ਜੂਐ ਬਾਜੀ ਹਾਰੀ ॥੨॥ ਅੰਤਰਿ ਅਗਨਿ ਨ ਗੁਰ ਬਿਨੁ ਬੂਝੈ ਬਾਹਰਿ ਧੂਅਰ ਤਾਪੈ ॥ ਗੁਰ ਸੇਵਾ ਬਿਨੁ ਭਗਤਿ ਨ ਹੋਵੀ ਕਿਉ ਕਰਿ ਚੀਨਸਿ ਆਪੈ ॥ ਨਿੰਦਾ ਕਰਿ ਕਰਿ ਨਰਕ ਨਿਵਾਸੀ ਅੰਤਰਿ ਆਤਮ ਜਾਪੈ ॥ ਅਠਸਠਿ ਤੀਰਥ ਭਰਮਿ ਵਿਗੂਚਹਿ ਕਿਉ ਮਲੁ ਧੋਵੈ ਪਾਪੈ ॥੩॥ ਛਾਣੀ ਖਾਕੁ ਬਿਭੂਤ ਚੜਾਈ ਮਾਇਆ ਕਾ ਮਗੁ ਜੋਹੈ ॥ ਅੰਤਰਿ ਬਾਹਰਿ ਏਕੁ ਨ ਜਾਣੈ ਸਾਚੁ ਕਹਉ ਤਾ ਛੋਹੈ ॥ ਪਾਠੁ ਪੜੈ ਮੁਖਿ ਝੂਠੋ ਬੋਲੈ ਨਿਗੁਰੇ ਕੀ ਮਤਿ ਓਹੈ ॥ ਨਾਮੁ ਨ ਜਪਈ ਕਿਉ ਸੁਖੁ ਪਾਵੈ ਬਿਨੁ ਨਾਵੈ ਕਿਉ ਸੋਹੈ ॥੪॥ ਮੂੰਡੁ ਮੁਡਾਇ ਜਟਾ ਸਿਖ ਬਾਧੀ ਮੋਨਿ ਰਹੈ ਅਭਿਮਾਨਾ ॥ ਮਨੂਆ ਡੋਲੈ ਦਹ ਦਿਸ ਧਾਵੈ ਬਿਨੁ ਰਤ ਆਤਮ ਗਿਆਨਾ ॥ ਅੰਮ੍ਰਿਤੁ ਛੋਡਿ ਮਹਾ ਬਿਖੁ ਪੀਵੈ ਮਾਇਆ ਕਾ ਦੇਵਾਨਾ ॥ ਕਿਰਤੁ ਨ ਮਿਟਈ ਹੁਕਮੁ ਨ ਬੂਝੈ ਪਸੂਆ ਮਾਹਿ ਸਮਾਨਾ ॥੫॥ ਹਾਥ ਕਮੰਡਲੁ ਕਾਪੜੀਆ ਮਨਿ ਤ੍ਰਿਸਨਾ ਉਪਜੀ ਭਾਰੀ ॥ ਇਸਤ੍ਰੀ ਤਜਿ ਕਰਿ ਕਾਮਿ ਵਿਆਪਿਆ ਚਿਤੁ ਲਾਇਆ ਪਰ ਨਾਰੀ ॥ ਸਿਖ ਕਰੇ ਕਰਿ ਸਬਦੁ ਨ ਚੀਨੈ ਲੰਪਟੁ ਹੈ ਬਾਜਾਰੀ ॥ ਅੰਤਰਿ ਬਿਖੁ ਬਾਹਰਿ ਨਿਭਰਾਤੀ ਤਾ ਜਮੁ ਕਰੇ ਖੁਆਰੀ ॥੬॥ ਸੋ ਸੰਨਿਆਸੀ ਜੋ ਸਤਿਗੁਰ ਸੇਵੈ ਵਿਚਹੁ ਆਪੁ ਗਵਾਏ ॥ ਛਾਦਨ ਭੋਜਨ ਕੀ ਆਸ ਨ ਕਰਈ ਅਚਿੰਤੁ ਮਿਲੈ ਸੋ ਪਾਏ ॥ ਬਕੈ ਨ ਬੋਲੈ ਖਿਮਾ ਧਨੁ ਸੰਗ੍ਰਹੈ ਤਾਮਸੁ ਨਾਮਿ ਜਲਾਏ ॥ ਧਨੁ ਗਿਰਹੀ ਸੰਨਿਆਸੀ ਜੋਗੀ ਜੋ ਹਰਿ ਚਰਣੀ ਚਿਤੁ ਲਾਏ ॥੭॥ ਆਸ ਨਿਰਾਸ ਰਹੈ ਸੰਨਿਆਸੀ ਏਕਸੁ ਸਿਉ ਲਿਵ ਲਾਏ ॥ ਹਰਿ ਰਸੁ ਪੀਵੈ ਤਾ ਸਾਤਿ ਆਵੈ ਨਿਜ ਘਰਿ ਤਾੜੀ ਲਾਏ ॥ ਮਨੂਆ ਨ ਡੋਲੈ ਗੁਰਮੁਖਿ ਬੂਝੈ ਧਾਵਤੁ ਵਰਜਿ ਰਹਾਏ ॥ ਗ੍ਰਿਹੁ ਸਰੀਰੁ ਗੁਰਮਤੀ ਖੋਜੇ ਨਾਮੁ ਪਦਾਰਥੁ ਪਾਏ ॥੮॥ ਬ੍ਰਹਮਾ ਵਿਸਨ ਮਹੇਸੁ ਸ੍ਰੇਸਟ ਨਾਮਿ ਰਤੇ ਵੀਚਾਰੀ ॥ ਖਾਣੀ ਬਾਣੀ ਗਗਨ ਪਤਾਲੀ ਜੰਤਾ ਜੋਤਿ ਤੁਮਾਰੀ ॥ ਸਭਿ ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰ ਧਾਰੀ ॥ ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ ॥੯॥੭॥ ਮਾਰੂ ਮਹਲਾ ੧ ॥ ਮਾਤ ਪਿਤਾ ਸੰਜੋਗਿ ਉਪਾਏ ਰਕਤੁ ਬਿੰਦੁ ਮਿਲਿ ਪਿੰਡੁ ਕਰੇ ॥ ਅੰਤਰਿ ਗਰਭ ਉਰਧਿ ਲਿਵ ਲਾਗੀ ਸੋ ਪ੍ਰਭੁ ਸਾਰੇ ਦਾਤਿ ਕਰੇ ॥੧॥ ਸੰਸਾਰੁ ਭਵਜਲੁ ਕਿਉ ਤਰੈ ॥ ਗੁਰਮੁਖਿ ਨਾਮੁ ਨਿਰੰਜਨੁ ਪਾਈਐ ਅਫਰਿਓ ਭਾਰੁ ਅਫਾਰੁ ਟਰੈ ॥੧॥ ਰਹਾਉ ॥ ਤੇ ਗੁਣ ਵਿਸਰਿ ਗਏ ਅਪਰਾਧੀ ਮੈ ਬਉਰਾ ਕਿਆ ਕਰਉ ਹਰੇ ॥ ਤੂ ਦਾਤਾ ਦਇਆਲੁ ਸਭੈ ਸਿਰਿ ਅਹਿਨਿਸਿ ਦਾਤਿ ਸਮਾਰਿ ਕਰੇ ॥੨॥ ਚਾਰਿ ਪਦਾਰਥ ਲੈ ਜਗਿ ਜਨਮਿਆ