ਅਤਿ ਰਸੁ ਮੀਠਾ ਨਾਮੁ ਪਿਆਰਾ ॥ ਨਾਨਕ ਕਉ ਜੁਗਿ ਜੁਗਿ ਹਰਿ ਜਸੁ ਦੀਜੈ ਹਰਿ ਜਪੀਐ ਅੰਤੁ ਨ ਪਾਇਆ ॥੫॥ ਅੰਤਰਿ ਨਾਮੁ ਪਰਾਪਤਿ ਹੀਰਾ ॥ ਹਰਿ ਜਪਤੇ ਮਨੁ ਮਨ ਤੇ ਧੀਰਾ ॥ ਦੁਘਟ ਘਟ ਭਉ ਭੰਜਨੁ ਪਾਈਐ ਬਾਹੁੜਿ ਜਨਮਿ ਨ ਜਾਇਆ ॥੬॥ ਭਗਤਿ ਹੇਤਿ ਗੁਰ ਸਬਦਿ ਤਰੰਗਾ ॥ ਹਰਿ ਜਸੁ ਨਾਮੁ ਪਦਾਰਥੁ ਮੰਗਾ ॥ ਹਰਿ ਭਾਵੈ ਗੁਰ ਮੇਲਿ ਮਿਲਾਏ ਹਰਿ ਤਾਰੇ ਜਗਤੁ ਸਬਾਇਆ ॥੭॥ ਜਿਨਿ ਜਪੁ ਜਪਿਓ ਸਤਿਗੁਰ ਮਤਿ ਵਾ ਕੇ ॥ ਜਮਕੰਕਰ ਕਾਲੁ ਸੇਵਕ ਪਗ ਤਾ ਕੇ ॥ ਊਤਮ ਸੰਗਤਿ ਗਤਿ ਮਿਤਿ ਊਤਮ ਜਗੁ ਭਉਜਲੁ ਪਾਰਿ ਤਰਾਇਆ ॥੮॥ ਇਹੁ ਭਵਜਲੁ ਜਗਤੁ ਸਬਦਿ ਗੁਰ ਤਰੀਐ ॥ ਅੰਤਰ ਕੀ ਦੁਬਿਧਾ ਅੰਤਰਿ ਜਰੀਐ ॥ ਪੰਚ ਬਾਣ ਲੇ ਜਮ ਕਉ ਮਾਰੈ ਗਗਨੰਤਰਿ ਧਣਖੁ ਚੜਾਇਆ ॥੯॥ ਸਾਕਤ ਨਰਿ ਸਬਦ ਸੁਰਤਿ ਕਿਉ ਪਾਈਐ ॥ ਸਬਦ ਸੁਰਤਿ ਬਿਨੁ ਆਈਐ ਜਾਈਐ ॥ ਨਾਨਕ ਗੁਰਮੁਖਿ ਮੁਕਤਿ ਪਰਾਇਣੁ ਹਰਿ ਪੂਰੈ ਭਾਗਿ ਮਿਲਾਇਆ ॥੧੦॥ ਨਿਰਭਉ ਸਤਿਗੁਰੁ ਹੈ ਰਖਵਾਲਾ ॥ ਭਗਤਿ ਪਰਾਪਤਿ ਗੁਰ ਗੋਪਾਲਾ ॥ ਧੁਨਿ ਅਨੰਦ ਅਨਾਹਦੁ ਵਾਜੈ ਗੁਰ ਸਬਦਿ ਨਿਰੰਜਨੁ ਪਾਇਆ ॥੧੧॥ ਨਿਰਭਉ ਸੋ ਸਿਰਿ ਨਾਹੀ ਲੇਖਾ ॥ ਆਪਿ ਅਲੇਖੁ ਕੁਦਰਤਿ ਹੈ ਦੇਖਾ ॥ ਆਪਿ ਅਤੀਤੁ ਅਜੋਨੀ ਸੰਭਉ ਨਾਨਕ ਗੁਰਮਤਿ ਸੋ ਪਾਇਆ ॥੧੨॥ ਅੰਤਰ ਕੀ ਗਤਿ ਸਤਿਗੁਰੁ ਜਾਣੈ ॥ ਸੋ ਨਿਰਭਉ ਗੁਰ ਸਬਦਿ ਪਛਾਣੈ ॥ ਅੰਤਰੁ ਦੇਖਿ ਨਿਰੰਤਰਿ ਬੂਝੈ ਅਨਤ ਨ ਮਨੁ ਡੋਲਾਇਆ ॥੧੩॥ ਨਿਰਭਉ ਸੋ ਅਭ ਅੰਤਰਿ ਵਸਿਆ ॥ ਅਹਿਨਿਸਿ ਨਾਮਿ ਨਿਰੰਜਨ ਰਸਿਆ ॥ ਨਾਨਕ ਹਰਿ ਜਸੁ ਸੰਗਤਿ ਪਾਈਐ ਹਰਿ ਸਹਜੇ ਸਹਜਿ ਮਿਲਾਇਆ ॥੧੪॥ ਅੰਤਰਿ ਬਾਹਰਿ ਸੋ ਪ੍ਰਭੁ ਜਾਣੈ ॥ ਰਹੈ ਅਲਿਪਤੁ ਚਲਤੇ ਘਰਿ ਆਣੈ ॥ ਊਪਰਿ ਆਦਿ ਸਰਬ ਤਿਹੁ ਲੋਈ ਸਚੁ ਨਾਨਕ ਅੰਮ੍ਰਿਤ ਰਸੁ ਪਾਇਆ ॥੧੫॥੪॥੨੧॥ ਮਾਰੂ ਮਹਲਾ ੧ ॥ ਕੁਦਰਤਿ ਕਰਨੈਹਾਰ ਅਪਾਰਾ ॥ ਕੀਤੇ ਕਾ ਨਾਹੀ ਕਿਹੁ ਚਾਰਾ ॥ ਜੀਅ ਉਪਾਇ ਰਿਜਕੁ ਦੇ ਆਪੇ ਸਿਰਿ ਸਿਰਿ ਹੁਕਮੁ ਚਲਾਇਆ ॥੧॥ ਹੁਕਮੁ ਚਲਾਇ ਰਹਿਆ ਭਰਪੂਰੇ ॥ ਕਿਸੁ ਨੇੜੈ ਕਿਸੁ ਆਖਾਂ ਦੂਰੇ ॥ ਗੁਪਤ ਪ੍ਰਗਟ ਹਰਿ ਘਟਿ ਘਟਿ ਦੇਖਹੁ ਵਰਤੈ ਤਾਕੁ ਸਬਾਇਆ ॥੨॥ ਜਿਸ ਕਉ ਮੇਲੇ ਸੁਰਤਿ ਸਮਾਏ ॥ ਗੁਰ ਸਬਦੀ ਹਰਿ ਨਾਮੁ ਧਿਆਏ ॥ ਆਨਦ ਰੂਪ ਅਨੂਪ ਅਗੋਚਰ ਗੁਰ ਮਿਲਿਐ ਭਰਮੁ ਜਾਇਆ ॥੩॥ ਮਨ ਤਨ ਧਨ ਤੇ ਨਾਮੁ ਪਿਆਰਾ ॥ ਅੰਤਿ ਸਖਾਈ ਚਲਣਵਾਰਾ ॥

error: Content is protected !!