ਆਪੇ ਕਿਸ ਹੀ ਕਸਿ ਬਖਸੇ ਆਪੇ ਦੇ ਲੈ ਭਾਈ ਹੇ ॥੮॥ ਆਪੇ ਧਨਖੁ ਆਪੇ ਸਰਬਾਣਾ ॥ ਆਪੇ ਸੁਘੜੁ ਸਰੂਪੁ ਸਿਆਣਾ ॥ ਕਹਤਾ ਬਕਤਾ ਸੁਣਤਾ ਸੋਈ ਆਪੇ ਬਣਤ ਬਣਾਈ ਹੇ ॥੯॥ ਪਉਣੁ ਗੁਰੂ ਪਾਣੀ ਪਿਤ ਜਾਤਾ ॥ ਉਦਰ ਸੰਜੋਗੀ ਧਰਤੀ ਮਾਤਾ ॥ ਰੈਣਿ ਦਿਨਸੁ ਦੁਇ ਦਾਈ ਦਾਇਆ ਜਗੁ ਖੇਲੈ ਖੇਲਾਈ ਹੇ ॥੧੦॥ ਆਪੇ ਮਛੁਲੀ ਆਪੇ ਜਾਲਾ ॥ ਆਪੇ ਗਊ ਆਪੇ ਰਖਵਾਲਾ ॥ ਸਰਬ ਜੀਆ ਜਗਿ ਜੋਤਿ ਤੁਮਾਰੀ ਜੈਸੀ ਪ੍ਰਭਿ ਫੁਰਮਾਈ ਹੇ ॥੧੧॥ ਆਪੇ ਜੋਗੀ ਆਪੇ ਭੋਗੀ ॥ ਆਪੇ ਰਸੀਆ ਪਰਮ ਸੰਜੋਗੀ ॥ ਆਪੇ ਵੇਬਾਣੀ ਨਿਰੰਕਾਰੀ ਨਿਰਭਉ ਤਾੜੀ ਲਾਈ ਹੇ ॥੧੨॥ ਖਾਣੀ ਬਾਣੀ ਤੁਝਹਿ ਸਮਾਣੀ ॥ ਜੋ ਦੀਸੈ ਸਭ ਆਵਣ ਜਾਣੀ ॥ ਸੇਈ ਸਾਹ ਸਚੇ ਵਾਪਾਰੀ ਸਤਿਗੁਰਿ ਬੂਝ ਬੁਝਾਈ ਹੇ ॥੧੩॥ ਸਬਦੁ ਬੁਝਾਏ ਸਤਿਗੁਰੁ ਪੂਰਾ ॥ ਸਰਬ ਕਲਾ ਸਾਚੇ ਭਰਪੂਰਾ ॥ ਅਫਰਿਓ ਵੇਪਰਵਾਹੁ ਸਦਾ ਤੂ ਨਾ ਤਿਸੁ ਤਿਲੁ ਨ ਤਮਾਈ ਹੇ ॥੧੪॥ ਕਾਲੁ ਬਿਕਾਲੁ ਭਏ ਦੇਵਾਨੇ ॥ ਸਬਦੁ ਸਹਜ ਰਸੁ ਅੰਤਰਿ ਮਾਨੇ ॥ ਆਪੇ ਮੁਕਤਿ ਤ੍ਰਿਪਤਿ ਵਰਦਾਤਾ ਭਗਤਿ ਭਾਇ ਮਨਿ ਭਾਈ ਹੇ ॥੧੫॥ ਆਪਿ ਨਿਰਾਲਮੁ ਗੁਰ ਗਮ ਗਿਆਨਾ ॥ ਜੋ ਦੀਸੈ ਤੁਝ ਮਾਹਿ ਸਮਾਨਾ ॥ ਨਾਨਕੁ ਨੀਚੁ ਭਿਖਿਆ ਦਰਿ ਜਾਚੈ ਮੈ ਦੀਜੈ ਨਾਮੁ ਵਡਾਈ ਹੇ ॥੧੬॥੧॥ ਮਾਰੂ ਮਹਲਾ ੧ ॥ ਆਪੇ ਧਰਤੀ ਧਉਲੁ ਅਕਾਸੰ ॥ ਆਪੇ ਸਾਚੇ ਗੁਣ ਪਰਗਾਸੰ ॥ ਜਤੀ ਸਤੀ ਸੰਤੋਖੀ ਆਪੇ ਆਪੇ ਕਾਰ ਕਮਾਈ ਹੇ ॥੧॥ ਜਿਸੁ ਕਰਣਾ ਸੋ ਕਰਿ ਕਰਿ ਵੇਖੈ ॥ ਕੋਇ ਨ ਮੇਟੈ ਸਾਚੇ ਲੇਖੈ ॥ ਆਪੇ ਕਰੇ ਕਰਾਏ ਆਪੇ ਆਪੇ ਦੇ ਵਡਿਆਈ ਹੇ ॥੨॥ ਪੰਚ ਚੋਰ ਚੰਚਲ ਚਿਤੁ ਚਾਲਹਿ ॥ ਪਰ ਘਰ ਜੋਹਹਿ ਘਰੁ ਨਹੀ ਭਾਲਹਿ ॥ ਕਾਇਆ ਨਗਰੁ ਢਹੈ ਢਹਿ ਢੇਰੀ ਬਿਨੁ ਸਬਦੈ ਪਤਿ ਜਾਈ ਹੇ ॥੩॥ ਗੁਰ ਤੇ ਬੂਝੈ ਤ੍ਰਿਭਵਣੁ ਸੂਝੈ ॥ ਮਨਸਾ ਮਾਰਿ ਮਨੈ ਸਿਉ ਲੂਝੈ ॥ ਜੋ ਤੁਧੁ ਸੇਵਹਿ ਸੇ ਤੁਧ ਹੀ ਜੇਹੇ ਨਿਰਭਉ ਬਾਲ ਸਖਾਈ ਹੇ ॥੪॥ ਆਪੇ ਸੁਰਗੁ ਮਛੁ ਪਇਆਲਾ ॥ ਆਪੇ ਜੋਤਿ ਸਰੂਪੀ ਬਾਲਾ ॥ ਜਟਾ ਬਿਕਟ ਬਿਕਰਾਲ ਸਰੂਪੀ ਰੂਪੁ ਨ ਰੇਖਿਆ ਕਾਈ ਹੇ ॥੫॥ ਬੇਦ ਕਤੇਬੀ ਭੇਦੁ ਨ ਜਾਤਾ ॥ ਨਾ ਤਿਸੁ ਮਾਤ ਪਿਤਾ ਸੁਤ ਭ੍ਰਾਤਾ ॥ ਸਗਲੇ ਸੈਲ ਉਪਾਇ ਸਮਾਏ ਅਲਖੁ ਨ ਲਖਣਾ ਜਾਈ ਹੇ ॥੬॥ ਕਰਿ ਕਰਿ ਥਾਕੀ ਮੀਤ ਘਨੇਰੇ ॥ ਕੋਇ ਨ ਕਾਟੈ ਅਵਗੁਣ ਮੇਰੇ ॥ ਸੁਰਿ ਨਰ ਨਾਥੁ ਸਾਹਿਬੁ ਸਭਨਾ ਸਿਰਿ ਭਾਇ ਮਿਲੈ ਭਉ ਜਾਈ ਹੇ ॥੭॥ ਭੂਲੇ ਚੂਕੇ ਮਾਰਗਿ ਪਾਵਹਿ ॥ ਆਪਿ ਭੁਲਾਇ ਤੂਹੈ ਸਮਝਾਵਹਿ ॥ ਬਿਨੁ ਨਾਵੈ ਮੈ ਅਵਰੁ ਨ ਦੀਸੈ