ਗੁਰਮੁਖਿ ਵਿਰਲਾ ਚੀਨੈ ਕੋਈ ॥ ਦੁਇ ਪਗ ਧਰਮੁ ਧਰੇ ਧਰਣੀਧਰ ਗੁਰਮੁਖਿ ਸਾਚੁ ਤਿਥਾਈ ਹੇ ॥੮॥ ਰਾਜੇ ਧਰਮੁ ਕਰਹਿ ਪਰਥਾਏ ॥ ਆਸਾ ਬੰਧੇ ਦਾਨੁ ਕਰਾਏ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਥਾਕੇ ਕਰਮ ਕਮਾਈ ਹੇ ॥੯॥ ਕਰਮ ਧਰਮ ਕਰਿ ਮੁਕਤਿ ਮੰਗਾਹੀ ॥ ਮੁਕਤਿ ਪਦਾਰਥੁ ਸਬਦਿ ਸਲਾਹੀ ॥ ਬਿਨੁ ਗੁਰ ਸਬਦੈ ਮੁਕਤਿ ਨ ਹੋਈ ਪਰਪੰਚੁ ਕਰਿ ਭਰਮਾਈ ਹੇ ॥੧੦॥ ਮਾਇਆ ਮਮਤਾ ਛੋਡੀ ਨ ਜਾਈ ॥ ਸੇ ਛੂਟੇ ਸਚੁ ਕਾਰ ਕਮਾਈ ॥ ਅਹਿਨਿਸਿ ਭਗਤਿ ਰਤੇ ਵੀਚਾਰੀ ਠਾਕੁਰ ਸਿਉ ਬਣਿ ਆਈ ਹੇ ॥੧੧॥ ਇਕਿ ਜਪ ਤਪ ਕਰਿ ਕਰਿ ਤੀਰਥ ਨਾਵਹਿ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ॥ ਹਠਿ ਨਿਗ੍ਰਹਿ ਅਪਤੀਜੁ ਨ ਭੀਜੈ ਬਿਨੁ ਹਰਿ ਗੁਰ ਕਿਨਿ ਪਤਿ ਪਾਈ ਹੇ ॥੧੨॥ ਕਲੀ ਕਾਲ ਮਹਿ ਇਕ ਕਲ ਰਾਖੀ ॥ ਬਿਨੁ ਗੁਰ ਪੂਰੇ ਕਿਨੈ ਨ ਭਾਖੀ ॥ ਮਨਮੁਖਿ ਕੂੜੁ ਵਰਤੈ ਵਰਤਾਰਾ ਬਿਨੁ ਸਤਿਗੁਰ ਭਰਮੁ ਨ ਜਾਈ ਹੇ ॥੧੩॥ ਸਤਿਗੁਰੁ ਵੇਪਰਵਾਹੁ ਸਿਰੰਦਾ ॥ ਨਾ ਜਮ ਕਾਣਿ ਨ ਛੰਦਾ ਬੰਦਾ ॥ ਜੋ ਤਿਸੁ ਸੇਵੇ ਸੋ ਅਬਿਨਾਸੀ ਨਾ ਤਿਸੁ ਕਾਲੁ ਸੰਤਾਈ ਹੇ ॥੧੪॥ ਗੁਰ ਮਹਿ ਆਪੁ ਰਖਿਆ ਕਰਤਾਰੇ ॥ ਗੁਰਮੁਖਿ ਕੋਟਿ ਅਸੰਖ ਉਧਾਰੇ ॥ ਸਰਬ ਜੀਆ ਜਗਜੀਵਨੁ ਦਾਤਾ ਨਿਰਭਉ ਮੈਲੁ ਨ ਕਾਈ ਹੇ ॥੧੫॥ ਸਗਲੇ ਜਾਚਹਿ ਗੁਰ ਭੰਡਾਰੀ ॥ ਆਪਿ ਨਿਰੰਜਨੁ ਅਲਖ ਅਪਾਰੀ ॥ ਨਾਨਕੁ ਸਾਚੁ ਕਹੈ ਪ੍ਰਭ ਜਾਚੈ ਮੈ ਦੀਜੈ ਸਾਚੁ ਰਜਾਈ ਹੇ ॥੧੬॥ ੪॥ ਮਾਰੂ ਮਹਲਾ ੧ ॥ ਸਾਚੈ ਮੇਲੇ ਸਬਦਿ ਮਿਲਾਏ ॥ ਜਾ ਤਿਸੁ ਭਾਣਾ ਸਹਜਿ ਸਮਾਏ ॥ ਤ੍ਰਿਭਵਣ ਜੋਤਿ ਧਰੀ ਪਰਮੇਸਰਿ ਅਵਰੁ ਨ ਦੂਜਾ ਭਾਈ ਹੇ ॥੧॥ ਜਿਸ ਕੇ ਚਾਕਰ ਤਿਸ ਕੀ ਸੇਵਾ ॥ ਸਬਦਿ ਪਤੀਜੈ ਅਲਖ ਅਭੇਵਾ ॥ ਭਗਤਾ ਕਾ ਗੁਣਕਾਰੀ ਕਰਤਾ ਬਖਸਿ ਲਏ ਵਡਿਆਈ ਹੇ ॥੨॥ ਦੇਦੇ ਤੋਟਿ ਨ ਆਵੈ ਸਾਚੇ ॥ ਲੈ ਲੈ ਮੁਕਰਿ ਪਉਦੇ ਕਾਚੇ ॥ ਮੂਲੁ ਨ ਬੂਝਹਿ ਸਾਚਿ ਨ ਰੀਝਹਿ ਦੂਜੈ ਭਰਮਿ ਭੁਲਾਈ ਹੇ ॥੩॥ ਗੁਰਮੁਖਿ ਜਾਗਿ ਰਹੇ ਦਿਨ ਰਾਤੀ ॥ ਸਾਚੇ ਕੀ ਲਿਵ ਗੁਰਮਤਿ ਜਾਤੀ ॥ ਮਨਮੁਖ ਸੋਇ ਰਹੇ ਸੇ ਲੂਟੇ ਗੁਰਮੁਖਿ ਸਾਬਤੁ ਭਾਈ ਹੇ ॥੪॥ ਕੂੜੇ ਆਵੈ ਕੂੜੇ ਜਾਵੈ ॥ ਕੂੜੇ ਰਾਤੀ ਕੂੜੁ ਕਮਾਵੈ ॥ ਸਬਦਿ ਮਿਲੇ ਸੇ ਦਰਗਹ ਪੈਧੇ ਗੁਰਮੁਖਿ ਸੁਰਤਿ ਸਮਾਈ ਹੇ ॥੫॥ ਕੂੜਿ ਮੁਠੀ ਠਗੀ ਠਗਵਾੜੀ ॥ ਜਿਉ ਵਾੜੀ ਓਜਾੜਿ ਉਜਾੜੀ ॥ ਨਾਮ ਬਿਨਾ ਕਿਛੁ ਸਾਦਿ ਨ ਲਾਗੈ ਹਰਿ ਬਿਸਰਿਐ ਦੁਖੁ ਪਾਈ ਹੇ ॥੬॥ ਭੋਜਨੁ ਸਾਚੁ ਮਿਲੈ ਆਘਾਈ ॥ ਨਾਮ ਰਤਨੁ ਸਾਚੀ ਵਡਿਆਈ ॥ ਚੀਨੈ ਆਪੁ ਪਛਾਣੈ ਸੋਈ ਜੋਤੀ ਜੋਤਿ