ਮਿਲੈ ਮਿਲਾਏ ॥ ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ ਸਮਾਇਦਾ ॥੯॥ ਹੁਕਮੇ ਆਇਆ ਹੁਕਮਿ ਸਮਾਇਆ ॥ ਹੁਕਮੇ ਦੀਸੈ ਜਗਤੁ ਉਪਾਇਆ ॥ ਹੁਕਮੇ ਸੁਰਗੁ ਮਛੁ ਪਇਆਲਾ ਹੁਕਮੇ ਕਲਾ ਰਹਾਇਦਾ ॥੧੦॥ ਹੁਕਮੇ ਧਰਤੀ ਧਉਲ ਸਿਰਿ ਭਾਰੰ ॥ ਹੁਕਮੇ ਪਉਣ ਪਾਣੀ ਗੈਣਾਰੰ ॥ ਹੁਕਮੇ ਸਿਵ ਸਕਤੀ ਘਰਿ ਵਾਸਾ ਹੁਕਮੇ ਖੇਲ ਖੇਲਾਇਦਾ ॥੧੧॥ ਹੁਕਮੇ ਆਡਾਣੇ ਆਕਾਸੀ ॥ ਹੁਕਮੇ ਜਲ ਥਲ ਤ੍ਰਿਭਵਣ ਵਾਸੀ ॥ ਹੁਕਮੇ ਸਾਸ ਗਿਰਾਸ ਸਦਾ ਫੁਨਿ ਹੁਕਮੇ ਦੇਖਿ ਦਿਖਾਇਦਾ ॥੧੨॥ ਹੁਕਮਿ ਉਪਾਏ ਦਸ ਅਉਤਾਰਾ ॥ ਦੇਵ ਦਾਨਵ ਅਗਣਤ ਅਪਾਰਾ ॥ ਮਾਨੈ ਹੁਕਮੁ ਸੁ ਦਰਗਹ ਪੈਝੈ ਸਾਚਿ ਮਿਲਾਇ ਸਮਾਇਦਾ ॥੧੩॥ ਹੁਕਮੇ ਜੁਗ ਛਤੀਹ ਗੁਦਾਰੇ ॥ ਹੁਕਮੇ ਸਿਧ ਸਾਧਿਕ ਵੀਚਾਰੇ ॥ ਆਪਿ ਨਾਥੁ ਨਾਥੀ ਸਭ ਜਾ ਕੀ ਬਖਸੇ ਮੁਕਤਿ ਕਰਾਇਦਾ ॥੧੪॥ ਕਾਇਆ ਕੋਟੁ ਗੜੈ ਮਹਿ ਰਾਜਾ ॥ ਨੇਬ ਖਵਾਸ ਭਲਾ ਦਰਵਾਜਾ ॥ ਮਿਥਿਆ ਲੋਭੁ ਨਾਹੀ ਘਰਿ ਵਾਸਾ ਲਬਿ ਪਾਪਿ ਪਛੁਤਾਇਦਾ ॥੧੫॥ ਸਤੁ ਸੰਤੋਖੁ ਨਗਰ ਮਹਿ ਕਾਰੀ ॥ ਜਤੁ ਸਤੁ ਸੰਜਮੁ ਸਰਣਿ ਮੁਰਾਰੀ ॥ ਨਾਨਕ ਸਹਜਿ ਮਿਲੈ ਜਗਜੀਵਨੁ ਗੁਰ ਸਬਦੀ ਪਤਿ ਪਾਇਦਾ ॥੧੬॥੪॥੧੬॥ ਮਾਰੂ ਮਹਲਾ ੧ ॥ ਸੁੰਨ ਕਲਾ ਅਪਰੰਪਰਿ ਧਾਰੀ ॥ ਆਪਿ ਨਿਰਾਲਮੁ ਅਪਰ ਅਪਾਰੀ ॥ ਆਪੇ ਕੁਦਰਤਿ ਕਰਿ ਕਰਿ ਦੇਖੈ ਸੁੰਨਹੁ ਸੁੰਨੁ ਉਪਾਇਦਾ ॥੧॥ ਪਉਣੁ ਪਾਣੀ ਸੁੰਨੈ ਤੇ ਸਾਜੇ ॥ ਸ੍ਰਿਸਟਿ ਉਪਾਇ ਕਾਇਆ ਗੜ ਰਾਜੇ ॥ ਅਗਨਿ ਪਾਣੀ ਜੀਉ ਜੋਤਿ ਤੁਮਾਰੀ ਸੁੰਨੇ ਕਲਾ ਰਹਾਇਦਾ ॥੨॥ ਸੁੰਨਹੁ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ ਸੁੰਨੇ ਵਰਤੇ ਜੁਗ ਸਬਾਏ ॥ ਇਸੁ ਪਦ ਵੀਚਾਰੇ ਸੋ ਜਨੁ ਪੂਰਾ ਤਿਸੁ ਮਿਲੀਐ ਭਰਮੁ ਚੁਕਾਇਦਾ ॥੩॥ ਸੁੰਨਹੁ ਸਪਤ ਸਰੋਵਰ ਥਾਪੇ ॥ ਜਿਨਿ ਸਾਜੇ ਵੀਚਾਰੇ ਆਪੇ ॥ ਤਿਤੁ ਸਤ ਸਰਿ ਮਨੂਆ ਗੁਰਮੁਖਿ ਨਾਵੈ ਫਿਰਿ ਬਾਹੁੜਿ ਜੋਨਿ ਨ ਪਾਇਦਾ ॥੪॥ ਸੁੰਨਹੁ ਚੰਦੁ ਸੂਰਜੁ ਗੈਣਾਰੇ ॥ ਤਿਸ ਕੀ ਜੋਤਿ ਤ੍ਰਿਭਵਣ ਸਾਰੇ ॥ ਸੁੰਨੇ ਅਲਖ ਅਪਾਰ ਨਿਰਾਲਮੁ ਸੁੰਨੇ ਤਾੜੀ ਲਾਇਦਾ ॥੫॥ ਸੁੰਨਹੁ ਧਰਤਿ ਅਕਾਸੁ ਉਪਾਏ ॥ ਬਿਨੁ ਥੰਮਾ ਰਾਖੇ ਸਚੁ ਕਲ ਪਾਏ ॥ ਤ੍ਰਿਭਵਣ ਸਾਜਿ ਮੇਖੁਲੀ ਮਾਇਆ ਆਪਿ ਉਪਾਇ ਖਪਾਇਦਾ ॥੬॥ ਸੁੰਨਹੁ ਖਾਣੀ ਸੁੰਨਹੁ ਬਾਣੀ ॥ ਸੁੰਨਹੁ ਉਪਜੀ ਸੁੰਨਿ ਸਮਾਣੀ ॥ ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦੁ ਦੇਖਾਇਦਾ ॥੭॥ ਸੁੰਨਹੁ ਰਾਤਿ ਦਿਨਸੁ ਦੁਇ ਕੀਏ ॥ ਓਪਤਿ ਖਪਤਿ ਸੁਖਾ ਦੁਖ ਦੀਏ ॥ ਸੁਖ ਦੁਖ ਹੀ ਤੇ ਅਮਰੁ ਅਤੀਤਾ ਗੁਰਮੁਖਿ

error: Content is protected !!