ਬੇਦੁ ਪੁਕਾਰੈ ਮੁਖ ਤੇ ਪੰਡਿਤ ਕਾਮਾਵਨ ਕਾ ਮਾਠਾ ॥ ਮੋਨੀ ਹੋਇ ਬੈਠਾ ਇਕਾਂਤੀ ਹਿਰਦੈ ਕਲਪਨ ਗਾਠਾ ॥ ਹੋਇ ਉਦਾਸੀ ਗ੍ਰਿਹੁ ਤਜਿ ਚਲਿਓ ਛੁਟਕੈ ਨਾਹੀ ਨਾਠਾ ॥੧॥ ਜੀਅ ਕੀ ਕੈ ਪਹਿ ਬਾਤ ਕਹਾ ॥ ਆਪਿ ਮੁਕਤੁ ਮੋ ਕਉ ਪ੍ਰਭੁ ਮੇਲੇ ਐਸੋ ਕਹਾ ਲਹਾ ॥੧॥ ਰਹਾਉ ॥ ਤਪਸੀ ਹੋਇ ਕੈ ਦੇਹੀ ਸਾਧੀ ਮਨੂਆ ਦਹ ਦਿਸ ਧਾਨਾ ॥ ਬ੍ਰਹਮਚਾਰਿ ਬ੍ਰਹਮਚਰਜੁ ਕੀਨਾ ਹਿਰਦੈ ਭਇਆ ਗੁਮਾਨਾ ॥ ਸੰਨਿਆਸੀ ਹੋਇ ਕੈ ਤੀਰਥਿ ਭ੍ਰਮਿਓ ਉਸੁ ਮਹਿ ਕ੍ਰੋਧੁ ਬਿਗਾਨਾ ॥੨॥ ਘੂੰਘਰ ਬਾਧਿ ਭਏ ਰਾਮਦਾਸਾ ਰੋਟੀਅਨ ਕੇ ਓਪਾਵਾ ॥ ਬਰਤ ਨੇਮ ਕਰਮ ਖਟ ਕੀਨੇ ਬਾਹਰਿ ਭੇਖ ਦਿਖਾਵਾ ॥ ਗੀਤ ਨਾਦ ਮੁਖਿ ਰਾਗ ਅਲਾਪੇ ਮਨਿ ਨਹੀ ਹਰਿ ਹਰਿ ਗਾਵਾ ॥੩॥ ਹਰਖ ਸੋਗ ਲੋਭ ਮੋਹ ਰਹਤ ਹਹਿ ਨਿਰਮਲ ਹਰਿ ਕੇ ਸੰਤਾ ॥ ਤਿਨ ਕੀ ਧੂੜਿ ਪਾਏ ਮਨੁ ਮੇਰਾ ਜਾ ਦਇਆ ਕਰੇ ਭਗਵੰਤਾ ॥ ਕਹੁ ਨਾਨਕ ਗੁਰੁ ਪੂਰਾ ਮਿਲਿਆ ਤਾਂ ਉਤਰੀ ਮਨ ਕੀ ਚਿੰਤਾ ॥੪॥ ਮੇਰਾ ਅੰਤਰਜਾਮੀ ਹਰਿ ਰਾਇਆ ॥ ਸਭੁ ਕਿਛੁ ਜਾਣੈ ਮੇਰੇ ਜੀਅ ਕਾ ਪ੍ਰੀਤਮੁ ਬਿਸਰਿ ਗਏ ਬਕਬਾਇਆ ॥੧॥ ਰਹਾਉ ਦੂਜਾ ॥੬॥੧੫॥ ਮਾਰੂ ਮਹਲਾ ੫ ॥ ਕੋਟਿ ਲਾਖ ਬਰਸ ਕੋ ਰਾਜਾ ਜਿਸੁ ਹਿਰਦੈ ਨਾਮੁ ਤੁਮਾਰਾ ॥ ਜਾ ਕਉ ਨਾਮੁ ਨ ਦੀਆ ਮੇਰੈ ਸਤਿਗੁਰਿ ਸੇ ਮਰਿ ਜਨਮਹਿ ਗਾਵਾਰਾ ॥੧॥ ਮੇਰੇ ਸਤਿਗੁਰ ਹੀ ਪਤਿ ਰਾਖੁ ॥ ਚੀਤਿ ਆਵਹਿ ਤਬ ਹੀ ਪਤਿ ਪੂਰੀ ਬਿਸਰਤ ਰਲੀਐ ਖਾਕੁ ॥੧॥ ਰਹਾਉ ॥ ਰੂਪ ਰੰਗ ਖੁਸੀਆ ਰਸ ਭੋਗਣ ਤੇ ਤੇ ਛਿਦ੍ਰ ਵਿਕਾਰਾ ॥ ਹਰਿ ਕਾ ਨਾਮੁ ਨਿਧਾਨੁ ਕਲਿਆਣਾ ਸੂਖ ਸਹਜੁ ਇਹੁ ਸਾਰਾ ॥੨॥ ਮਾਇਆ ਰੰਗ ਬਿਰੰਗ ਖਿਨੈ ਮਹਿ ਜਿਉ ਬਾਦਰ ਕੀ ਛਾਇਆ ॥ ਸੇ ਲਾਲ ਭਏ ਗੂੜੈ ਰੰਗਿ ਰਾਤੇ ਜਿਨ ਗੁਰ ਮਿਲਿ ਹਰਿ ਹਰਿ ਗਾਇਆ ॥੩॥ ਊਚ ਮੂਚ ਅਪਾਰ ਸੁਆਮੀ ਅਗਮ ਜਾਕਾ ਦਰਬਾਰਾ ॥ ਨਾਮੋ ਵਡਿਆਈ ਨਾਮੋ ਸੋਭਾ ਨਾਨਕ ਖਸਮੁ ਪਿਆਰਾ ॥੪॥੭॥੧੬॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ ੫ ਘਰੁ ੪ ॥ ਓਅੰਕਾਰਿ ਉਤਪਾਤੀ ॥ ਕੀਆ ਦਿਨਸੁ ਅਰੁ ਰਾਤੀ ॥ ਵਣੁ ਤ੍ਰਿਣੁ ਤ੍ਰਿਭਵਣ ਪਾਣੀ ॥ ਚਾਰਿ ਬੇਦ ਚਾਰੇ ਖਾਣੀ ॥ ਖੰਡ ਦੀਪ ਸਭਿ ਲੋਆ ॥ ਏਕ ਕਵਾਵੈ ਤੇ ਸਭਿ ਹੋਆ ॥੧॥ ਕਰਣੈਹਾਰਾ ਬੂਝਹੁ ਰੇ ॥ ਸਤਿਗੁਰੁ ਮਿਲੈ ਤਾਂ ਸੂਝੈ ਰੇ ॥੧॥ ਰਹਾਉ ॥ ਤ੍ਰੈ ਗੁਣ ਕੀਆ ਪਸਾਰਾ ॥ ਨਰਕ ਸੁਰਗ ਅਵਤਾਰਾ ॥ ਹਉਮੈ ਆਵੈ ਜਾਈ ॥ ਮਨੁ ਟਿਕਣੁ ਨ

error: Content is protected !!