Guru Granth Sahib Translation Project

Guru Granth Sahib Thai Page 1402

Page 1402

ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੨॥
ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥
ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ ॥
ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨ੍ਹ੍ਹ ਕਉ ਪਦਵੀ ਉਚ ਭਈ ॥
ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥
ਅਵਲੋਕ੍ਯ੍ਯਾ ਬ੍ਰਹਮੁ ਭਰਮੁ ਸਭੁ ਛੁਟਕ੍ਯ੍ਯਾ ਦਿਬ੍ ਦ੍ਰਿਸ੍ਟਿ ਕਾਰਣ ਕਰਣੰ ॥
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥
ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥
ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥
ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥
ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧ੍ਯ੍ਯਾਨੁ ਧਰੰ ॥
ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥
ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ ॥
ਤਿਨ੍ਹ੍ਹ ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ ॥
ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ ॥
ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨ ਬਚ ਕ੍ਰੰਮ ਸੇਵੀਐ ਸਚਾ ॥੫॥
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥
ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥
ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥
ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮ੍ਯ੍ਯੁ ਗ੍ਯ੍ਯਾਨੁ ਧ੍ਯ੍ਯਾਨੁ ਧਰਤ ਹੀਐ ਚਾਹਿ ਜੀਉ ॥
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥
ਰਾਮ ਨਾਮ ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥
ਸੁਥਰ ਚਿਤ ਭਗਤ ਹਿਤ ਭੇਖੁ ਧਰਿਓ ਹਰਨਾਖਸੁ ਹਰਿਓ ਨਖ ਬਿਦਾਰਿ ਜੀਉ ॥
ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ ਲਖੈ ਕਉਨੁ ਤਾਹਿ ਜੀਉ ॥
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੨॥੭॥
ਪੀਤ ਬਸਨ ਕੁੰਦ ਦਸਨ ਪ੍ਰਿਆ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥


© 2017 SGGS ONLINE
Scroll to Top