ਵਾਜਾ ਵਾਇਆ ॥ ਸਦਾ ਕਾਰਜੁ ਸਚਿ ਨਾਮਿ ਸੁਹੇਲਾ ਬਿਨੁ ਸਬਦੈ ਕਾਰਜੁ ਕੇਹਾ ਹੇ ॥੭॥ ਖਿਨ ਮਹਿ ਹਸੈ ਖਿਨ ਮਹਿ ਰੋਵੈ ॥ ਦੂਜੀ ਦੁਰਮਤਿ ਕਾਰਜੁ ਨ ਹੋਵੈ ॥ ਸੰਜੋਗੁ ਵਿਜੋਗੁ ਕਰਤੈ ਲਿਖਿ ਪਾਏ ਕਿਰਤੁ ਨ ਚਲੈ ਚਲਾਹਾ ਹੇ ॥੮॥ ਜੀਵਨ ਮੁਕਤਿ ਗੁਰ ਸਬਦੁ ਕਮਾਏ ॥ ਹਰਿ ਸਿਉ ਸਦ ਹੀ ਰਹੈ ਸਮਾਏ ॥ ਗੁਰ ਕਿਰਪਾ ਤੇ ਮਿਲੈ ਵਡਿਆਈ ਹਉਮੈ ਰੋਗੁ ਨ ਤਾਹਾ ਹੇ ॥੯॥ ਰਸ ਕਸ ਖਾਏ ਪਿੰਡੁ ਵਧਾਏ ॥ ਭੇਖ ਕਰੈ ਗੁਰ ਸਬਦੁ ਨ ਕਮਾਏ ॥ ਅੰਤਰਿ ਰੋਗੁ ਮਹਾ ਦੁਖੁ ਭਾਰੀ ਬਿਸਟਾ ਮਾਹਿ ਸਮਾਹਾ ਹੇ ॥੧੦॥ ਬੇਦ ਪੜਹਿ ਪੜਿ ਬਾਦੁ ਵਖਾਣਹਿ ॥ ਘਟ ਮਹਿ ਬ੍ਰਹਮੁ ਤਿਸੁ ਸਬਦਿ ਨ ਪਛਾਣਹਿ ॥ ਗੁਰਮੁਖਿ ਹੋਵੈ ਸੁ ਤਤੁ ਬਿਲੋਵੈ ਰਸਨਾ ਹਰਿ ਰਸੁ ਤਾਹਾ ਹੇ ॥੧੧॥ ਘਰਿ ਵਥੁ ਛੋਡਹਿ ਬਾਹਰਿ ਧਾਵਹਿ ॥ ਮਨਮੁਖ ਅੰਧੇ ਸਾਦੁ ਨ ਪਾਵਹਿ ॥ ਅਨ ਰਸ ਰਾਤੀ ਰਸਨਾ ਫੀਕੀ ਬੋਲੇ ਹਰਿ ਰਸੁ ਮੂਲਿ ਨ ਤਾਹਾ ਹੇ ॥੧੨॥ ਮਨਮੁਖ ਦੇਹੀ ਭਰਮੁ ਭਤਾਰੋ ॥ ਦੁਰਮਤਿ ਮਰੈ ਨਿਤ ਹੋਇ ਖੁਆਰੋ ॥ ਕਾਮਿ ਕ੍ਰੋਧਿ ਮਨੁ ਦੂਜੈ ਲਾਇਆ ਸੁਪਨੈ ਸੁਖੁ ਨ ਤਾਹਾ ਹੇ ॥੧੩॥ ਕੰਚਨ ਦੇਹੀ ਸਬਦੁ ਭਤਾਰੋ ॥ ਅਨਦਿਨੁ ਭੋਗ ਭੋਗੇ ਹਰਿ ਸਿਉ ਪਿਆਰੋ ॥ ਮਹਲਾ ਅੰਦਰਿ ਗੈਰ ਮਹਲੁ ਪਾਏ ਭਾਣਾ ਬੁਝਿ ਸਮਾਹਾ ਹੇ ॥੧੪॥ ਆਪੇ ਦੇਵੈ ਦੇਵਣਹਾਰਾ ॥ ਤਿਸੁ ਆਗੈ ਨਹੀ ਕਿਸੈ ਕਾ ਚਾਰਾ ॥ ਆਪੇ ਬਖਸੇ ਸਬਦਿ ਮਿਲਾਏ ਤਿਸ ਦਾ ਸਬਦੁ ਅਥਾਹਾ ਹੇ ॥੧੫॥ ਜੀਉ ਪਿੰਡੁ ਸਭੁ ਹੈ ਤਿਸੁ ਕੇਰਾ ॥ ਸਚਾ ਸਾਹਿਬੁ ਠਾਕੁਰੁ ਮੇਰਾ ॥ ਨਾਨਕ ਗੁਰਬਾਣੀ ਹਰਿ ਪਾਇਆ ਹਰਿ ਜਪੁ ਜਾਪਿ ਸਮਾਹਾ ਹੇ ॥੧੬॥੫॥ ੧੪॥ ਮਾਰੂ ਮਹਲਾ ੩ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਗਿਆਨੁ ਧਿਆਨੁ ਆਪਾਰੁ ॥ ਗੁਰਮੁਖਿ ਕਾਰ ਕਰੇ ਪ੍ਰਭ ਭਾਵੈ ਗੁਰਮੁਖਿ ਪੂਰਾ ਪਾਇਦਾ ॥੧॥ ਗੁਰਮੁਖਿ ਮਨੂਆ ਉਲਟਿ ਪਰਾਵੈ ॥ ਗੁਰਮੁਖਿ ਬਾਣੀ ਨਾਦੁ ਵਜਾਵੈ ॥ ਗੁਰਮੁਖਿ ਸਚਿ ਰਤੇ ਬੈਰਾਗੀ ਨਿਜ ਘਰਿ ਵਾਸਾ ਪਾਇਦਾ ॥੨॥ ਗੁਰ ਕੀ ਸਾਖੀ ਅੰਮ੍ਰਿਤ ਭਾਖੀ ॥ ਸਚੈ ਸਬਦੇ ਸਚੁ ਸੁਭਾਖੀ ॥ ਸਦਾ ਸਚਿ ਰੰਗਿ ਰਾਤਾ ਮਨੁ ਮੇਰਾ ਸਚੇ ਸਚਿ ਸਮਾਇਦਾ ॥੩॥ ਗੁਰਮੁਖਿ ਮਨੁ ਨਿਰਮਲੁ ਸਤ ਸਰਿ ਨਾਵੈ ॥ ਮੈਲੁ ਨ ਲਾਗੈ ਸਚਿ ਸਮਾਵੈ ॥ ਸਚੋ ਸਚੁ ਕਮਾਵੈ ਸਦ ਹੀ ਸਚੀ ਭਗਤਿ ਦ੍ਰਿੜਾਇਦਾ ॥੪॥ ਗੁਰਮੁਖਿ ਸਚੁ ਬੈਣੀ ਗੁਰਮੁਖਿ ਸਚੁ ਨੈਣੀ ॥ ਗੁਰਮੁਖਿ ਸਚੁ ਕਮਾਵੈ ਕਰਣੀ ॥ ਸਦ ਹੀ ਸਚੁ ਕਹੈ ਦਿਨੁ ਰਾਤੀ ਅਵਰਾ ਸਚੁ ਕਹਾਇਦਾ ॥੫॥ ਗੁਰਮੁਖਿ ਸਚੀ ਊਤਮ ਬਾਣੀ ॥ ਗੁਰਮੁਖਿ ਸਚੋ ਸਚੁ ਵਖਾਣੀ ॥ ਗੁਰਮੁਖਿ ਸਦ ਸੇਵਹਿ

error: Content is protected !!