ਗੁਣ ਜਾਣੈ ॥ ਗੁਰ ਕੈ ਸਬਦਿ ਹਰਿ ਨਾਮੁ ਵਖਾਣੈ ॥ ਅਨਦਿਨੁ ਨਾਮਿ ਰਤਾ ਦਿਨੁ ਰਾਤੀ ਮਾਇਆ ਮੋਹੁ ਚੁਕਾਹਾ ਹੇ ॥੮॥ ਗੁਰ ਸੇਵਾ ਤੇ ਸਭੁ ਕਿਛੁ ਪਾਏ ॥ ਹਉਮੈ ਮੇਰਾ ਆਪੁ ਗਵਾਏ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਗੁਰ ਕੈ ਸਬਦੇ ਸੋਹਾ ਹੇ ॥੯॥ ਗੁਰ ਕਾ ਸਬਦੁ ਅੰਮ੍ਰਿਤ ਹੈ ਬਾਣੀ ॥ ਅਨਦਿਨੁ ਹਰਿ ਕਾ ਨਾਮੁ ਵਖਾਣੀ ॥ ਹਰਿ ਹਰਿ ਸਚਾ ਵਸੈ ਘਟ ਅੰਤਰਿ ਸੋ ਘਟੁ ਨਿਰਮਲੁ ਤਾਹਾ ਹੇ ॥੧੦॥ ਸੇਵਕ ਸੇਵਹਿ ਸਬਦਿ ਸਲਾਹਹਿ ॥ ਸਦਾ ਰੰਗਿ ਰਾਤੇ ਹਰਿ ਗੁਣ ਗਾਵਹਿ ॥ ਆਪੇ ਬਖਸੇ ਸਬਦਿ ਮਿਲਾਏ ਪਰਮਲ ਵਾਸੁ ਮਨਿ ਤਾਹਾ ਹੇ ॥੧੧॥ ਸਬਦੇ ਅਕਥੁ ਕਥੇ ਸਾਲਾਹੇ ॥ ਮੇਰੇ ਪ੍ਰਭ ਸਾਚੇ ਵੇਪਰਵਾਹੇ ॥ ਆਪੇ ਗੁਣਦਾਤਾ ਸਬਦਿ ਮਿਲਾਏ ਸਬਦੈ ਕਾ ਰਸੁ ਤਾਹਾ ਹੇ ॥੧੨॥ ਮਨਮੁਖੁ ਭੂਲਾ ਠਉਰ ਨ ਪਾਏ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਏ ॥ ਬਿਖਿਆ ਰਾਤਾ ਬਿਖਿਆ ਖੋਜੈ ਮਰਿ ਜਨਮੈ ਦੁਖੁ ਤਾਹਾ ਹੇ ॥੧੩॥ ਆਪੇ ਆਪਿ ਆਪ ਸਾਲਾਹੇ ॥ ਤੇਰੇ ਗੁਣ ਪ੍ਰਭ ਤੁਝ ਹੀ ਮਾਹੇ ॥ ਤੂ ਆਪਿ ਸਚਾ ਤੇਰੀ ਬਾਣੀ ਸਚੀ ਆਪੇ ਅਲਖੁ ਅਥਾਹਾ ਹੇ ॥੧੪॥ ਬਿਨੁ ਗੁਰ ਦਾਤੇ ਕੋਇ ਨ ਪਾਏ ॥ ਲਖ ਕੋਟੀ ਜੇ ਕਰਮ ਕਮਾਏ ॥ ਗੁਰ ਕਿਰਪਾ ਤੇ ਘਟ ਅੰਤਰਿ ਵਸਿਆ ਸਬਦੇ ਸਚੁ ਸਾਲਾਹਾ ਹੇ ॥੧੫॥ ਸੇ ਜਨ ਮਿਲੇ ਧੁਰਿ ਆਪਿ ਮਿਲਾਏ ॥ ਸਾਚੀ ਬਾਣੀ ਸਬਦਿ ਸੁਹਾਏ ॥ ਨਾਨਕ ਜਨੁ ਗੁਣ ਗਾਵੈ ਨਿਤ ਸਾਚੇ ਗੁਣ ਗਾਵਹ ਗੁਣੀ ਸਮਾਹਾ ਹੇ ॥੧੬॥੪॥੧੩॥ ਮਾਰੂ ਮਹਲਾ ੩ ॥ ਨਿਹਚਲੁ ਏਕੁ ਸਦਾ ਸਚੁ ਸੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਹਰਿ ਰਸਿ ਭੀਨੇ ਸਦਾ ਧਿਆਇਨਿ ਗੁਰਮਤਿ ਸੀਲੁ ਸੰਨਾਹਾ ਹੇ ॥੧॥ ਅੰਦਰਿ ਰੰਗੁ ਸਦਾ ਸਚਿਆਰਾ ॥ ਗੁਰ ਕੈ ਸਬਦਿ ਹਰਿ ਨਾਮੁ ਪਿਆਰਾ ॥ ਨਉ ਨਿਧਿ ਨਾਮੁ ਵਸਿਆ ਘਟ ਅੰਤਰਿ ਛੋਡਿਆ ਮਾਇਆ ਕਾ ਲਾਹਾ ਹੇ ॥੨॥ ਰਈਅਤਿ ਰਾਜੇ ਦੁਰਮਤਿ ਦੋਈ ॥ ਬਿਨੁ ਸਤਿਗੁਰ ਸੇਵੇ ਏਕੁ ਨ ਹੋਈ ॥ ਏਕੁ ਧਿਆਇਨਿ ਸਦਾ ਸੁਖੁ ਪਾਇਨਿ ਨਿਹਚਲੁ ਰਾਜੁ ਤਿਨਾਹਾ ਹੇ ॥੩॥ ਆਵਣੁ ਜਾਣਾ ਰਖੈ ਨ ਕੋਈ ॥ ਜੰਮਣੁ ਮਰਣੁ ਤਿਸੈ ਤੇ ਹੋਈ ॥ ਗੁਰਮੁਖਿ ਸਾਚਾ ਸਦਾ ਧਿਆਵਹੁ ਗਤਿ ਮੁਕਤਿ ਤਿਸੈ ਤੇ ਪਾਹਾ ਹੇ ॥੪॥ ਸਚੁ ਸੰਜਮੁ ਸਤਿਗੁਰੂ ਦੁਆਰੈ ॥ ਹਉਮੈ ਕ੍ਰੋਧੁ ਸਬਦਿ ਨਿਵਾਰੈ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਸੀਲੁ ਸੰਤੋਖੁ ਸਭੁ ਤਾਹਾ ਹੇ ॥੫॥ ਹਉਮੈ ਮੋਹ ਉਪਜੈ ਸੰਸਾਰਾ ॥ ਸਭੁ ਜਗੁ ਬਿਨਸੈ ਨਾਮੁ ਵਿਸਾਰਾ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਨਾਮੁ ਸਚਾ ਜਗਿ ਲਾਹਾ ਹੇ ॥੬॥ ਸਚਾ ਅਮਰੁ ਸਬਦਿ ਸੁਹਾਇਆ ॥ ਪੰਚ ਸਬਦ ਮਿਲਿ

error: Content is protected !!