ਸਾਸਿ ਸਚੁ ਨਾਮੁ ਸਮਾਲੇ ਅੰਤਰਿ ਉਦਰ ਮਝਾਰਾ ਹੇ ॥੫॥ ਚਾਰਿ ਪਦਾਰਥ ਲੈ ਜਗਿ ਆਇਆ ॥ ਸਿਵ ਸਕਤੀ ਘਰਿ ਵਾਸਾ ਪਾਇਆ ॥ ਏਕੁ ਵਿਸਾਰੇ ਤਾ ਪਿੜ ਹਾਰੇ ਅੰਧੁਲੈ ਨਾਮੁ ਵਿਸਾਰਾ ਹੇ ॥੬॥ ਬਾਲਕੁ ਮਰੈ ਬਾਲਕ ਕੀ ਲੀਲਾ ॥ ਕਹਿ ਕਹਿ ਰੋਵਹਿ ਬਾਲੁ ਰੰਗੀਲਾ ॥ ਜਿਸ ਕਾ ਸਾ ਸੋ ਤਿਨ ਹੀ ਲੀਆ ਭੂਲਾ ਰੋਵਣਹਾਰਾ ਹੇ ॥੭॥ ਭਰਿ ਜੋਬਨਿ ਮਰਿ ਜਾਹਿ ਕਿ ਕੀਜੈ ॥ ਮੇਰਾ ਮੇਰਾ ਕਰਿ ਰੋਵੀਜੈ ॥ ਮਾਇਆ ਕਾਰਣਿ ਰੋਇ ਵਿਗੂਚਹਿ ਧ੍ਰਿਗੁ ਜੀਵਣੁ ਸੰਸਾਰਾ ਹੇ ॥੮॥ ਕਾਲੀ ਹੂ ਫੁਨਿ ਧਉਲੇ ਆਏ ॥ ਵਿਣੁ ਨਾਵੈ ਗਥੁ ਗਇਆ ਗਵਾਏ ॥ ਦੁਰਮਤਿ ਅੰਧੁਲਾ ਬਿਨਸਿ ਬਿਨਾਸੈ ਮੂਠੇ ਰੋਇ ਪੂਕਾਰਾ ਹੇ ॥੯॥ ਆਪੁ ਵੀਚਾਰਿ ਨ ਰੋਵੈ ਕੋਈ ॥ ਸਤਿਗੁਰੁ ਮਿਲੈ ਤ ਸੋਝੀ ਹੋਈ ॥ ਬਿਨੁ ਗੁਰ ਬਜਰ ਕਪਾਟ ਨ ਖੂਲਹਿ ਸਬਦਿ ਮਿਲੈ ਨਿਸਤਾਰਾ ਹੇ ॥੧੦॥ ਬਿਰਧਿ ਭਇਆ ਤਨੁ ਛੀਜੈ ਦੇਹੀ ॥ ਰਾਮੁ ਨ ਜਪਈ ਅੰਤਿ ਸਨੇਹੀ ॥ ਨਾਮੁ ਵਿਸਾਰਿ ਚਲੈ ਮੁਹਿ ਕਾਲੈ ਦਰਗਹ ਝੂਠੁ ਖੁਆਰਾ ਹੇ ॥੧੧॥ ਨਾਮੁ ਵਿਸਾਰਿ ਚਲੈ ਕੂੜਿਆਰੋ ॥ ਆਵਤ ਜਾਤ ਪੜੈ ਸਿਰਿ ਛਾਰੋ ॥ ਸਾਹੁਰੜੈ ਘਰਿ ਵਾਸੁ ਨ ਪਾਏ ਪੇਈਅੜੈ ਸਿਰਿ ਮਾਰਾ ਹੇ ॥੧੨॥ ਖਾਜੈ ਪੈਝੈ ਰਲੀ ਕਰੀਜੈ ॥ ਬਿਨੁ ਅਭ ਭਗਤੀ ਬਾਦਿ ਮਰੀਜੈ ॥ ਸਰ ਅਪਸਰ ਕੀ ਸਾਰ ਨ ਜਾਣੈ ਜਮੁ ਮਾਰੇ ਕਿਆ ਚਾਰਾ ਹੇ ॥੧੩॥ ਪਰਵਿਰਤੀ ਨਿਰਵਿਰਤਿ ਪਛਾਣੈ ॥ ਗੁਰ ਕੈ ਸੰਗਿ ਸਬਦਿ ਘਰੁ ਜਾਣੈ ॥ ਕਿਸ ਹੀ ਮੰਦਾ ਆਖਿ ਨ ਚਲੈ ਸਚਿ ਖਰਾ ਸਚਿਆਰਾ ਹੇ ॥੧੪॥ ਸਾਚ ਬਿਨਾ ਦਰਿ ਸਿਝੈ ਨ ਕੋਈ ॥ ਸਾਚ ਸਬਦਿ ਪੈਝੈ ਪਤਿ ਹੋਈ ॥ ਆਪੇ ਬਖਸਿ ਲਏ ਤਿਸੁ ਭਾਵੈ ਹਉਮੈ ਗਰਬੁ ਨਿਵਾਰਾ ਹੇ ॥੧੫॥ ਗੁਰ ਕਿਰਪਾ ਤੇ ਹੁਕਮੁ ਪਛਾਣੈ ॥ ਜੁਗਹ ਜੁਗੰਤਰ ਕੀ ਬਿਧਿ ਜਾਣੈ ॥ ਨਾਨਕ ਨਾਮੁ ਜਪਹੁ ਤਰੁ ਤਾਰੀ ਸਚੁ ਤਾਰੇ ਤਾਰਣਹਾਰਾ ਹੇ ॥੧੬॥੧॥੭॥ ਮਾਰੂ ਮਹਲਾ ੧ ॥ ਹਰਿ ਸਾ ਮੀਤੁ ਨਾਹੀ ਮੈ ਕੋਈ ॥ ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ ॥ ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥੧॥ ਗੁਰੁ ਸਰਵਰੁ ਹਮ ਹੰਸ ਪਿਆਰੇ ॥ ਸਾਗਰ ਮਹਿ ਰਤਨ ਲਾਲ ਬਹੁ ਸਾਰੇ ॥ ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥੨॥ ਹਰਿ ਅਗਮ ਅਗਾਹੁ ਅਗਾਧਿ ਨਿਰਾਲਾ ॥ ਹਰਿ ਅੰਤੁ ਨ ਪਾਈਐ ਗੁਰ ਗੋਪਾਲਾ ॥ ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥੩॥ ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥ ਓਹੁ ਆਦਿ ਜੁਗਾਦੀ ਰਾਮ ਸਨੇਹੀ ॥ ਦਰਗਹ ਮੁਕਤਿ ਕਰੇ

error: Content is protected !!