ਪਾਵੈ ਰਾਈ ॥ ਬਾਝੁ ਗੁਰੂ ਗੋਬਾਰਾ ॥ ਮਿਲਿ ਸਤਿਗੁਰ ਨਿਸਤਾਰਾ ॥੨॥ ਹਉ ਹਉ ਕਰਮ ਕਮਾਣੇ ॥ ਤੇ ਤੇ ਬੰਧ ਗਲਾਣੇ ॥ ਮੇਰੀ ਮੇਰੀ ਧਾਰੀ ॥ ਓਹਾ ਪੈਰਿ ਲੋਹਾਰੀ ॥ ਸੋ ਗੁਰ ਮਿਲਿ ਏਕੁ ਪਛਾਣੈ ॥ ਜਿਸੁ ਹੋਵੈ ਭਾਗੁ ਮਥਾਣੈ ॥੩॥ ਸੋ ਮਿਲਿਆ ਜਿ ਹਰਿ ਮਨਿ ਭਾਇਆ ॥ ਸੋ ਭੂਲਾ ਜਿ ਪ੍ਰਭੂ ਭੁਲਾਇਆ ॥ ਨਹ ਆਪਹੁ ਮੂਰਖੁ ਗਿਆਨੀ ॥ ਜਿ ਕਰਾਵੈ ਸੋ ਨਾਮੁ ਵਖਾਨੀ ॥ ਤੇਰਾ ਅੰਤੁ ਨ ਪਾਰਾਵਾਰਾ ॥ ਜਨ ਨਾਨਕ ਸਦ ਬਲਿਹਾਰਾ ॥੪॥੧॥੧੭॥ ਮਾਰੂ ਮਹਲਾ ੫ ॥ ਮੋਹਨੀ ਮੋਹਿ ਲੀਏ ਤ੍ਰੈ ਗੁਨੀਆ ॥ ਲੋਭਿ ਵਿਆਪੀ ਝੂਠੀ ਦੁਨੀਆ ॥ ਮੇਰੀ ਮੇਰੀ ਕਰਿ ਕੈ ਸੰਚੀ ਅੰਤ ਕੀ ਬਾਰ ਸਗਲ ਲੇ ਛਲੀਆ ॥੧॥ ਨਿਰਭਉ ਨਿਰੰਕਾਰੁ ਦਇਅਲੀਆ ॥ ਜੀਅ ਜੰਤ ਸਗਲੇ ਪ੍ਰਤਿਪਲੀਆ ॥੧॥ ਰਹਾਉ ॥ ਏਕੈ ਸ੍ਰਮੁ ਕਰਿ ਗਾਡੀ ਗਡਹੈ ॥ ਏਕੈ ਸੁਪਨੈ ਦਾਮੁ ਨ ਛਡਹੈ ॥ ਰਾਜੁ ਕਮਾਇ ਕਰੀ ਜਿਨਿ ਥੈਲੀ ਤਾ ਕੈ ਸੰਗਿ ਨ ਚੰਚਲਿ ਚਲੀਆ ॥੨॥ ਏਕਹਿ ਪ੍ਰਾਣ ਪਿੰਡ ਤੇ ਪਿਆਰੀ ॥ ਇਕ ਸੰਚੀ ਤਜਿ ਬਾਪ ਮਹਤਾਰੀ ॥ ਸੁਤ ਮੀਤ ਭ੍ਰਾਤ ਤੇ ਗੁਹਜੀ ਤਾ ਕੈ ਨਿਕਟਿ ਨ ਹੋਈ ਖਲੀਆ ॥੩॥ ਹੋਇ ਅਵਧੂਤ ਬੈਠੇ ਲਾਇ ਤਾਰੀ ॥ ਜੋਗੀ ਜਤੀ ਪੰਡਿਤ ਬੀਚਾਰੀ ॥ ਗ੍ਰਿਹਿ ਮੜੀ ਮਸਾਣੀ ਬਨ ਮਹਿ ਬਸਤੇ ਊਠਿ ਤਿਨਾ ਕੈ ਲਾਗੀ ਪਲੀਆ ॥੪॥ ਕਾਟੇ ਬੰਧਨ ਠਾਕੁਰਿ ਜਾ ਕੇ ॥ ਹਰਿ ਹਰਿ ਨਾਮੁ ਬਸਿਓ ਜੀਅ ਤਾ ਕੈ ॥ ਸਾਧਸੰਗਿ ਭਏ ਜਨ ਮੁਕਤੇ ਗਤਿ ਪਾਈ ਨਾਨਕ ਨਦਰਿ ਨਿਹਲੀਆ ॥੫॥੨॥੧੮॥ ਮਾਰੂ ਮਹਲਾ ੫ ॥ ਸਿਮਰਹੁ ਏਕੁ ਨਿਰੰਜਨ ਸੋਊ ॥ ਜਾ ਤੇ ਬਿਰਥਾ ਜਾਤ ਨ ਕੋਊ ॥ ਮਾਤ ਗਰਭ ਮਹਿ ਜਿਨਿ ਪ੍ਰਤਿਪਾਰਿਆ ॥ ਜੀਉ ਪਿੰਡੁ ਦੇ ਸਾਜਿ ਸਵਾਰਿਆ ॥ ਸੋਈ ਬਿਧਾਤਾ ਖਿਨੁ ਖਿਨੁ ਜਪੀਐ ॥ ਜਿਸੁ ਸਿਮਰਤ ਅਵਗੁਣ ਸਭਿ ਢਕੀਐ ॥ ਚਰਣ ਕਮਲ ਉਰ ਅੰਤਰਿ ਧਾਰਹੁ ॥ ਬਿਖਿਆ ਬਨ ਤੇ ਜੀਉ ਉਧਾਰਹੁ ॥ ਕਰਣ ਪਲਾਹ ਮਿਟਹਿ ਬਿਲਲਾਟਾ ॥ ਜਪਿ ਗੋਵਿਦ ਭਰਮੁ ਭਉ ਫਾਟਾ ॥ ਸਾਧਸੰਗਿ ਵਿਰਲਾ ਕੋ ਪਾਏ ॥ ਨਾਨਕੁ ਤਾ ਕੈ ਬਲਿ ਬਲਿ ਜਾਏ ॥੧॥ ਰਾਮ ਨਾਮੁ ਮਨਿ ਤਨਿ ਆਧਾਰਾ ॥ ਜੋ ਸਿਮਰੈ ਤਿਸ ਕਾ ਨਿਸਤਾਰਾ ॥੧॥ ਰਹਾਉ ॥ ਮਿਥਿਆ ਵਸਤੁ ਸਤਿ ਕਰਿ ਮਾਨੀ ॥ ਹਿਤੁ ਲਾਇਓ ਸਠ ਮੂੜ ਅਗਿਆਨੀ ॥ ਕਾਮ ਕ੍ਰੋਧ ਲੋਭ ਮਦ ਮਾਤਾ ॥ ਕਉਡੀ ਬਦਲੈ ਜਨਮੁ ਗਵਾਤਾ ॥ ਅਪਨਾ ਛੋਡਿ ਪਰਾਇਐ ਰਾਤਾ ॥ ਮਾਇਆ ਮਦ ਮਨ ਤਨ ਸੰਗਿ ਜਾਤਾ ॥ ਤ੍ਰਿਸਨ ਨ ਬੂਝੈ ਕਰਤ ਕਲੋਲਾ ॥ ਊਣੀ ਆਸ ਮਿਥਿਆ ਸਭਿ ਬੋਲਾ ॥ ਆਵਤ ਇਕੇਲਾ ਜਾਤ ਇਕੇਲਾ ॥

error: Content is protected !!