ਸਿਵ ਸਕਤੀ ਘਰਿ ਵਾਸੁ ਧਰੇ ॥ ਲਾਗੀ ਭੂਖ ਮਾਇਆ ਮਗੁ ਜੋਹੈ ਮੁਕਤਿ ਪਦਾਰਥੁ ਮੋਹਿ ਖਰੇ ॥੩॥ ਕਰਣ ਪਲਾਵ ਕਰੇ ਨਹੀ ਪਾਵੈ ਇਤ ਉਤ ਢੂਢਤ ਥਾਕਿ ਪਰੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਆਪੇ ਕੂੜ ਕੁਟੰਬ ਸਿਉ ਪ੍ਰੀਤਿ ਕਰੇ ॥੪॥ ਖਾਵੈ ਭੋਗੈ ਸੁਣਿ ਸੁਣਿ ਦੇਖੈ ਪਹਿਰਿ ਦਿਖਾਵੈ ਕਾਲ ਘਰੇ ॥ ਬਿਨੁ ਗੁਰ ਸਬਦ ਨ ਆਪੁ ਪਛਾਣੈ ਬਿਨੁ ਹਰਿ ਨਾਮ ਨ ਕਾਲੁ ਟਰੇ ॥੫॥ ਜੇਤਾ ਮੋਹੁ ਹਉਮੈ ਕਰਿ ਭੂਲੇ ਮੇਰੀ ਮੇਰੀ ਕਰਤੇ ਛੀਨਿ ਖਰੇ ॥ ਤਨੁ ਧਨੁ ਬਿਨਸੈ ਸਹਸੈ ਸਹਸਾ ਫਿਰਿ ਪਛੁਤਾਵੈ ਮੁਖਿ ਧੂਰਿ ਪਰੇ ॥੬॥ ਬਿਰਧਿ ਭਇਆ ਜੋਬਨੁ ਤਨੁ ਖਿਸਿਆ ਕਫਿ ਕੰਠੁ ਬਿਰੂਧੋ ਨੈਨਹੁ ਨੀਰੁ ਢਰੇ ॥ ਚਰਣ ਰਹੇ ਕਰ ਕੰਪਣ ਲਾਗੇ ਸਾਕਤ ਰਾਮੁ ਨ ਰਿਦੈ ਹਰੇ ॥੭॥ ਸੁਰਤਿ ਗਈ ਕਾਲੀ ਹੂ ਧਉਲੇ ਕਿਸੈ ਨ ਭਾਵੈ ਰਖਿਓ ਘਰੇ ॥ ਬਿਸਰਤ ਨਾਮ ਐਸੇ ਦੋਖ ਲਾਗਹਿ ਜਮੁ ਮਾਰਿ ਸਮਾਰੇ ਨਰਕਿ ਖਰੇ ॥੮॥ ਪੂਰਬ ਜਨਮ ਕੋ ਲੇਖੁ ਨ ਮਿਟਈ ਜਨਮਿ ਮਰੈ ਕਾ ਕਉ ਦੋਸੁ ਧਰੇ ॥ ਬਿਨੁ ਗੁਰ ਬਾਦਿ ਜੀਵਣੁ ਹੋਰੁ ਮਰਣਾ ਬਿਨੁ ਗੁਰ ਸਬਦੈ ਜਨਮੁ ਜਰੇ ॥੯॥ ਖੁਸੀ ਖੁਆਰ ਭਏ ਰਸ ਭੋਗਣ ਫੋਕਟ ਕਰਮ ਵਿਕਾਰ ਕਰੇ ॥ ਨਾਮੁ ਬਿਸਾਰਿ ਲੋਭਿ ਮੂਲੁ ਖੋਇਓ ਸਿਰਿ ਧਰਮ ਰਾਇ ਕਾ ਡੰਡੁ ਪਰੇ ॥੧੦॥ ਗੁਰਮੁਖਿ ਰਾਮ ਨਾਮ ਗੁਣ ਗਾਵਹਿ ਜਾ ਕਉ ਹਰਿ ਪ੍ਰਭੁ ਨਦਰਿ ਕਰੇ ॥ ਤੇ ਨਿਰਮਲ ਪੁਰਖ ਅਪਰੰਪਰ ਪੂਰੇ ਤੇ ਜਗ ਮਹਿ ਗੁਰ ਗੋਵਿੰਦ ਹਰੇ ॥੧੧॥ ਹਰਿ ਸਿਮਰਹੁ ਗੁਰ ਬਚਨ ਸਮਾਰਹੁ ਸੰਗਤਿ ਹਰਿ ਜਨ ਭਾਉ ਕਰੇ ॥ ਹਰਿ ਜਨ ਗੁਰੁ ਪਰਧਾਨੁ ਦੁਆਰੈ ਨਾਨਕ ਤਿਨ ਜਨ ਕੀ ਰੇਣੁ ਹਰੇ ॥੧੨॥੮॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਮਾਰੂ ਮਹਲਾ ੧ ਘਰੁ ੨ ਕਾਫੀ ॥ ਆਵਉ ਵੰਞਉ ਡੁੰਮਣੀ ਕਿਤੀ ਮਿਤ੍ਰ ਕਰੇਉ ॥ ਸਾ ਧਨ ਢੋਈ ਨ ਲਹੈ ਵਾਢੀ ਕਿਉ ਧੀਰੇਉ ॥੧॥ ਮੈਡਾ ਮਨੁ ਰਤਾ ਆਪਨੜੇ ਪਿਰ ਨਾਲਿ ॥ ਹਉ ਘੋਲਿ ਘੁਮਾਈ ਖੰਨੀਐ ਕੀਤੀ ਹਿਕ ਭੋਰੀ ਨਦਰਿ ਨਿਹਾਲਿ ॥੧॥ ਰਹਾਉ ॥ ਪੇਈਅੜੈ ਡੋਹਾਗਣੀ ਸਾਹੁਰੜੈ ਕਿਉ ਜਾਉ ॥ ਮੈ ਗਲਿ ਅਉਗਣ ਮੁਠੜੀ ਬਿਨੁ ਪਿਰ ਝੂਰਿ ਮਰਾਉ ॥੨॥ ਪੇਈਅੜੈ ਪਿਰੁ ਸੰਮਲਾ ਸਾਹੁਰੜੈ ਘਰਿ ਵਾਸੁ ॥ ਸੁਖਿ ਸਵਨਿ ਸੋਹਾਗਣੀ ਪਿਰੁ ਪਾਇਆ ਗੁਣਤਾਸੁ ॥੩॥ ਲੇਫੁ ਨਿਹਾਲੀ ਪਟ ਕੀ ਕਾਪੜੁ ਅੰਗਿ ਬਣਾਇ ॥ ਪਿਰੁ ਮੁਤੀ ਡੋਹਾਗਣੀ ਤਿਨ ਦੁਖੀ ਰੈਣਿ