ਉਝਾਰੈ ਤਬ ਏਕੈ ਏਕੰਕਾਰਾ ॥੪॥੪॥ ਮਾਰੂ ਮਹਲਾ ੫ ॥ ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ ॥ ਨਾਮ ਰਤਨੁ ਗੁਣਾ ਹਰਿ ਬਣਜੇ ਲਾਦਿ ਵਖਰੁ ਲੈ ਚਾਲਿਓ ॥੧॥ ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥ ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥੧॥ ਰਹਾਉ ॥ ਜੈਸੀ ਆਗਿਆ ਕੀਨੀ ਠਾਕੁਰਿ ਤਿਸ ਤੇ ਮੁਖੁ ਨਹੀ ਮੋਰਿਓ ॥ ਸਹਜੁ ਅਨੰਦੁ ਰਖਿਓ ਗ੍ਰਿਹ ਭੀਤਰਿ ਉਠਿ ਉਆਹੂ ਕਉ ਦਉਰਿਓ ॥੨॥ ਆਗਿਆ ਮਹਿ ਭੂਖ ਸੋਈ ਕਰਿ ਸੂਖਾ ਸੋਗ ਹਰਖ ਨਹੀ ਜਾਨਿਓ ॥ ਜੋ ਜੋ ਹੁਕਮੁ ਭਇਓ ਸਾਹਿਬ ਕਾ ਸੋ ਮਾਥੈ ਲੇ ਮਾਨਿਓ ॥੩॥ ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ ਸਵਰੇ ਹਲਤ ਪਲਾਤਾ ॥ ਧੰਨੁ ਸੇਵਕੁ ਸਫਲੁ ਓਹੁ ਆਇਆ ਜਿਨਿ ਨਾਨਕ ਖਸਮੁ ਪਛਾਤਾ ॥੪॥੫॥ ਮਾਰੂ ਮਹਲਾ ੫ ॥ ਖੁਲਿਆ ਕਰਮੁ ਕ੍ਰਿਪਾ ਭਈ ਠਾਕੁਰ ਕੀਰਤਨੁ ਹਰਿ ਹਰਿ ਗਾਈ ॥ ਸ੍ਰਮੁ ਥਾਕਾ ਪਾਏ ਬਿਸ੍ਰਾਮਾ ਮਿਟਿ ਗਈ ਸਗਲੀ ਧਾਈ ॥੧॥ ਅਬ ਮੋਹਿ ਜੀਵਨ ਪਦਵੀ ਪਾਈ ॥ ਚੀਤਿ ਆਇਓ ਮਨਿ ਪੁਰਖੁ ਬਿਧਾਤਾ ਸੰਤਨ ਕੀ ਸਰਣਾਈ ॥੧॥ ਰਹਾਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਨਿਵਾਰੇ ਨਿਵਰੇ ਸਗਲ ਬੈਰਾਈ ॥ ਸਦ ਹਜੂਰਿ ਹਾਜਰੁ ਹੈ ਨਾਜਰੁ ਕਤਹਿ ਨ ਭਇਓ ਦੂਰਾਈ ॥੨॥ ਸੁਖ ਸੀਤਲ ਸਰਧਾ ਸਭ ਪੂਰੀ ਹੋਏ ਸੰਤ ਸਹਾਈ ॥ ਪਾਵਨ ਪਤਿਤ ਕੀਏ ਖਿਨ ਭੀਤਰਿ ਮਹਿਮਾ ਕਥਨੁ ਨ ਜਾਈ ॥੩॥ ਨਿਰਭਉ ਭਏ ਸਗਲ ਭੈ ਖੋਏ ਗੋਬਿਦ ਚਰਣ ਓਟਾਈ ॥ ਨਾਨਕੁ ਜਸੁ ਗਾਵੈ ਠਾਕੁਰ ਕਾ ਰੈਣਿ ਦਿਨਸੁ ਲਿਵ ਲਾਈ ॥੪॥੬॥ ਮਾਰੂ ਮਹਲਾ ੫ ॥ ਜੋ ਸਮਰਥੁ ਸਰਬ ਗੁਣ ਨਾਇਕੁ ਤਿਸ ਕਉ ਕਬਹੁ ਨ ਗਾਵਸਿ ਰੇ ॥ ਛੋਡਿ ਜਾਇ ਖਿਨ ਭੀਤਰਿ ਤਾ ਕਉ ਉਆ ਕਉ ਫਿਰਿ ਫਿਰਿ ਧਾਵਸਿ ਰੇ ॥੧॥ ਅਪੁਨੇ ਪ੍ਰਭ ਕਉ ਕਿਉ ਨ ਸਮਾਰਸਿ ਰੇ ॥ ਬੈਰੀ ਸੰਗਿ ਰੰਗ ਰਸਿ ਰਚਿਆ ਤਿਸੁ ਸਿਉ ਜੀਅਰਾ ਜਾਰਸਿ ਰੇ ॥੧॥ ਰਹਾਉ ॥ ਜਾ ਕੈ ਨਾਮਿ ਸੁਨਿਐ ਜਮੁ ਛੋਡੈ ਤਾ ਕੀ ਸਰਣਿ ਨ ਪਾਵਸਿ ਰੇ ॥ ਕਾਢਿ ਦੇਇ ਸਿਆਲ ਬਪੁਰੇ ਕਉ ਤਾ ਕੀ ਓਟ ਟਿਕਾਵਸਿ ਰੇ ॥੨॥ ਜਿਸ ਕਾ ਜਾਸੁ ਸੁਨਤ ਭਵ ਤਰੀਐ ਤਾ ਸਿਉ ਰੰਗੁ ਨ ਲਾਵਸਿ ਰੇ ॥ ਥੋਰੀ ਬਾਤ ਅਲਪ ਸੁਪਨੇ ਕੀ ਬਹੁਰਿ ਬਹੁਰਿ ਅਟਕਾਵਸਿ ਰੇ ॥੩॥ ਭਇਓ ਪ੍ਰਸਾਦੁ ਕ੍ਰਿਪਾ ਨਿਧਿ ਠਾਕੁਰ ਸੰਤਸੰਗਿ ਪਤਿ ਪਾਈ ॥ ਕਹੁ ਨਾਨਕ ਤ੍ਰੈ ਗੁਣ ਭ੍ਰਮੁ ਛੂਟਾ ਜਉ ਪ੍ਰਭ ਭਏ ਸਹਾਈ ॥੪॥੭॥ ਮਾਰੂ ਮਹਲਾ ੫ ॥ ਅੰਤਰਜਾਮੀ ਸਭ ਬਿਧਿ ਜਾਨੈ ਤਿਸ ਤੇ ਕਹਾ ਦੁਰਾਇਓ ॥ ਹਸਤ ਪਾਵ ਝਰੇ ਖਿਨ ਭੀਤਰਿ