ਪਾਏ ॥ ਬਿਖਿਆ ਕਾਰਣਿ ਲਬੁ ਲੋਭੁ ਕਮਾਵੈ ਦੁਰਮਤਿ ਕਾ ਦੋਰਾਹਾ ਹੇ ॥੯॥ ਪੂਰਾ ਸਤਿਗੁਰੁ ਭਗਤਿ ਦ੍ਰਿੜਾਏ ॥ ਗੁਰ ਕੈ ਸਬਦਿ ਹਰਿ ਨਾਮਿ ਚਿਤੁ ਲਾਏ ॥ ਮਨਿ ਤਨਿ ਹਰਿ ਰਵਿਆ ਘਟ ਅੰਤਰਿ ਮਨਿ ਭੀਨੈ ਭਗਤਿ ਸਲਾਹਾ ਹੇ ॥੧੦॥ ਮੇਰਾ ਪ੍ਰਭੁ ਸਾਚਾ ਅਸੁਰ ਸੰਘਾਰਣੁ ॥ ਗੁਰ ਕੈ ਸਬਦਿ ਭਗਤ ਨਿਸਤਾਰਣੁ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਸਿਰਿ ਸਾਹਾ ਪਾਤਿਸਾਹਾ ਹੇ ॥੧੧॥ ਸੇ ਭਗਤ ਸਚੇ ਤੇਰੈ ਮਨਿ ਭਾਏ ॥ ਦਰਿ ਕੀਰਤਨੁ ਕਰਹਿ ਗੁਰ ਸਬਦਿ ਸੁਹਾਏ ॥ ਸਾਚੀ ਬਾਣੀ ਅਨਦਿਨੁ ਗਾਵਹਿ ਨਿਰਧਨ ਕਾ ਨਾਮੁ ਵੇਸਾਹਾ ਹੇ ॥੧੨॥ ਜਿਨ ਆਪੇ ਮੇਲਿ ਵਿਛੋੜਹਿ ਨਾਹੀ ॥ ਗੁਰ ਕੈ ਸਬਦਿ ਸਦਾ ਸਾਲਾਹੀ ॥ ਸਭਨਾ ਸਿਰਿ ਤੂ ਏਕੋ ਸਾਹਿਬੁ ਸਬਦੇ ਨਾਮੁ ਸਲਾਹਾ ਹੇ ॥੧੩॥ ਬਿਨੁ ਸਬਦੈ ਤੁਧੁਨੋ ਕੋਈ ਨ ਜਾਣੀ ॥ ਤੁਧੁ ਆਪੇ ਕਥੀ ਅਕਥ ਕਹਾਣੀ ॥ ਆਪੇ ਸਬਦੁ ਸਦਾ ਗੁਰੁ ਦਾਤਾ ਹਰਿ ਨਾਮੁ ਜਪਿ ਸੰਬਾਹਾ ਹੇ ॥੧੪॥ ਤੂ ਆਪੇ ਕਰਤਾ ਸਿਰਜਣਹਾਰਾ ॥ ਤੇਰਾ ਲਿਖਿਆ ਕੋਇ ਨ ਮੇਟਣਹਾਰਾ ॥ ਗੁਰਮੁਖਿ ਨਾਮੁ ਦੇਵਹਿ ਤੂ ਆਪੇ ਸਹਸਾ ਗਣਤ ਨ ਤਾਹਾ ਹੇ ॥੧੫॥ ਭਗਤ ਸਚੇ ਤੇਰੈ ਦਰਵਾਰੇ ॥ ਸਬਦੇ ਸੇਵਨਿ ਭਾਇ ਪਿਆਰੇ ॥ ਨਾਨਕ ਨਾਮਿ ਰਤੇ ਬੈਰਾਗੀ ਨਾਮੇ ਕਾਰਜੁ ਸੋਹਾ ਹੇ ॥੧੬॥੩॥੧੨॥ ਮਾਰੂ ਮਹਲਾ ੩ ॥ ਮੇਰੈ ਪ੍ਰਭਿ ਸਾਚੈ ਇਕੁ ਖੇਲੁ ਬਣਾਇਆ ॥ ਕੋਇ ਨ ਕਿਸ ਹੀ ਜੇਹਾ ਉਪਾਇਆ ॥ ਆਪੇ ਫਰਕੁ ਕਰੇ ਵੇਖਿ ਵਿਗਸੈ ਸਭਿ ਰਸ ਦੇਹੀ ਮਾਹਾ ਹੇ ॥੧॥ ਵਾਜੇ ਪਉਣ ਤੈ ਆਪਿ ਵਜਾਏ ॥ ਸਿਵ ਸਕਤੀ ਦੇਹੀ ਮਹਿ ਪਾਏ ॥ ਗੁਰ ਪਰਸਾਦੀ ਉਲਟੀ ਹੋਵੈ ਗਿਆਨ ਰਤਨੁ ਸਬਦੁ ਤਾਹਾ ਹੇ ॥੨॥ ਅੰਧੇਰਾ ਚਾਨਣੁ ਆਪੇ ਕੀਆ ॥ ਏਕੋ ਵਰਤੈ ਅਵਰੁ ਨ ਬੀਆ ॥ ਗੁਰ ਪਰਸਾਦੀ ਆਪੁ ਪਛਾਣੈ ਕਮਲੁ ਬਿਗਸੈ ਬੁਧਿ ਤਾਹਾ ਹੇ ॥੩॥ ਅਪਣੀ ਗਹਣ ਗਤਿ ਆਪੇ ਜਾਣੈ ॥ ਹੋਰੁ ਲੋਕੁ ਸੁਣਿ ਸੁਣਿ ਆਖਿ ਵਖਾਣੈ ॥ ਗਿਆਨੀ ਹੋਵੈ ਸੁ ਗੁਰਮੁਖਿ ਬੂਝੈ ਸਾਚੀ ਸਿਫਤਿ ਸਲਾਹਾ ਹੇ ॥੪॥ ਦੇਹੀ ਅੰਦਰਿ ਵਸਤੁ ਅਪਾਰਾ ॥ ਆਪੇ ਕਪਟ ਖੁਲਾਵਣਹਾਰਾ ॥ ਗੁਰਮੁਖਿ ਸਹਜੇ ਅੰਮ੍ਰਿਤੁ ਪੀਵੈ ਤ੍ਰਿਸਨਾ ਅਗਨਿ ਬੁਝਾਹਾ ਹੇ ॥੫॥ ਸਭਿ ਰਸ ਦੇਹੀ ਅੰਦਰਿ ਪਾਏ ॥ ਵਿਰਲੇ ਕਉ ਗੁਰੁ ਸਬਦੁ ਸੁਣਾਏ ॥ ਅੰਦਰੁ ਖੋਜੇ ਸਬਦੁ ਸਾਲਾਹੇ ਬਾਹਰਿ ਕਾਹੇ ਜਾਹਾ ਹੇ ॥੬॥ ਵਿਣੁ ਚਾਖੇ ਸਾਦੁ ਕਿਸੈ ਨ ਆਇਆ ॥ ਗੁਰ ਕੈ ਸਬਦਿ ਅੰਮ੍ਰਿਤੁ ਪੀਆਇਆ ॥ ਅੰਮ੍ਰਿਤੁ ਪੀ ਅਮਰਾ ਪਦੁ ਹੋਏ ਗੁਰ ਕੈ ਸਬਦਿ ਰਸੁ ਤਾਹਾ ਹੇ ॥੭॥ ਆਪੁ ਪਛਾਣੈ ਸੋ ਸਭਿ