ਭੇਦਿ ਪਤੀਆਇਦਾ ॥੯॥ ਹਮ ਦਾਸਨ ਕੇ ਦਾਸ ਪਿਆਰੇ ॥ ਸਾਧਿਕ ਸਾਚ ਭਲੇ ਵੀਚਾਰੇ ॥ ਮੰਨੇ ਨਾਉ ਸੋਈ ਜਿਣਿ ਜਾਸੀ ਆਪੇ ਸਾਚੁ ਦ੍ਰਿੜਾਇਦਾ ॥੧੦॥ ਪਲੈ ਸਾਚੁ ਸਚੇ ਸਚਿਆਰਾ ॥ ਸਾਚੇ ਭਾਵੈ ਸਬਦੁ ਪਿਆਰਾ ॥ ਤ੍ਰਿਭਵਣਿ ਸਾਚੁ ਕਲਾ ਧਰਿ ਥਾਪੀ ਸਾਚੇ ਹੀ ਪਤੀਆਇਦਾ ॥੧੧॥ ਵਡਾ ਵਡਾ ਆਖੈ ਸਭੁ ਕੋਈ ॥ ਗੁਰ ਬਿਨੁ ਸੋਝੀ ਕਿਨੈ ਨ ਹੋਈ ॥ ਸਾਚਿ ਮਿਲੈ ਸੋ ਸਾਚੇ ਭਾਏ ਨਾ ਵੀਛੁੜਿ ਦੁਖੁ ਪਾਇਦਾ ॥੧੨॥ ਧੁਰਹੁ ਵਿਛੁੰਨੇ ਧਾਹੀ ਰੁੰਨੇ ॥ ਮਰਿ ਮਰਿ ਜਨਮਹਿ ਮੁਹਲਤਿ ਪੁੰਨੇ ॥ ਜਿਸੁ ਬਖਸੇ ਤਿਸੁ ਦੇ ਵਡਿਆਈ ਮੇਲਿ ਨ ਪਛੋਤਾਇਦਾ ॥੧੩॥ ਆਪੇ ਕਰਤਾ ਆਪੇ ਭੁਗਤਾ ॥ ਆਪੇ ਤ੍ਰਿਪਤਾ ਆਪੇ ਮੁਕਤਾ ॥ ਆਪੇ ਮੁਕਤਿ ਦਾਨੁ ਮੁਕਤੀਸਰੁ ਮਮਤਾ ਮੋਹੁ ਚੁਕਾਇਦਾ ॥੧੪॥ ਦਾਨਾ ਕੈ ਸਿਰਿ ਦਾਨੁ ਵੀਚਾਰਾ ॥ ਕਰਣ ਕਾਰਣ ਸਮਰਥੁ ਅਪਾਰਾ ॥ ਕਰਿ ਕਰਿ ਵੇਖੈ ਕੀਤਾ ਅਪਣਾ ਕਰਣੀ ਕਾਰ ਕਰਾਇਦਾ ॥੧੫॥ ਸੇ ਗੁਣ ਗਾਵਹਿ ਸਾਚੇ ਭਾਵਹਿ ॥ ਤੁਝ ਤੇ ਉਪਜਹਿ ਤੁਝ ਮਾਹਿ ਸਮਾਵਹਿ ॥ ਨਾਨਕੁ ਸਾਚੁ ਕਹੈ ਬੇਨੰਤੀ ਮਿਲਿ ਸਾਚੇ ਸੁਖੁ ਪਾਇਦਾ ॥੧੬॥੨॥੧੪॥ ਮਾਰੂ ਮਹਲਾ ੧ ॥ ਅਰਬਦ ਨਰਬਦ ਧੁੰਧੂਕਾਰਾ ॥ ਧਰਣਿ ਨ ਗਗਨਾ ਹੁਕਮੁ ਅਪਾਰਾ ॥ ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥੧॥ ਖਾਣੀ ਨ ਬਾਣੀ ਪਉਣ ਨ ਪਾਣੀ ॥ ਓਪਤਿ ਖਪਤਿ ਨ ਆਵਣ ਜਾਣੀ ॥ ਖੰਡ ਪਤਾਲ ਸਪਤ ਨਹੀ ਸਾਗਰ ਨਦੀ ਨ ਨੀਰੁ ਵਹਾਇਦਾ ॥੨॥ ਨਾ ਤਦਿ ਸੁਰਗੁ ਮਛੁ ਪਇਆਲਾ ॥ ਦੋਜਕੁ ਭਿਸਤੁ ਨਹੀ ਖੈ ਕਾਲਾ ॥ ਨਰਕੁ ਸੁਰਗੁ ਨਹੀ ਜੰਮਣੁ ਮਰਣਾ ਨਾ ਕੋ ਆਇ ਨ ਜਾਇਦਾ ॥੩॥ ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥ ਅਵਰੁ ਨ ਦੀਸੈ ਏਕੋ ਸੋਈ ॥ ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾ ਕੋ ਦੁਖੁ ਸੁਖੁ ਪਾਇਦਾ ॥੪॥ ਨਾ ਤਦਿ ਜਤੀ ਸਤੀ ਬਨਵਾਸੀ ॥ ਨਾ ਤਦਿ ਸਿਧ ਸਾਧਿਕ ਸੁਖਵਾਸੀ ॥ ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾਇਦਾ ॥੫॥ ਜਪ ਤਪ ਸੰਜਮ ਨਾ ਬ੍ਰਤ ਪੂਜਾ ॥ ਨਾ ਕੋ ਆਖਿ ਵਖਾਣੈ ਦੂਜਾ ॥ ਆਪੇ ਆਪੁ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ ॥੬॥ ਨਾ ਸੁਚਿ ਸੰਜਮੁ ਤੁਲਸੀ ਮਾਲਾ ॥ ਗੋਪੀ ਕਾਨੁ ਨ ਗਊ ਗੋੁਆਲਾ ॥ ਤੰਤੁ ਮੰਤੁ ਪਾਖੰਡੁ ਨ ਕੋਈ ਨਾ ਕੋ ਵੰਸੁ ਵਜਾਇਦਾ ॥੭॥ ਕਰਮ ਧਰਮ ਨਹੀ ਮਾਇਆ ਮਾਖੀ ॥ ਜਾਤਿ ਜਨਮੁ ਨਹੀ ਦੀਸੈ ਆਖੀ ॥ ਮਮਤਾ ਜਾਲੁ ਕਾਲੁ ਨਹੀ ਮਾਥੈ ਨਾ ਕੋ ਕਿਸੈ ਧਿਆਇਦਾ ॥੮॥ ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ ॥ ਨਾ ਤਦਿ ਗੋਰਖੁ ਨਾ ਮਾਛਿੰਦੋ ॥ ਨਾ ਤਦਿ

error: Content is protected !!