ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥੬॥ ਧੰਧੈ ਧਾਵਤ ਜਗੁ ਬਾਧਿਆ ਨਾ ਬੂਝੈ ਵੀਚਾਰੁ ॥ ਜੰਮਣ ਮਰਣੁ ਵਿਸਾਰਿਆ ਮਨਮੁਖ ਮੁਗਧੁ ਗਵਾਰੁ ॥ ਗੁਰਿ ਰਾਖੇ ਸੇ ਉਬਰੇ ਸਚਾ ਸਬਦੁ ਵੀਚਾਰਿ ॥੭॥ ਸੂਹਟੁ ਪਿੰਜਰਿ ਪ੍ਰੇਮ ਕੈ ਬੋਲੈ ਬੋਲਣਹਾਰੁ ॥ ਸਚੁ ਚੁਗੈ ਅੰਮ੍ਰਿਤੁ ਪੀਐ ਉਡੈ ਤ ਏਕਾ ਵਾਰ ॥ ਗੁਰਿ ਮਿਲਿਐ ਖਸਮੁ ਪਛਾਣੀਐ ਕਹੁ ਨਾਨਕ ਮੋਖ ਦੁਆਰੁ ॥੮॥੨॥ ਮਾਰੂ ਮਹਲਾ ੧ ॥ ਸਬਦਿ ਮਰੈ ਤਾ ਮਾਰਿ ਮਰੁ ਭਾਗੋ ਕਿਸੁ ਪਹਿ ਜਾਉ ॥ ਜਿਸ ਕੈ ਡਰਿ ਭੈ ਭਾਗੀਐ ਅੰਮ੍ਰਿਤੁ ਤਾ ਕੋ ਨਾਉ ॥ ਮਾਰਹਿ ਰਾਖਹਿ ਏਕੁ ਤੂ ਬੀਜਾ ਨਾਹੀ ਥਾਉ ॥੧॥ ਬਾਬਾ ਮੈ ਕੁਚੀਲੁ ਕਾਚੋ ਮਤਿਹੀਨ ॥ ਨਾਮ ਬਿਨਾ ਕੋ ਕਛੁ ਨਹੀ ਗੁਰਿ ਪੂਰੈ ਪੂਰੀ ਮਤਿ ਕੀਨ ॥੧॥ ਰਹਾਉ ॥ ਅਵਗਣਿ ਸੁਭਰ ਗੁਣ ਨਹੀ ਬਿਨੁ ਗੁਣ ਕਿਉ ਘਰਿ ਜਾਉ ॥ ਸਹਜਿ ਸਬਦਿ ਸੁਖੁ ਊਪਜੈ ਬਿਨੁ ਭਾਗਾ ਧਨੁ ਨਾਹਿ ॥ ਜਿਨ ਕੈ ਨਾਮੁ ਨ ਮਨਿ ਵਸੈ ਸੇ ਬਾਧੇ ਦੂਖ ਸਹਾਹਿ ॥੨॥ ਜਿਨੀ ਨਾਮੁ ਵਿਸਾਰਿਆ ਸੇ ਕਿਤੁ ਆਏ ਸੰਸਾਰਿ ॥ ਆਗੈ ਪਾਛੈ ਸੁਖੁ ਨਹੀ ਗਾਡੇ ਲਾਦੇ ਛਾਰੁ ॥ ਵਿਛੁੜਿਆ ਮੇਲਾ ਨਹੀ ਦੂਖੁ ਘਣੋ ਜਮ ਦੁਆਰਿ ॥੩॥ ਅਗੈ ਕਿਆ ਜਾਣਾ ਨਹੀ ਮੈ ਭੂਲੇ ਤੂ ਸਮਝਾਇ ॥ ਭੂਲੇ ਮਾਰਗੁ ਜੋ ਦਸੇ ਤਿਸ ਕੈ ਲਾਗਉ ਪਾਇ ॥ ਗੁਰ ਬਿਨੁ ਦਾਤਾ ਕੋ ਨਹੀ ਕੀਮਤਿ ਕਹਣੁ ਨ ਜਾਇ ॥੪॥ ਸਾਜਨੁ ਦੇਖਾ ਤਾ ਗਲਿ ਮਿਲਾ ਸਾਚੁ ਪਠਾਇਓ ਲੇਖੁ ॥ ਮੁਖਿ ਧਿਮਾਣੈ ਧਨ ਖੜੀ ਗੁਰਮੁਖਿ ਆਖੀ ਦੇਖੁ ॥ ਤੁਧੁ ਭਾਵੈ ਤੂ ਮਨਿ ਵਸਹਿ ਨਦਰੀ ਕਰਮਿ ਵਿਸੇਖੁ ॥੫॥ ਭੂਖ ਪਿਆਸੋ ਜੇ ਭਵੈ ਕਿਆ ਤਿਸੁ ਮਾਗਉ ਦੇਇ ॥ ਬੀਜੋ ਸੂਝੈ ਕੋ ਨਹੀ ਮਨਿ ਤਨਿ ਪੂਰਨੁ ਦੇਇ ॥ ਜਿਨਿ ਕੀਆ ਤਿਨਿ ਦੇਖਿਆ ਆਪਿ ਵਡਾਈ ਦੇਇ ॥੬॥ ਨਗਰੀ ਨਾਇਕੁ ਨਵਤਨੋ ਬਾਲਕੁ ਲੀਲ ਅਨੂਪੁ ॥ ਨਾਰਿ ਨ ਪੁਰਖੁ ਨ ਪੰਖਣੂ ਸਾਚੋ ਚਤੁਰੁ ਸਰੂਪੁ ॥ ਜੋ ਤਿਸੁ ਭਾਵੈ ਸੋ ਥੀਐ ਤੂ ਦੀਪਕੁ ਤੂ ਧੂਪੁ ॥੭॥ ਗੀਤ ਸਾਦ ਚਾਖੇ ਸੁਣੇ ਬਾਦ ਸਾਦ ਤਨਿ ਰੋਗੁ ॥ ਸਚੁ ਭਾਵੈ ਸਾਚੋ ਚਵੈ ਛੂਟੈ ਸੋਗ ਵਿਜੋਗੁ ॥ ਨਾਨਕ ਨਾਮੁ ਨ ਵੀਸਰੈ ਜੋ ਤਿਸੁ ਭਾਵੈ ਸੁ ਹੋਗੁ ॥੮॥੩॥ ਮਾਰੂ ਮਹਲਾ ੧ ॥ ਸਾਚੀ ਕਾਰ ਕਮਾਵਣੀ ਹੋਰਿ ਲਾਲਚ ਬਾਦਿ ॥ ਇਹੁ ਮਨੁ ਸਾਚੈ ਮੋਹਿਆ ਜਿਹਵਾ ਸਚੈ ਸਾਦਿ ॥ ਬਿਨੁ ਨਾਵੈ ਕੋ ਰਸੁ ਨਹੀ ਹੋਰਿ ਚਲਹਿ ਬਿਖੁ ਲਾਦਿ ॥੧॥ ਐਸਾ ਲਾਲਾ ਮੇਰੇ ਲਾਲ ਕੋ ਸੁਣਿ ਖਸਮ ਹਮਾਰੇ ॥ ਜਿਉ ਫੁਰਮਾਵਹਿ ਤਿਉ ਚਲਾ ਸਚੁ ਲਾਲ ਪਿਆਰੇ ॥੧॥ ਰਹਾਉ ॥ ਅਨਦਿਨੁ ਲਾਲੇ ਚਾਕਰੀ ਗੋਲੇ ਸਿਰਿ ਮੀਰਾ ॥ ਗੁਰ ਬਚਨੀ ਮਨੁ ਵੇਚਿਆ ਸਬਦਿ ਮਨੁ

error: Content is protected !!