ਕਰਮਿ ਬਿਧਾਤਾ ॥ ਜੁਗ ਚਾਰੇ ਗੁਰ ਸਬਦਿ ਪਛਾਤਾ ॥ ਗੁਰਮੁਖਿ ਮਰੈ ਨ ਜਨਮੈ ਗੁਰਮੁਖਿ ਗੁਰਮੁਖਿ ਸਬਦਿ ਸਮਾਹਾ ਹੇ ॥੧੦॥ ਗੁਰਮੁਖਿ ਨਾਮੁ ਸਬਦੁ ਸਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਏਕ ਨਾਮਿ ਜੁਗ ਚਾਰਿ ਉਧਾਰੇ ਸਬਦੇ ਨਾਮ ਵਿਸਾਹਾ ਹੇ ॥੧੧॥ ਗੁਰਮੁਖਿ ਸਾਂਤਿ ਸਦਾ ਸੁਖੁ ਪਾਏ ॥ ਗੁਰਮੁਖਿ ਹਿਰਦੈ ਨਾਮੁ ਵਸਾਏ ॥ ਗੁਰਮੁਖਿ ਹੋਵੈ ਸੋ ਨਾਮੁ ਬੂਝੈ ਕਾਟੇ ਦੁਰਮਤਿ ਫਾਹਾ ਹੇ ॥੧੨॥ ਗੁਰਮੁਖਿ ਉਪਜੈ ਸਾਚਿ ਸਮਾਵੈ ॥ ਨਾ ਮਰਿ ਜੰਮੈ ਨ ਜੂਨੀ ਪਾਵੈ ॥ ਗੁਰਮੁਖਿ ਸਦਾ ਰਹਹਿ ਰੰਗਿ ਰਾਤੇ ਅਨਦਿਨੁ ਲੈਦੇ ਲਾਹਾ ਹੇ ॥੧੩॥ ਗੁਰਮੁਖਿ ਭਗਤ ਸੋਹਹਿ ਦਰਬਾਰੇ ॥ ਸਚੀ ਬਾਣੀ ਸਬਦਿ ਸਵਾਰੇ ॥ ਅਨਦਿਨੁ ਗੁਣ ਗਾਵਹਿ ਦਿਨੁ ਰਾਤੀ ਸਹਜ ਸੇਤੀ ਘਰਿ ਜਾਹਾ ਹੇ ॥੧੪॥ ਸਤਿਗੁਰੁ ਪੂਰਾ ਸਬਦੁ ਸੁਣਾਏ ॥ ਅਨਦਿਨੁ ਭਗਤਿ ਕਰਹੁ ਲਿਵ ਲਾਏ ॥ ਹਰਿ ਗੁਣ ਗਾਵਹਿ ਸਦ ਹੀ ਨਿਰਮਲ ਨਿਰਮਲ ਗੁਣ ਪਾਤਿਸਾਹਾ ਹੇ ॥੧੫॥ ਗੁਣ ਕਾ ਦਾਤਾ ਸਚਾ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਜਨੁ ਨਾਨਕ ਨਾਮੁ ਸਲਾਹੇ ਬਿਗਸੈ ਸੋ ਨਾਮੁ ਬੇਪਰਵਾਹਾ ਹੇ ॥੧੬॥੨॥੧੧॥ ਮਾਰੂ ਮਹਲਾ ੩ ॥ ਹਰਿ ਜੀਉ ਸੇਵਹੁ ਅਗਮ ਅਪਾਰਾ ॥ ਤਿਸ ਦਾ ਅੰਤੁ ਨ ਪਾਈਐ ਪਾਰਾਵਾਰਾ ॥ ਗੁਰ ਪਰਸਾਦਿ ਰਵਿਆ ਘਟ ਅੰਤਰਿ ਤਿਤੁ ਘਟਿ ਮਤਿ ਅਗਾਹਾ ਹੇ ॥੧॥ ਸਭ ਮਹਿ ਵਰਤੈ ਏਕੋ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਭਨਾ ਪ੍ਰਤਿਪਾਲ ਕਰੇ ਜਗਜੀਵਨੁ ਦੇਦਾ ਰਿਜਕੁ ਸੰਬਾਹਾ ਹੇ ॥੨॥ ਪੂਰੈ ਸਤਿਗੁਰਿ ਬੂਝੁ ਬੁਝਾਇਆ ॥ ਹੁਕਮੇ ਹੀ ਸਭੁ ਜਗਤੁ ਉਪਾਇਆ ॥ ਹੁਕਮੁ ਮੰਨੇ ਸੋਈ ਸੁਖੁ ਪਾਏ ਹੁਕਮੁ ਸਿਰਿ ਸਾਹਾ ਪਾਤਿਸਾਹਾ ਹੇ ॥੩॥ ਸਚਾ ਸਤਿਗੁਰੁ ਸਬਦੁ ਅਪਾਰਾ ॥ ਤਿਸ ਦੈ ਸਬਦਿ ਨਿਸਤਰੈ ਸੰਸਾਰਾ ॥ ਆਪੇ ਕਰਤਾ ਕਰਿ ਕਰਿ ਵੇਖੈ ਦੇਦਾ ਸਾਸ ਗ੍ਰਾਹਾ ਹੇ ॥੪॥ ਕੋਟਿ ਮਧੇ ਕਿਸਹਿ ਬੁਝਾਏ ॥ ਗੁਰ ਕੈ ਸਬਦਿ ਰਤੇ ਰੰਗੁ ਲਾਏ ॥ ਹਰਿ ਸਾਲਾਹਹਿ ਸਦਾ ਸੁਖਦਾਤਾ ਹਰਿ ਬਖਸੇ ਭਗਤਿ ਸਲਾਹਾ ਹੇ ॥੫॥ ਸਤਿਗੁਰੁ ਸੇਵਹਿ ਸੇ ਜਨ ਸਾਚੇ ॥ ਜੋ ਮਰਿ ਜੰਮਹਿ ਕਾਚਨਿ ਕਾਚੇ ॥ ਅਗਮ ਅਗੋਚਰੁ ਵੇਪਰਵਾਹਾ ਭਗਤਿ ਵਛਲੁ ਅਥਾਹਾ ਹੇ ॥੬॥ ਸਤਿਗੁਰੁ ਪੂਰਾ ਸਾਚੁ ਦ੍ਰਿੜਾਏ ॥ ਸਚੈ ਸਬਦਿ ਸਦਾ ਗੁਣ ਗਾਏ ॥ ਗੁਣਦਾਤਾ ਵਰਤੈ ਸਭ ਅੰਤਰਿ ਸਿਰਿ ਸਿਰਿ ਲਿਖਦਾ ਸਾਹਾ ਹੇ ॥੭॥ ਸਦਾ ਹਦੂਰਿ ਗੁਰਮੁਖਿ ਜਾਪੈ ॥ ਸਬਦੇ ਸੇਵੈ ਸੋ ਜਨੁ ਧ੍ਰਾਪੈ ॥ ਅਨਦਿਨੁ ਸੇਵਹਿ ਸਚੀ ਬਾਣੀ ਸਬਦਿ ਸਚੈ ਓਮਾਹਾ ਹੇ ॥੮॥ ਅਗਿਆਨੀ ਅੰਧਾ ਬਹੁ ਕਰਮ ਦ੍ਰਿੜਾਏ ॥ ਮਨਹਠਿ ਕਰਮ ਫਿਰਿ ਜੋਨੀ