾਚ ਕੋਟੰ ਰਚੰਤਿ ਤੋਯੰ ਲੇਪਨੰ ਰਕਤ ਚਰਮਣਹ ॥
ਨਵੰਤ ਦੁਆਰੰ ਭੀਤ ਰਹਿਤੰ ਬਾਇ ਰੂਪੰ ਅਸਥੰਭਨਹ ॥
ਗੋਬਿੰਦ ਨਾਮੰ ਨਹ ਸਿਮਰੰਤਿ ਅਗਿਆਨੀ ਜਾਨੰਤਿ ਅਸਥਿਰੰ ॥
ਦੁਰਲਭ ਦੇਹ ਉਧਰੰਤ ਸਾਧ ਸਰਣ ਨਾਨਕ ॥
ਹਰਿ ਹਰਿ ਹਰਿ ਹਰਿ ਹਰਿ ਹਰੇ ਜਪੰਤਿ ॥੪॥
ਸੁਭੰਤ ਤੁਯੰ ਅਚੁਤ ਗੁਣਗੵੰ ਪੂਰਨੰ ਬਹੁਲੋ ਕ੍ਰਿਪਾਲਾ ॥
ਗੰਭੀਰੰ ਊਚੈ ਸਰਬਗਿ ਅਪਾਰਾ ॥
ਭ੍ਰਿਤਿਆ ਪ੍ਰਿਅੰ ਬਿਸ੍ਰਾਮ ਚਰਣੰ ॥
ਅਨਾਥ ਨਾਥੇ ਨਾਨਕ ਸਰਣੰ ॥੫॥
ਮ੍ਰਿਗੀ ਪੇਖੰਤ ਬਧਿਕ ਪ੍ਰਹਾਰੇਣ ਲਖੵ ਆਵਧਹ ॥
ਅਹੋ ਜਸੵ ਰਖੇਣ ਗੋਪਾਲਹ ਨਾਨਕ ਰੋਮ ਨ ਛੇਦੵਤੇ ॥੬॥
ਬਹੁ ਜਤਨ ਕਰਤਾ ਬਲਵੰਤ ਕਾਰੀ ਸੇਵੰਤ ਸੂਰਾ ਚਤੁਰ ਦਿਸਹ ॥
ਬਿਖਮ ਥਾਨ ਬਸੰਤ ਊਚਹ ਨਹ ਸਿਮਰੰਤ ਮਰਣੰ ਕਦਾਂਚਹ ॥
ਹੋਵੰਤਿ ਆਗਿਆ ਭਗਵਾਨ ਪੁਰਖਹ ਨਾਨਕ ਕੀਟੀ ਸਾਸ ਅਕਰਖਤੇ ॥੭॥
ਸਬਦੰ ਰਤੰ ਹਿਤੰ ਮਇਆ ਕੀਰਤੰ ਕਲੀ ਕਰਮ ਕ੍ਰਿਤੁਆ ॥
ਮਿਟੰਤਿ ਤਤ੍ਰਾਗਤ ਭਰਮ ਮੋਹੰ ॥
ਭਗਵਾਨ ਰਮਣੰ ਸਰਬਤ੍ਰ ਥਾਨੵਿੰ ॥
ਦ੍ਰਿਸਟ ਤੁਯੰ ਅਮੋਘ ਦਰਸਨੰ ਬਸੰਤ ਸਾਧ ਰਸਨਾ ॥
ਹਰਿ ਹਰਿ ਹਰਿ ਹਰੇ ਨਾਨਕ ਪ੍ਰਿਅੰ ਜਾਪੁ ਜਪਨਾ ॥੮॥
ਘਟੰਤ ਰੂਪੰ ਘਟੰਤ ਦੀਪੰ ਘਟੰਤ ਰਵਿ ਸਸੀਅਰ ਨਖੵਤ੍ਰ ਗਗਨੰ ॥
ਘਟੰਤ ਬਸੁਧਾ ਗਿਰਿ ਤਰ ਸਿਖੰਡੰ ॥
ਘਟੰਤ ਲਲਨਾ ਸੁਤ ਭ੍ਰਾਤ ਹੀਤੰ ॥
ਘਟੰਤ ਕਨਿਕ ਮਾਨਿਕ ਮਾਇਆ ਸ੍ਵਰੂਪੰ ॥
ਨਹ ਘਟੰਤ ਕੇਵਲ ਗੋਪਾਲ ਅਚੁਤ ॥
ਅਸਥਿਰੰ ਨਾਨਕ ਸਾਧ ਜਨ ॥੯॥
ਨਹ ਬਿਲੰਬ ਧਰਮੰ ਬਿਲੰਬ ਪਾਪੰ ॥
ਦ੍ਰਿੜੰਤ ਨਾਮੰ ਤਜੰਤ ਲੋਭੰ ॥
ਸਰਣਿ ਸੰਤੰ ਕਿਲਬਿਖ ਨਾਸੰ ਪ੍ਰਾਪਤੰ ਧਰਮ ਲਖ੍ਣ ॥
ਨਾਨਕ ਜਿਹ ਸੁਪ੍ਰਸੰਨ ਮਾਧਵਹ ॥੧੦॥
ਮਿਰਤ ਮੋਹੰ ਅਲਪ ਬੁਧੵੰ ਰਚੰਤਿ ਬਨਿਤਾ ਬਿਨੋਦ ਸਾਹੰ ॥
ਜੌਬਨ ਬਹਿਕ੍ਰਮ ਕਨਿਕ ਕੁੰਡਲਹ ॥
ਬਚਿਤ੍ਰ ਮੰਦਿਰ ਸੋਭੰਤਿ ਬਸਤ੍ਰਾ ਇਤੵੰਤ ਮਾਇਆ ਬੵਾਪਿਤੰ ॥
ਹੇ ਅਚੁਤ ਸਰਣਿ ਸੰਤ ਨਾਨਕ ਭੋ ਭਗਵਾਨਏ ਨਮਹ ॥੧੧॥
ਜਨਮੰ ਤ ਮਰਣੰ ਹਰਖੰ ਤ ਸੋਗੰ ਭੋਗੰ ਤ ਰੋਗੰ ॥
ਊਚੰ ਤ ਨੀਚੰ ਨਾਨੑਾ ਸੁ ਮੂਚੰ ॥