ਵੀਚਾਰਾ ॥ ਆਪੇ ਬਖਸੇ ਸਚੁ ਦ੍ਰਿੜਾਏ ਮਨੁ ਤਨੁ ਸਾਚੈ ਰਾਤਾ ਹੇ ॥੧੧॥ ਮਨੁ ਤਨੁ ਮੈਲਾ ਵਿਚਿ ਜੋਤਿ ਅਪਾਰਾ ॥ ਗੁਰਮਤਿ ਬੂਝੈ ਕਰਿ ਵੀਚਾਰਾ ॥ ਹਉਮੈ ਮਾਰਿ ਸਦਾ ਮਨੁ ਨਿਰਮਲੁ ਰਸਨਾ ਸੇਵਿ ਸੁਖਦਾਤਾ ਹੇ ॥੧੨॥ ਗੜ ਕਾਇਆ ਅੰਦਰਿ ਬਹੁ ਹਟ ਬਾਜਾਰਾ ॥ ਤਿਸੁ ਵਿਚਿ ਨਾਮੁ ਹੈ ਅਤਿ ਅਪਾਰਾ ॥ ਗੁਰ ਕੈ ਸਬਦਿ ਸਦਾ ਦਰਿ ਸੋਹੈ ਹਉਮੈ ਮਾਰਿ ਪਛਾਤਾ ਹੇ ॥੧੩॥ ਰਤਨੁ ਅਮੋਲਕੁ ਅਗਮ ਅਪਾਰਾ ॥ ਕੀਮਤਿ ਕਵਣੁ ਕਰੇ ਵੇਚਾਰਾ ॥ ਗੁਰ ਕੈ ਸਬਦੇ ਤੋਲਿ ਤੋਲਾਏ ਅੰਤਰਿ ਸਬਦੁ ਪਛਾਤਾ ਹੇ ॥੧੪॥ ਸਿਮ੍ਰਿਤਿ ਸਾਸਤ੍ਰ ਬਹੁਤੁ ਬਿਸਥਾਰਾ ॥ ਮਾਇਆ ਮੋਹ ਪਸਰਿਆ ਪਾਸਾਰਾ ॥ ਮੂਰਖ ਪੜਹਿ ਸਬਦੁ ਨ ਬੂਝਹਿ ਗੁਰਮੁਖਿ ਵਿਰਲੈ ਜਾਤਾ ਹੇ ॥੧੫॥ ਆਪੇ ਕਰਤਾ ਕਰੇ ਕਰਾਏ ॥ ਸਚੀ ਬਾਣੀ ਸਚੁ ਦ੍ਰਿੜਾਏ ॥ ਨਾਨਕ ਨਾਮੁ ਮਿਲੈ ਵਡਿਆਈ ਜੁਗਿ ਜੁਗਿ ਏਕੋ ਜਾਤਾ ਹੇ ॥੧੬॥੯॥ ਮਾਰੂ ਮਹਲਾ ੩ ॥ ਸੋ ਸਚੁ ਸੇਵਹੁ ਸਿਰਜਣਹਾਰਾ ॥ ਸਬਦੇ ਦੂਖ ਨਿਵਾਰਣਹਾਰਾ ॥ ਅਗਮੁ ਅਗੋਚਰੁ ਕੀਮਤਿ ਨਹੀ ਪਾਈ ਆਪੇ ਅਗਮ ਅਥਾਹਾ ਹੇ ॥੧॥ ਆਪੇ ਸਚਾ ਸਚੁ ਵਰਤਾਏ ॥ ਇਕਿ ਜਨ ਸਾਚੈ ਆਪੇ ਲਾਏ ॥ ਸਾਚੋ ਸੇਵਹਿ ਸਾਚੁ ਕਮਾਵਹਿ ਨਾਮੇ ਸਚਿ ਸਮਾਹਾ ਹੇ ॥੨॥ ਧੁਰਿ ਭਗਤਾ ਮੇਲੇ ਆਪਿ ਮਿਲਾਏ ॥ ਸਚੀ ਭਗਤੀ ਆਪੇ ਲਾਏ ॥ ਸਾਚੀ ਬਾਣੀ ਸਦਾ ਗੁਣ ਗਾਵੈ ਇਸੁ ਜਨਮੈ ਕਾ ਲਾਹਾ ਹੇ ॥੩॥ ਗੁਰਮੁਖਿ ਵਣਜੁ ਕਰਹਿ ਪਰੁ ਆਪੁ ਪਛਾਣਹਿ ॥ ਏਕਸ ਬਿਨੁ ਕੋ ਅਵਰੁ ਨ ਜਾਣਹਿ ॥ ਸਚਾ ਸਾਹੁ ਸਚੇ ਵਣਜਾਰੇ ਪੂੰਜੀ ਨਾਮੁ ਵਿਸਾਹਾ ਹੇ ॥੪॥ ਆਪੇ ਸਾਜੇ ਸ੍ਰਿਸਟਿ ਉਪਾਏ ॥ ਵਿਰਲੇ ਕਉ ਗੁਰ ਸਬਦੁ ਬੁਝਾਏ ॥ ਸਤਿਗੁਰੁ ਸੇਵਹਿ ਸੇ ਜਨ ਸਾਚੇ ਕਾਟੇ ਜਮ ਕਾ ਫਾਹਾ ਹੇ ॥੫॥ ਭੰਨੈ ਘੜੇ ਸਵਾਰੇ ਸਾਜੇ ॥ ਮਾਇਆ ਮੋਹਿ ਦੂਜੈ ਜੰਤ ਪਾਜੇ ॥ ਮਨਮੁਖ ਫਿਰਹਿ ਸਦਾ ਅੰਧੁ ਕਮਾਵਹਿ ਜਮ ਕਾ ਜੇਵੜਾ ਗਲਿ ਫਾਹਾ ਹੇ ॥੬॥ ਆਪੇ ਬਖਸੇ ਗੁਰ ਸੇਵਾ ਲਾਏ ॥ ਗੁਰਮਤੀ ਨਾਮੁ ਮਨਿ ਵਸਾਏ ॥ ਅਨਦਿਨੁ ਨਾਮੁ ਧਿਆਏ ਸਾਚਾ ਇਸੁ ਜਗ ਮਹਿ ਨਾਮੋ ਲਾਹਾ ਹੇ ॥੭॥ ਆਪੇ ਸਚਾ ਸਚੀ ਨਾਈ ॥ ਗੁਰਮੁਖਿ ਦੇਵੈ ਮੰਨਿ ਵਸਾਈ ॥ ਜਿਨ ਮਨਿ ਵਸਿਆ ਸੇ ਜਨ ਸੋਹਹਿ ਤਿਨ ਸਿਰਿ ਚੂਕਾ ਕਾਹਾ ਹੇ ॥੮॥ ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਸਦਾ ਸਬਦਿ ਸਾਲਾਹੀ ਗੁਣਦਾਤਾ ਲੇਖਾ ਕੋਇ ਨ ਮੰਗੈ ਤਾਹਾ ਹੇ ॥੯॥ ਬ੍ਰਹਮਾ ਬਿਸਨੁ ਰੁਦ੍ਰੁ ਤਿਸ ਕੀ ਸੇਵਾ ॥ ਅੰਤੁ ਨ ਪਾਵਹਿ ਅਲਖ ਅਭੇਵਾ ॥ ਜਿਨ ਕਉ ਨਦਰਿ ਕਰਹਿ ਤੂ ਅਪਣੀ ਗੁਰਮੁਖਿ