ਅਲਖੁ ਲਖਾਹਾ ਹੇ ॥੧੦॥ ਪੂਰੈ ਸਤਿਗੁਰਿ ਸੋਝੀ ਪਾਈ ॥ ਏਕੋ ਨਾਮੁ ਮੰਨਿ ਵਸਾਈ ॥ ਨਾਮੁ ਜਪੀ ਤੈ ਨਾਮੁ ਧਿਆਈ ਮਹਲੁ ਪਾਇ ਗੁਣ ਗਾਹਾ ਹੇ ॥੧੧॥ ਸੇਵਕ ਸੇਵਹਿ ਮੰਨਿ ਹੁਕਮੁ ਅਪਾਰਾ ॥ ਮਨਮੁਖ ਹੁਕਮੁ ਨ ਜਾਣਹਿ ਸਾਰਾ ॥ ਹੁਕਮੇ ਮੰਨੇ ਹੁਕਮੇ ਵਡਿਆਈ ਹੁਕਮੇ ਵੇਪਰਵਾਹਾ ਹੇ ॥੧੨॥ ਗੁਰ ਪਰਸਾਦੀ ਹੁਕਮੁ ਪਛਾਣੈ ॥ ਧਾਵਤੁ ਰਾਖੈ ਇਕਤੁ ਘਰਿ ਆਣੈ ॥ ਨਾਮੇ ਰਾਤਾ ਸਦਾ ਬੈਰਾਗੀ ਨਾਮੁ ਰਤਨੁ ਮਨਿ ਤਾਹਾ ਹੇ ॥੧੩॥ ਸਭ ਜਗ ਮਹਿ ਵਰਤੈ ਏਕੋ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਬਦੁ ਸਲਾਹਹਿ ਸੇ ਜਨ ਨਿਰਮਲ ਨਿਜ ਘਰਿ ਵਾਸਾ ਤਾਹਾ ਹੇ ॥੧੪॥ ਸਦਾ ਭਗਤ ਤੇਰੀ ਸਰਣਾਈ ॥ ਅਗਮ ਅਗੋਚਰ ਕੀਮਤਿ ਨਹੀ ਪਾਈ ॥ ਜਿਉ ਤੁਧੁ ਭਾਵਹਿ ਤਿਉ ਤੂ ਰਾਖਹਿ ਗੁਰਮੁਖਿ ਨਾਮੁ ਧਿਆਹਾ ਹੇ ॥੧੫॥ ਸਦਾ ਸਦਾ ਤੇਰੇ ਗੁਣ ਗਾਵਾ ॥ ਸਚੇ ਸਾਹਿਬ ਤੇਰੈ ਮਨਿ ਭਾਵਾ ॥ ਨਾਨਕੁ ਸਾਚੁ ਕਹੈ ਬੇਨੰਤੀ ਸਚੁ ਦੇਵਹੁ ਸਚਿ ਸਮਾਹਾ ਹੇ ॥੧੬॥੧॥੧੦॥ ਮਾਰੂ ਮਹਲਾ ੩ ॥ ਸਤਿਗੁਰੁ ਸੇਵਨਿ ਸੇ ਵਡਭਾਗੀ ॥ ਅਨਦਿਨੁ ਸਾਚਿ ਨਾਮਿ ਲਿਵ ਲਾਗੀ ॥ ਸਦਾ ਸੁਖਦਾਤਾ ਰਵਿਆ ਘਟ ਅੰਤਰਿ ਸਬਦਿ ਸਚੈ ਓਮਾਹਾ ਹੇ ॥੧॥ ਨਦਰਿ ਕਰੇ ਤਾ ਗੁਰੂ ਮਿਲਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਹਰਿ ਮਨਿ ਵਸਿਆ ਸਦਾ ਸੁਖਦਾਤਾ ਸਬਦੇ ਮਨਿ ਓਮਾਹਾ ਹੇ ॥੨॥ ਕ੍ਰਿਪਾ ਕਰੇ ਤਾ ਮੇਲਿ ਮਿਲਾਏ ॥ ਹਉਮੈ ਮਮਤਾ ਸਬਦਿ ਜਲਾਏ ॥ ਸਦਾ ਮੁਕਤੁ ਰਹੈ ਇਕ ਰੰਗੀ ਨਾਹੀ ਕਿਸੈ ਨਾਲਿ ਕਾਹਾ ਹੇ ॥੩॥ ਬਿਨੁ ਸਤਿਗੁਰ ਸੇਵੇ ਘੋਰ ਅੰਧਾਰਾ ॥ ਬਿਨੁ ਸਬਦੈ ਕੋਇ ਨ ਪਾਵੈ ਪਾਰਾ ॥ ਜੋ ਸਬਦਿ ਰਾਤੇ ਮਹਾ ਬੈਰਾਗੀ ਸੋ ਸਚੁ ਸਬਦੇ ਲਾਹਾ ਹੇ ॥੪॥ ਦੁਖੁ ਸੁਖੁ ਕਰਤੈ ਧੁਰਿ ਲਿਖਿ ਪਾਇਆ ॥ ਦੂਜਾ ਭਾਉ ਆਪਿ ਵਰਤਾਇਆ ॥ ਗੁਰਮੁਖਿ ਹੋਵੈ ਸੁ ਅਲਿਪਤੋ ਵਰਤੈ ਮਨਮੁਖ ਕਾ ਕਿਆ ਵੇਸਾਹਾ ਹੇ ॥੫॥ ਸੇ ਮਨਮੁਖ ਜੋ ਸਬਦੁ ਨ ਪਛਾਣਹਿ ॥ ਗੁਰ ਕੇ ਭੈ ਕੀ ਸਾਰ ਨ ਜਾਣਹਿ ॥ ਭੈ ਬਿਨੁ ਕਿਉ ਨਿਰਭਉ ਸਚੁ ਪਾਈਐ ਜਮੁ ਕਾਢਿ ਲਏਗਾ ਸਾਹਾ ਹੇ ॥੬॥ ਅਫਰਿਓ ਜਮੁ ਮਾਰਿਆ ਨ ਜਾਈ ॥ ਗੁਰ ਕੈ ਸਬਦੇ ਨੇੜਿ ਨ ਆਈ ॥ ਸਬਦੁ ਸੁਣੇ ਤਾ ਦੂਰਹੁ ਭਾਗੈ ਮਤੁ ਮਾਰੇ ਹਰਿ ਜੀਉ ਵੇਪਰਵਾਹਾ ਹੇ ॥੭॥ ਹਰਿ ਜੀਉ ਕੀ ਹੈ ਸਭ ਸਿਰਕਾਰਾ ॥ ਏਹੁ ਜਮੁ ਕਿਆ ਕਰੇ ਵੇਚਾਰਾ ॥ ਹੁਕਮੀ ਬੰਦਾ ਹੁਕਮੁ ਕਮਾਵੈ ਹੁਕਮੇ ਕਢਦਾ ਸਾਹਾ ਹੇ ॥੮॥ ਗੁਰਮੁਖਿ ਸਾਚੈ ਕੀਆ ਅਕਾਰਾ ॥ ਗੁਰਮੁਖਿ ਪਸਰਿਆ ਸਭੁ ਪਾਸਾਰਾ ॥ ਗੁਰਮੁਖਿ ਹੋਵੈ ਸੋ ਸਚੁ ਬੂਝੈ ਸਬਦਿ ਸਚੈ ਸੁਖੁ ਤਾਹਾ ਹੇ ॥੯॥ ਗੁਰਮੁਖਿ ਜਾਤਾ

error: Content is protected !!