ਭਵ ਸਾਗਰ ਉਤਰਹਿ ਪਾਰਿ ॥੧॥ ਮੇਰੇ ਮਨ ਨਾਮੁ ਹਿਰਦੈ ਧਾਰਿ ॥ ਕਰਿ ਪ੍ਰੀਤਿ ਮਨੁ ਤਨੁ ਲਾਇ ਹਰਿ ਸਿਉ ਅਵਰ ਸਗਲ ਵਿਸਾਰਿ ॥੧॥ ਰਹਾਉ ॥ ਜੀਉ ਮਨੁ ਤਨੁ ਪ੍ਰਾਣ ਪ੍ਰਭ ਕੇ ਤੂ ਆਪਨ ਆਪੁ ਨਿਵਾਰਿ ॥ ਗੋਵਿਦ ਭਜੁ ਸਭਿ ਸੁਆਰਥ ਪੂਰੇ ਨਾਨਕ ਕਬਹੁ ਨ ਹਾਰਿ ॥੨॥੪॥੨੭॥ ਮਾਰੂ ਮਹਲਾ ੫ ॥ ਤਜਿ ਆਪੁ ਬਿਨਸੀ ਤਾਪੁ ਰੇਣ ਸਾਧੂ ਥੀਓ ॥ ਤਿਸਹਿ ਪਰਾਪਤਿ ਨਾਮੁ ਤੇਰਾ ਕਰਿ ਕ੍ਰਿਪਾ ਜਿਸੁ ਦੀਓ ॥੧॥ ਮੇਰੇ ਮਨ ਨਾਮੁ ਅੰਮ੍ਰਿਤੁ ਪੀਉ ॥ ਆਨ ਸਾਦ ਬਿਸਾਰਿ ਹੋਛੇ ਅਮਰੁ ਜੁਗੁ ਜੁਗੁ ਜੀਉ ॥੧॥ ਰਹਾਉ ॥ ਨਾਮੁ ਇਕ ਰਸ ਰੰਗ ਨਾਮਾ ਨਾਮਿ ਲਾਗੀ ਲੀਉ ॥ ਮੀਤੁ ਸਾਜਨੁ ਸਖਾ ਬੰਧਪੁ ਹਰਿ ਏਕੁ ਨਾਨਕ ਕੀਉ ॥੨॥੫॥੨੮॥ ਮਾਰੂ ਮਹਲਾ ੫ ॥ ਪ੍ਰਤਿਪਾਲਿ ਮਾਤਾ ਉਦਰਿ ਰਾਖੈ ਲਗਨਿ ਦੇਤ ਨ ਸੇਕ ॥ ਸੋਈ ਸੁਆਮੀ ਈਹਾ ਰਾਖੈ ਬੂਝੁ ਬੁਧਿ ਬਿਬੇਕ ॥੧॥ ਮੇਰੇ ਮਨ ਨਾਮ ਕੀ ਕਰਿ ਟੇਕ ॥ ਤਿਸਹਿ ਬੂਝੁ ਜਿਨਿ ਤੂ ਕੀਆ ਪ੍ਰਭੁ ਕਰਣ ਕਾਰਣ ਏਕ ॥੧॥ ਰਹਾਉ ॥ ਚੇਤਿ ਮਨ ਮਹਿ ਤਜਿ ਸਿਆਣਪ ਛੋਡਿ ਸਗਲੇ ਭੇਖ ॥ ਸਿਮਰਿ ਹਰਿ ਹਰਿ ਸਦਾ ਨਾਨਕ ਤਰੇ ਕਈ ਅਨੇਕ ॥੨॥੬॥੨੯॥ ਮਾਰੂ ਮਹਲਾ ੫ ॥ ਪਤਿਤ ਪਾਵਨ ਨਾਮੁ ਜਾ ਕੋ ਅਨਾਥ ਕੋ ਹੈ ਨਾਥੁ ॥ ਮਹਾ ਭਉਜਲ ਮਾਹਿ ਤੁਲਹੋ ਜਾ ਕੋ ਲਿਖਿਓ ਮਾਥ ॥੧॥ ਡੂਬੇ ਨਾਮ ਬਿਨੁ ਘਨ ਸਾਥ ॥ ਕਰਣ ਕਾਰਣੁ ਚਿਤਿ ਨ ਆਵੈ ਦੇ ਕਰਿ ਰਾਖੈ ਹਾਥ ॥੧॥ ਰਹਾਉ ॥ ਸਾਧਸੰਗਤਿ ਗੁਣ ਉਚਾਰਣ ਹਰਿ ਨਾਮ ਅੰਮ੍ਰਿਤ ਪਾਥ ॥ ਕਰਹੁ ਕ੍ਰਿਪਾ ਮੁਰਾਰਿ ਮਾਧਉ ਸੁਣਿ ਨਾਨਕ ਜੀਵੈ ਗਾਥ ॥੨॥੭॥੩੦॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ ੫  ਅੰਜੁਲੀਆ  ਘਰੁ ੭ ॥ ਸੰਜੋਗੁ ਵਿਜੋਗੁ ਧੁਰਹੁ ਹੀ ਹੂਆ ॥ ਪੰਚ ਧਾਤੁ ਕਰਿ ਪੁਤਲਾ ਕੀਆ ॥ ਸਾਹੈ ਕੈ ਫੁਰਮਾਇਅੜੈ ਦੇਹੀ ਵਿਚਿ ਜੀਉ ਆਇ ਪਇਆ ॥੧॥ ਜਿਥੈ ਅਗਨਿ ਭਖੈ ਭੜਹਾਰੇ ॥ ਊਰਧ ਮੁਖ ਮਹਾ ਗੁਬਾਰੇ ॥ ਸਾਸਿ ਸਾਸਿ ਸਮਾਲੇ ਸੋਈ ਓਥੈ ਖਸਮਿ ਛਡਾਇ ਲਇਆ ॥੨॥ ਵਿਚਹੁ ਗਰਭੈ ਨਿਕਲਿ ਆਇਆ ॥ ਖਸਮੁ ਵਿਸਾਰਿ ਦੁਨੀ ਚਿਤੁ ਲਾਇਆ ॥ ਆਵੈ ਜਾਇ ਭਵਾਈਐ ਜੋਨੀ ਰਹਣੁ ਨ ਕਿਤਹੀ ਥਾਇ ਭਇਆ ॥੩॥ ਮਿਹਰਵਾਨਿ ਰਖਿ ਲਇਅਨੁ ਆਪੇ ॥ ਜੀਅ ਜੰਤ ਸਭਿ ਤਿਸ ਕੇ ਥਾਪੇ ॥ ਜਨਮੁ ਪਦਾਰਥੁ ਜਿਣਿ ਚਲਿਆ ਨਾਨਕ ਆਇਆ ਸੋ

error: Content is protected !!